ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ਵ ਦੀਆਂ ਵੱਡੀਆਂ ਤੇਲ ਅਤੇ ਗੈਸ ਕੰਪਨੀਆਂ ਨੂੰ ਕਿਹਾ- ''ਭਾਰਤ ’ਚ ਕਰੋ ਨਿਵੇਸ਼''

02/07/2024 5:37:09 AM

ਬੇਤੁਲ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵਿਸ਼ਵ ਦੀਆਂ ਪ੍ਰਮੁੱਖ ਤੇਲ ਅਤੇ ਗੈਸ ਕੰਪਨੀਆਂ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਵਿਸ਼ਵ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਭਾਰਤ ’ਚ ਉਪਲਬਧ ਮੌਕਿਆਂ ਅਤੇ ਖੋਜ ਅਤੇ ਉਤਪਾਦਨ ਵੱਲ ਚੁੱਕੇ ਕਦਮਾਂ ਬਾਰੇ ਜਾਣੂ ਕਰਵਾਇਆ। ਪ੍ਰਧਾਨ ਮੰਤਰੀ ਮੋਦੀ ਨੇ ਐਕਸਾਨਮੋਬਿਲ ਅਤੇ ਬੀ. ਪੀ. ਤੋਂ ਲੈ ਕੇ ਕਤਰ ਐਨਰਜੀ ਅਤੇ ਟੋਟਲ ਐਨਰਜੀ ਵਰਗੀਆਂ ਪ੍ਰਮੁੱਖ ਊਰਜਾ ਕੰਪਨੀਆਂ ਦੇ ਲਗਭਗ 20 ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਊਰਜਾ ਲੈਂਡਸਕੇਪ ਅਤੇ ਨਿਵੇਸ਼ ਦੇ ਮੌਕਿਆਂ ਬਾਰੇ ਚਰਚਾ ਕੀਤੀ।

ਇਹ ਖ਼ਬਰ ਵੀ ਪੜ੍ਹੋ - ਇਕ ਹੋਰ ਦੇਸ਼ ਹੋਇਆ Visa Free, ਭਾਰਤੀਆਂ ਨੂੰ ਨਹੀਂ ਪਵੇਗੀ ਵੀਜ਼ਾ ਲੈਣ ਦੀ ਲੋੜ

ਪ੍ਰਧਾਨ ਮੰਤਰੀ ਨੇ ਭਾਰਤ ’ਚ ਤੇਲ ਅਤੇ ਗੈਸ ਦੀ ਖੋਜ ਅਤੇ ਉਤਪਾਦਨ ’ਚ ਨਿਵੇਸ਼ ਲਈ ਕੌਮਾਂਤਰੀ ਦਿੱਗਜਾਂ ਦੀ ਭਾਲ ਖਾਤਿਰ ਹਾਲ ਹੀ ’ਚ ਸ਼ੁਰੂ ਕੀਤੇ ਖੋਜ ਲਾਇਸੈਂਸ ਪੜਾਅ ਦਾ ਵੀ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ’ਚ ਕਿਹਾ,‘‘ਇੰਡੀਆ ਐਨਰਜੀ ਵੀਕ’ ਸਮਾਗਮ ’ਚ ਊਰਜਾ ਖੇਤਰ ਦੇ ਚੋਟੀ ਦੇ ਸੀ. ਈ. ਓਜ਼ ਨਾਲ ਗੱਲਬਾਤ ਕੀਤੀ। ਇਸ ਸੈਕਟਰ ’ਚ ਭਾਰਤ ਦੁਆਰਾ ਪੇਸ਼ ਕੀਤੇ ਜਾਣ ਵਾਲੇ ਵਿਸ਼ਾਲ ਮੌਕਿਆਂ ਨੂੰ ਉਜਾਗਰ ਕੀਤਾ ਅਤੇ ਸੁਧਾਰਾਂ ਨੂੰ ਉਤਸ਼ਾਹਿਤ ਕਰਨ ਲਈ ਸਾਡੀ ਵਚਨਬੱਧਤਾ ਨੂੰ ਦੁਹਰਾਇਆ, ਜਿਸ ਨਾਲ ਵਿਕਾਸ ਨੂੰ ਹੋਰ ਉਤਸ਼ਾਹ ਮਿਲੇਗਾ।’’

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra