ਪੀ. ਐੱਮ. ਮੋਦੀ ਨੇ ਟਵੀਟ ਕਰ ਕੇ ਬਜਟ ਲਈ ਆਮ ਜਨਤਾ ਤੋਂ ਮੰਗੇ ਸੁਝਾਅ

01/08/2020 10:16:27 AM

ਨਵੀਂ ਦਿੱਲੀ (ਵਾਰਤਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਵਿੱਤੀ ਸਾਲ ਲਈ ਸੰਸਦ 'ਚ ਪੇਸ਼ ਕੀਤੇ ਜਾਣ ਵਾਲੇ ਕੇਂਦਰੀ ਬਜਟ ਲਈ ਆਮ ਲੋਕਾਂ ਤੋਂ ਵਿਚਾਰ ਅਤੇ ਸੁਝਾਅ ਮੰਗੇ ਹਨ। ਪੀ. ਐੱਮ. ਮੋਦੀ ਨੇ ਬੁੱਧਵਾਰ ਨੂੰ ਟਵੀਟ ਕਰ ਕੇ ਕਿਹਾ ਕਿ ਕੇਂਦਰੀ ਬਜਟ 130 ਕਰੋੜ ਭਾਰਤੀਆਂ ਦੀਆਂ ਇੱਛਾਵਾਂ ਦੀ ਨੁਮਾਇੰਦਗੀ ਕਰਦਾ ਹੈ ਅਤੇ ਭਾਰਤ ਨੂੰ ਵਿਕਾਸ ਦੀ ਦਿਸ਼ਾ 'ਚ ਅੱਗੇ ਵਧਾਉਂਦਾ ਹੈ। ਮੈਂ ਤੁਹਾਨੂੰ ਸਾਰਿਆਂ ਨੂੰ 'ਮੇਰੀ ਸਰਕਾਰ' ਦੇ ਇਸ ਸਾਲ ਦੇ ਬਜਟ ਲਈ ਆਪਣੇ ਵਿਚਾਰਾਂ ਅਤੇ ਸੁਝਾਅ ਨੂੰ ਸਾਂਝਾ ਕਰਨ ਲਈ ਸੱਦਾ ਦਿੰਦਾ ਹਾਂ।

 

ਮੋਦੀ ਨੇ ਆਪਣੇ ਟਵੀਟ ਨਾਲ 'ਮੇਰੀ ਸਰਕਾਰ ਦਾ ਕੇਂਦਰੀ ਬਜਟ' ਪੋਸਟ ਨੂੰ ਵੀ ਸਾਂਝਾ ਕੀਤਾ, ਜਿਸ ਵਿਚ ਕਿਸਾਨਾਂ, ਅਧਿਆਪਕਾਂ ਅਤੇ ਹੋਰ ਲੋਕਾਂ ਨੂੰ ਕੀਮਤੀ ਵਿਚਾਰ ਭੇਜਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ 31 ਜਨਵਰੀ ਤੋਂ ਸੰਸਦ ਦਾ ਬਜਟ ਸੈਸ਼ਨ ਸ਼ੁਰੂ ਹੋ ਸਕਦਾ ਹੈ ਅਤੇ 1 ਫਰਵਰੀ ਨੂੰ ਸਾਲ 2020-21 ਲਈ ਮੋਦੀ ਸਰਕਾਰ ਦੂਜੇ ਕਾਰਜਕਾਲ ਦਾ ਪਹਿਲਾ ਆਮ ਬਜਟ ਪੇਸ਼ ਕਰ ਸਕਦੀ ਹੈ।

 

Tanu

This news is Content Editor Tanu