PM ਮੋਦੀ ਨੇ ਵਿਸ਼ਵ ਦੇ ਟੀਕਾ ਨਿਰਮਾਤਾਵਾਂ ਨੂੰ ਭਾਰਤ ''ਚ ਟੀਕੇ ਬਣਾਉਣ ਦਾ ਦਿੱਤਾ ਸੱਦਾ

Sunday, Sep 26, 2021 - 02:16 AM (IST)

ਸੰਯੁਕਤ ਰਾਸ਼ਟਰ-ਦੁਨੀਆ ਭਰ 'ਚ ਕੋਵਿਡ-19 ਨਾਲ ਹੋਏ ਜਾਨੀ ਨੁਕਸਾਨ 'ਤੇ ਦੁੱਖ ਜ਼ਾਹਰ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਹੋਰ ਦੇਸ਼ਾਂ ਦੇ ਜ਼ਰੂਰਤਮੰਦ ਲੋਕਾਂ ਲਈ ਫਿਰ ਤੋਂ ਟੀਕੇ ਪ੍ਰਦਾਨ ਕਰਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਭਾਰਤ ਦੀ ਵਚਨਬੱਧਤਾ ਦੁਹਰਾਈ ਅਤੇ ਟੀਕਾ ਨਿਰਮਾਤਾਵਾਂ ਨੂੰ 'ਭਾਰਤ 'ਚ ਆ ਕੇ ਟੀਕੇ ਬਣਾਉਣ' ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਸਕਾਟਲੈਂਡ 'ਚ ਸਿਗਨਲ ਬੂਸਟਰਾਂ ਦੀ ਵਰਤੋਂ ਨਾਲ ਹੋ ਰਹੀ ਹੈ ਕਾਰਾਂ ਦੀ ਚੋਰੀ

ਸੰਯੁਕਤ ਰਾਸ਼ਟਰ ਮਹਾਸਭਾ(ਯੂ.ਐੱਨ.ਜੀ.ਏ.) ਦੇ 76ਵੇਂ ਸੈਸ਼ਨ ਨੂੰ ਸੰਬੋਧਿਤ ਕਰਦੇ ਹੋਏ ਮੋਦੀ ਨੇ ਕਿਹਾ ਕਿ ਪਿਛਲੇ ਡੇਢ ਸਾਲ ਤੋਂ ਪੂਰੀ ਦੁਨੀਆ 100 ਸਾਲ ਦੀ ਸਭ ਤੋਂ ਵੱਡੀ ਮਹਾਮਾਰੀ ਦਾ ਸਾਹਮਣਾ ਕਰ ਰਹੀ ਹੈ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ ਜਿਨ੍ਹਾਂ ਦੀ ਮੌਤ ਇਸ ਭਿਆਨਕ ਮਹਾਮਾਰੀ ਨਾਲ ਹੋ ਗਈ। ਮੈਂ ਉਨ੍ਹਾਂ ਦੇ ਪਰਿਵਾਰਾਂ ਦੇ ਪ੍ਰਤੀ ਸੰਵੇਦਨਾ ਜ਼ਾਹਰ ਕਰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਕੋਰੋਨਾ ਰੋਕੂ ਟੀਕੇ ਨਾਲ ਸੰਬੰਧਿਤ ਪੋਰਟਲ 'ਕੋਵਿਨ' ਇਕ ਦਿਨ 'ਚ ਟੀਕੇ ਦੀਆਂ ਲੱਖਾਂ ਖੁਰਾਕਾਂ ਦਿੱਤੇ ਜਾਣ 'ਚ ਡਿਜਟੀਲ ਮਦਦ ਉਪਲੱਬਧ ਕਰਵਾ ਰਿਹਾ ਹੈ।

ਇਹ ਵੀ ਪੜ੍ਹੋ : ਜਦੋਂ ਅਸੀਂ ਇਕਜੁਟ ਹੁੰਦੇ ਹਾਂ ਤਾਂ ਅਸੀਂ ਜ਼ਿਆਦਾ ਸ਼ਕਤੀਸ਼ਾਲੀ ਤੇ ਬਿਹਤਰ ਹੁੰਦੇ ਹਾਂ : PM ਮੋਦੀ

ਜ਼ਿਕਰਯੋਗ ਹੈ ਕਿ ਭਾਰਤ ਨੇ ਇਸ ਸਾਲ ਅਪ੍ਰੈਲ 'ਚ ਮਹਾਮਾਰੀ ਦੀ ਦੂਜੀ ਲਹਿਰ ਦੇ ਆਉਣ ਤੋਂ ਬਾਅਦ ਕੋਵਿਡ ਰੋਕੂ ਟੀਕਿਆਂ ਦਾ ਨਿਰਯਾਤ ਬੰਦ ਕਰ ਰੱਖਿਆ ਹੈ। ਭਾਰਤ ਨੇ ਸੋਮਵਾਰ ਨੂੰ ਕਿਹਾ ਸੀ ਕਿ ਉਹ ਕੋਵੈਕਸ ਪ੍ਰੋਗਰਾਮ ਤਹਿਤ ਆਪਣੀ ਵਚਨਬੱਧਤਾ ਨੂੰ ਪੂਰਾ ਕਰਨ ਲਈ 'ਵੈਕਸੀਨ ਮੈਤ੍ਰੀ' ਪ੍ਰੋਗਰਾਮ ਤਹਿਰ ਇਸ ਸਾਲ ਦੀ ਚੌਥੀ ਤਿਮਾਹੀ 'ਚ ਕੋਵਿਡ ਰੋਕੂ ਟੀਕਿਆਂ ਦੀਆਂ ਖੁਰਾਕਾਂ ਦਾ ਨਿਰਯਾਤ ਸ਼ੁਰੂ ਕਰੇਗਾ।

ਇਹ ਵੀ ਪੜ੍ਹੋ : ਚੀਨ ਦੇ ਦਬਾਅ 'ਚ ਤਾਈਵਾਨ ਦੇ ਵਿਰੋਧੀ ਧਿਰ ਨੇ ਚੁਣਿਆ ਨਵਾਂ ਨੇਤਾ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News