PM ਮੋਦੀ ਨੇ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ ਨਾਲ ਕੀਤੀ ਗੱਲਬਾਤ, ਇਨ੍ਹਾਂ ਮੁੱਦਿਆਂ ''ਤੇ ਹੋਈ ਚਰਚਾ
Saturday, Jun 10, 2023 - 11:51 PM (IST)
ਨਵੀਂ ਦਿੱਲੀ (ਭਾਸ਼ਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਾਫੋਸਾ ਨਾਲ ਫ਼ੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਦੁਵੱਲੇ ਸਹਿਯੋਗ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਇਕ ਬਿਆਨ ਮੁਤਾਬਕ, ਮੋਦੀ ਨੇ ਇਸ ਸਾਲ ਦੀ ਸ਼ੁਰੂਆਤ ਵਿਚ 12 ਚੀਤਿਆਂ ਨੂੰ ਭਾਰਤ ਭੇਜਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਸਾਲ ਦੱਖਣੀ ਅਫ਼ਰੀਕਾ ਦੀ ਪ੍ਰਧਾਗਨੀ ਬਾਰੇ ਬ੍ਰਿਕਸ ਵਿਚ ਸਹਿਯੋਗ ਸਮੇਤ ਆਪਸੀ ਹਿੱਤ ਦੇ ਕਈ ਖੇਤਰੀ ਤੇ ਗਲੋਬਲ ਮੁੱਦਿਆਂ 'ਤੇ ਵੀ ਵਿਚਾਰ ਵਟਾਂਦਰਾ ਕੀਤਾ।
ਇਹ ਖ਼ਬਰ ਵੀ ਪੜ੍ਹੋ - ਸ਼ਿਵ ਭੋਲੇ ਦੇ ਭਗਤਾਂ ਨੂੰ ਗੁਜਰਾਤ ਸਰਕਾਰ ਦਾ ਤੋਹਫ਼ਾ, ਇਨ੍ਹਾਂ ਸ਼ਰਧਾਲੂਆਂ ਨੂੰ ਮਿਲਣਗੇ 50-50 ਹਜ਼ਾਰ ਰੁਪਏ
ਬਿਆਨ ਵਿਚ ਕਿਹਾ ਗਿਆ ਹੈ, "ਰਾਸ਼ਟਰਪਤੀ ਰਾਮਾਫੋਸਾ ਨੇ ਪ੍ਰਧਾਨ ਮੰਤਰੀ ਨੂੰ ਅਫ਼ਰੀਕੀ ਆਗੂਆਂ ਦੀ ਸ਼ਾਂਤੀ ਪਹਿਲ ਬਾਰੇ ਜਾਣਕਾਰੀ ਦਿੱਤੀ। ਇਹ ਦੱਸਿਆ ਗਿਆ ਕਿ ਭਾਰਤ ਯੂਕਰੇਨ ਵਿਚ ਸਥਾਈ ਸ਼ਾਂਤੀ ਤੇ ਸਥਿਰਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਗਈਆਂ ਸਾਰੀਆਂ ਯੋਜਨਾਵਾਂ ਦਾ ਸਮਰਥਨ ਕਰਦਾ ਹੈ। ਪ੍ਰਧਾਨ ਮੰਤਰੀ ਨੇ ਭਾਰਤ ਦੇ ਲਗਾਤਾਰ ਅੱਗੇ ਵੱਧਣ ਲਈ ਗੱਲਬਾਤ ਤੇ ਕੂਟਨੀਤੀ ਦੇ ਸੱਦੇ ਨੂੰ ਦੋਹਰਾਇਆ।" ਟੈਲੀਫ਼ੋਨ 'ਤੇ ਹੋਈ ਗੱਲਬਾਤ 'ਚ ਰਾਮਾਫੋਸਾ ਨੇ ਭਾਰਤ ਦੀ ਜੀ20 ਪ੍ਰਧਾਨਗੀ ਤਹਿਤ ਭਾਰਤ ਦੀਆਂ ਕੋਸ਼ਿਸ਼ਾਂ ਪ੍ਰਤੀ ਆਪਣਾ ਪੂਰਾ ਸਮਰਥਨ ਜਤਾਇਆ ਤੇ ਕਿਹਾ ਕਿ ਉਹ ਆਪਣੀ ਭਾਰਤ ਯਾਤਰਾ ਨੂੰ ਲੈ ਕੇ ਉਤਸ਼ਾਹਤ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।