PM ਮੋਦੀ ਨੇ ਮੁਲਾਕਾਤ ਦੌਰਾਨ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਮਾਂ ਬਾਰੇ ਕਹੀ ਇਹ ਗੱਲ
Saturday, Jun 24, 2023 - 12:28 AM (IST)
ਇੰਟਰਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਮਰੀਕਾ ਦੌਰਾ ਇਤਿਹਾਸਕ ਹੈ। ਇਸ ਦੌਰਾਨ ਸ਼ੁੱਕਰਵਾਰ ਨੂੰ ਵਾਸ਼ਿੰਗਟਨ ਡੀਸੀ 'ਚ ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਪੀਐੱਮ ਮੋਦੀ ਲਈ ਦੁਪਹਿਰ ਦੇ ਖਾਣੇ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਉਹ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ, ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਮੁਲਾਕਾਤ ਕਰ ਚੁੱਕੇ ਹਨ। ਪ੍ਰਧਾਨ ਮੰਤਰੀ ਨੇ ਮੁਲਾਕਾਤ ਦੌਰਾਨ ਕਮਲਾ ਹੈਰਿਸ ਦੀ ਮਾਂ ਦਾ ਜ਼ਿਕਰ ਕੀਤਾ।
ਇਹ ਵੀ ਪੜ੍ਹੋ : ਮਿਸਰ ਦੌਰੇ ਦੌਰਾਨ PM ਮੋਦੀ ਪਹਿਲੇ ਵਿਸ਼ਵ ਯੁੱਧ 'ਚ ਸ਼ਹੀਦ ਹੋਏ ਭਾਰਤੀ ਸੈਨਿਕਾਂ ਨੂੰ ਭੇਟ ਕਰਨਗੇ ਸ਼ਰਧਾਂਜਲੀ
ਕਮਲਾ ਹੈਰਿਸ ਨੇ ਕਿਹਾ ਕਿ ਉਹ 1958 ਵਿੱਚ ਭਾਰਤ ਤੋਂ ਅਮਰੀਕਾ ਆਈ ਸੀ। ਉਸ ਸਮੇਂ ਜ਼ਿਆਦਾਤਰ ਲੋਕਾਂ ਕੋਲ ਫ਼ੋਨ ਨਹੀਂ ਹੁੰਦੇ ਸਨ, ਇਸ ਲਈ ਉਹ ਆਪਣੇ ਹੱਥੀਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਚਿੱਠੀਆਂ ਲਿਖ ਕੇ ਭੇਜਦੀ ਸੀ। ਉਸ ਦੀ ਮਾਂ ਵਿਸ਼ਵ ਦੀਆਂ ਔਰਤਾਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਦੇ ਵੀ ਭਾਰਤ ਨਾਲੋਂ ਸਬੰਧ ਨਹੀਂ ਤੋੜੇ।
ਇਹ ਵੀ ਪੜ੍ਹੋ : ਸ਼ਕੀਰਾ ਦਾ 'ਵਾਕਾ-ਵਾਕਾ' ਗੀਤ ਗਾ ਕੇ ਸ਼ਖਸ ਨੇ ਵੇਚੇ ਅੰਬ, ਗਜ਼ਬ ਦੇ ਟੈਲੇਂਟ 'ਤੇ ਫਿਦਾ ਹੋਏ ਲੋਕ
ਪੀਐੱਮ ਮੋਦੀ ਨੇ ਉਨ੍ਹਾਂ ਦਾ ਸਵਾਗਤ ਕਰਨ ਲਈ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਵੱਲੋਂ ਕਹੇ ਨਿੱਘੇ ਸ਼ਬਦਾਂ ਲਈ ਤਹਿ-ਦਿਲੋਂ ਧੰਨਵਾਦੀ ਹਾਂ। ਪਿਛਲੇ 3 ਦਿਨਾਂ ਵਿੱਚ ਕਈ ਮੀਟਿੰਗਾਂ 'ਚ ਹਿੱਸਾ ਲਿਆ ਅਤੇ ਵੱਖ-ਵੱਖ ਵਿਸ਼ਿਆਂ 'ਤੇ ਚਰਚਾ ਕੀਤੀ ਗਈ। ਇਸ ਦੌਰਾਨ ਸਾਰੀਆਂ ਮੀਟਿੰਗਾਂ ਵਿੱਚ ਇਕ ਗੱਲ ਸਾਂਝੀ ਨਜ਼ਰ ਆਈ ਕਿ ਦੋਵਾਂ ਦੇਸ਼ਾਂ ਦਰਮਿਆਨ ਦੋਸਤੀ ਅਤੇ ਸਹਿਯੋਗ ਨੂੰ ਹੋਰ ਡੂੰਘਾ ਕਰਨਾ ਚਾਹੀਦਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।