ਪ੍ਰਿਯੰਕਾ ਗਾਂਧੀ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- ਲਖੀਮਪੁਰ ਹਿੰਸਾ ਦੇ ਪੀੜਤਾਂ ਨੂੰ ਵੀ ਦਿਵਾਉਣ ਨਿਆਂ

11/20/2021 10:36:43 AM

ਲਖਨਊ (ਵਾਰਤਾ)— ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲਖੀਮਪੁਰ ਹਿੰਸਾ ਮਾਮਲੇ ਦੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਪਿ੍ਰਯੰਕਾ ਨੇ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਕਿ ਉਹ ਲਖੀਮਪੁਰ ਕਿਸਾਨ ਕਤਲੇਆਮ ’ਚ ਪੀੜਤਾਂ ਨੂੰ ਨਿਆਂ ਦਿਵਾਉਣ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਬਰਖਾਸਤ ਕਰਨ। ਪ੍ਰਿਯੰਕਾ ਨੇ ਮੰਗ ਕੀਤੀ ਕਿ ਦੇਸ਼ ਭਰ ’ਚ ਕਿਸਾਨਾਂ ਖ਼ਿਲਾਫ਼ ਹੋਏ ਮੁਕੱਦਮਿਆਂ ਨੂੰ ਵਾਪਸ ਲਿਆ ਜਾਵੇ ਅਤੇ ਸਾਰੇ ‘ਸ਼ਹੀਦ’ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਮੁਆਵਜ਼ਾ ਦਿੱਤਾ ਜਾਵੇ।

ਇਹ ਵੀ ਪੜ੍ਹੋ : ਗੁਰਪੁਰਬ ਮੌਕੇ ਕੇਂਦਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ, 'ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਕੀਤਾ ਐਲਾਨ'

PunjabKesari

ਪ੍ਰਿਯੰਕਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੋਦੀ ਨੂੰ ਸੰਬੋਧਿਤ ਪੱਤਰ ਸਾਂਝਾ ਕਰਦੇ ਹੋਏ ਕਿਹਾ ਕਿ ਲਖੀਮਪੁਰ ਕਿਸਾਨ ਕਤਲੇਆਮ ’ਚ ਅੰਨਦਾਤਾ ਨਾਲ ਹੋਈ ਬੇਰਹਿਮੀ ਨੂੰ ਪੂਰੇ ਦੇਸ਼ ਨੇ ਵੇਖਿਆ। ਤੁਹਾਨੂੰ ਇਹ ਜਾਣਕਾਰੀ ਵੀ ਹੈ ਕਿ ਕਿਸਾਨਾਂ ਨੂੰ ਆਪਣੀ ਗੱਡੀ ਨਾਲ ਕੁਚਲਣ ਦਾ ਮੁੱਖ ਦੋਸ਼ੀ ਤੁਹਾਡੀ ਸਰਕਾਰ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਦਾ ਪੁੱਤਰ ਹੈ। ਸਿਆਸੀ ਦਬਾਅ ਦੇ ਚੱਲਦੇ ਇਸ ਮਾਮਲੇ ਵਿਚ ਉੱਤਰ ਪ੍ਰਦੇਸ਼ ਸਰਕਾਰ ਨੇ ਸ਼ੁਰੂਆਤ ਤੋਂ ਹੀ ਨਿਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ : ਜਦੋਂ ਖਤਮ ਹੋਣ ਕੰਢੇ ਸੀ ਕਿਸਾਨ ਅੰਦੋਲਨ, ਇਸ ਆਗੂ ਨੇ ਇਮੋਸ਼ਨਲ ਕਾਰਡ ਖੇਡ ਕੇ ਪਲਟ ਦਿੱਤੀ ਸੀ ਪੂਰੀ ਬਾਜ਼ੀ

PunjabKesari

ਪ੍ਰਿਯੰਕਾ ਨੇ ਕਿਹਾ ਕਿ ਤੁਸੀਂ ਦੇਸ਼ ਦੇ ਪ੍ਰਧਾਨ ਮੰਰਤੀ ਹੋ, ਤੁਸੀਂ ਦੇਸ਼ ਦੇ ਕਿਸਾਨਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਚੰਗੀ ਤਰ੍ਹਾਂ ਸਮਝਦੇ ਹੋਵੋਗੇ। ਹਰ ਦੇਸ਼ ਵਾਸੀ ਲਈ ਨਿਆਂ ਯਕੀਨੀ ਕਰਨਾ ਪ੍ਰਧਾਨ ਮੰਤਰੀ ਦਾ ਫਰਜ਼ ਹੀ ਨਹੀਂ, ਉਨ੍ਹਾਂ ਦੀ ਨੈਤਿਕ ਜ਼ਿੰਮੇਵਾਰੀ ਹੁੰਦੀ ਹੈ। ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਦੇ ਹੋਏ ਤੁਸੀਂ ਕੱਲ੍ਹ ਕਿਹਾ ਕਿ ਕਿਸਾਨਾਂ ਪ੍ਰਤੀ ਤੁਸੀਂ ਨੇਕ ਨੀਅਤ ਰੱਖਦੇ ਹੋ। ਜੇਕਰ ਇਹ ਸੱਚ ਹੈ ਤਾਂ ਲਖੀਮਪੁਰ ਹਿੰਸਾ ’ਚ ਕਿਸਾਨ ਕਤਲੇਆਮ ਮਾਮਲੇ ਦੇ ਪੀੜਤਾਂ ਨੂੰ ਨਿਆਂ ਦਿਵਾਉਣਾ ਵੀ ਤੁਹਾਡੀ ਪਹਿਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। ਜੇਕਰ ਦੇਸ਼ ਦੇ ਕਿਸਾਨਾਂ ਪ੍ਰਤੀ ਤੁਹਾਡੀ ਨੀਅਤ ਸੱਚ-ਮੁੱਚ ਸਾਫ਼ ਹੈ ਤਾਂ ਅੱਜ ਕੇਂਦਰੀ ਗ੍ਰਹਿ ਰਾਜ ਮੰਤਰੀ ਨਾਲ ਮੰਚ ਸਾਂਝਾ ਨਾ ਕਰੋ ਅਤੇ ਉਨ੍ਹਾਂ ਨੂੰ ਬਰਖ਼ਾਸਤ ਕਰੋ। 

ਸੁਪਰੀਮ ਕੋਰਟ ਨੇ ਇਸ ਸੰਦਰਭ ’ਚ ਕਿਹਾ ਕਿ ਸਰਕਾਰ ਦੀ ਮੰਸ਼ਾ ਵੇਖ ਕੇ ਲੱਗਦਾ ਹੈ ਕਿ ਸਰਕਾਰ ਕਿਸੇ ਖ਼ਾਸ ਦੋਸ਼ੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪ੍ਰਿਯੰਕਾ ਨੇ ਕਿਹਾ ਕਿ ਲਖੀਮਪੁਰ ’ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਉਹ ਮਿਲੀ ਹੈ। ਉਹ ਅਸਹਿਯੋਗ ਦਰਦ ’ਚੋਂ ਲੰਘ ਰਹੇ ਹਨ। ਪਰਿਵਾਰ ਨਿਆਂ ਚਾਹੁੰਦੇ ਹਨ ਪਰ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਵਿਚ ਬਣੇ ਰਹਿਣ ਕਰ ਕੇ ਇਹ ਸੰਭਵ ਨਹੀਂ ਹੈ। 

ਇਹ ਵੀ ਪੜ੍ਹੋ : ਲਖੀਮਪੁਰ ਹਿੰਸਾ ਮਾਮਲੇ ਦੀ ਜਾਂਚ ਤੋਂ ਨਾਖੁਸ਼ ਸੁਪਰੀਮ ਕੋਰਟ, ਦਿੱਤਾ ਇਹ ਸੁਝਾਅ

ਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ ’ਚ ਕਾਫ਼ਲੇ ’ਚ ਸ਼ਾਮਲ ਐੱਸ. ਯੂ. ਵੀ. ਕਾਰ ਨੇ 4 ਕਿਸਾਨਾਂ ਨੂੰ ਉਸ ਸਮੇਂ ਕੁਚਲ ਦਿੱਤਾ ਸੀ, ਜਦੋਂ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਕਰ ਰਹੇ ਇਕ ਸਮੂਹ ਨੇ 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੀ ਯਾਤਰਾ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਗੁੱਸੇ ’ਚ ਆਏ ਪ੍ਰਦਰਸ਼ਨਕਾਰੀਆਂ ਨੇ ਦੋ ਭਾਜਪਾ ਵਰਕਰਾਂ ਅਤੇ ਇਕ ਚਾਲਕ ਦਾ ਕੁੱਟ-ਕੱਟ ਕੇ ਕਤਲ ਕਰ ਦਿੱਤਾ ਸੀ ਅਤੇ ਹਿੰਸਾ ਵਿਚ ਸਥਾਨਕ ਪੱਤਰਕਾਰ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਗ੍ਰਹਿ ਰਾਜ ਮਤੰਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਸਮੇਤ ਕਈ ਲੋਕਾਂ ਖ਼ਿਲਾਫ਼ ਕਤਲ ਸਮੇਂ ਆਈ. ਪੀ. ਸੀ. ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਪਿ੍ਰਯੰਕਾ ਗਾਂਧੀ ਦੇ ਇਸ ਬਿਆਨ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

ਪ੍ਰਿਯੰਕਾ ਗਾਂਧੀ ਦੇ ਇਸ ਬਿਆਨ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

 

 


Tanu

Content Editor

Related News