PM ਮੋਦੀ ਨੇ ‘ਰੁਜ਼ਗਾਰ ਮੇਲੇ’ ਦੀ ਕੀਤੀ ਸ਼ੁਰੂਆਤ, 75,000 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

10/22/2022 1:46:08 PM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਸ਼ਨੀਵਾਰ ਨੂੰ 10 ਲੱਖ ਕਰਮੀਆਂ ਲਈ ਭਰਤੀ ਮੁਹਿੰਮ ‘ਰੁਜ਼ਗਾਰ ਮੇਲਾ’ ਦਾ ਸ਼ੁੱਭ ਆਰੰਭ ਕੀਤਾ। ਇਸ ਰੁਜ਼ਗਾਰ ਮੇਲੇ ਦਾ ਮਕਸਦ ਦੇਸ਼ ਭਰ ’ਚ 10 ਲੱਖ ਸਰਕਾਰੀ ਅਹੁਦਿਆਂ ’ਤੇ ਅਗਲੇ ਸਾਲ ਭਰਤੀ ਕੀਤੀ ਜਾਣੀ ਹੈ। ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸ ਜ਼ਰੀਏ ਰੁਜ਼ਗਾਰ ਮੇਲਾ ਦਾ ਸ਼ੁੱਭ ਆਰੰਭ ਕੀਤਾ। ਇਸ ਮੌਕੇ 75,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਪ੍ਰਧਾਨ ਮੰਤਰੀ ਨੇ ਰੁਜ਼ਗਾਰ ਮੇਲੇ ਪ੍ਰੋਗਰਾਮ ਦੌਰਾਨ ਕਿਹਾ ਕਿ ਆਉਣ ਵਾਲੇ ਮਹੀਨਿਆਂ ’ਚ ਇਸ ਤਰ੍ਹਾਂ ਲੱਖਾਂ ਨੌਜਵਾਨਾਂ ਨੂੰ ਭਾਰਤ ਸਰਕਾਰ ਵਲੋਂ ਸਮੇਂ-ਸਮੇਂ ’ਤੇ ਨਿਯੁਕਤੀ ਪੱਤਰ ਸੌਂਪੇ ਜਾਣਗੇ। ਰੁਜ਼ਗਾਰ ਮੇਲੇ ਤਹਿਤ ਦੇਸ਼ ਭਰ ਤੋਂ ਚੁਣੇ ਗਏ ਨੌਜਵਾਨਾਂ ਨੂੰ ਭਾਰਤ ਸਰਕਾਰ ਦੇ 38 ਮੰਤਰਾਲਿਆਂ ਅਤੇ ਵਿਭਾਗਾਂ ’ਚ ਨਿਯੁਕਤ ਕੀਤਾ ਜਾਵੇਗਾ। 

ਇਹ ਵੀ ਪੜ੍ਹੋ- ਹੁਣ ਗੌਰੀਕੁੰਡ ਤੋਂ ਅੱਧੇ ਘੰਟੇ 'ਚ ਹੋਵੇਗੀ ਕੇਦਾਰਨਾਥ ਦੀ ਯਾਤਰਾ, PM ਮੋਦੀ ਨੇ ਰੱਖਿਆ ਰੋਪਵੇ ਦਾ ਨੀਂਹ ਪੱਥਰ

ਅਸੀਂ ਸਵੈ-ਨਿਰਭਰ ਭਾਰਤ ਦੇ ਰਾਹ 'ਤੇ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਬੀਤੇ 8 ਸਾਲਾਂ ’ਚ ਦੇਸ਼ ਵਿਚ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੀ ਜੋ ਮੁਹਿੰਮ ਚੱਲ ਰਹੀ ਹੈ, ਅੱਜ ਉਸ ’ਚ ਇਕ ਹੋਰ ਕੜੀ ਜੁੜ ਰਹੀ ਹੈ। ਇਹ ਕੜੀ ਹੈ ਰੁਜ਼ਗਾਰ ਮੇਲੇ ਦੀ। ਅੱਜ ਕੇਂਦਰ ਸਰਕਾਰ 75,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਰਹੀ ਹੈ। ਵਿਕਸਿਤ ਭਾਰਤ ਦੇ ਸੰਕਲਪ ਲਈ ਅਸੀਂ ਆਤਮਨਿਰਭਰ ਭਾਰਤ ਦੇ ਰਾਹ ’ਤੇ ਚੱਲ ਰਹੇ ਹਾਂ। ਦੱਸ ਦੇਈਏ ਕਿ ਜੂਨ 'ਚ ਪ੍ਰਧਾਨ ਮੰਤਰੀ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ ਨੂੰ ਅਗਲੇ ਡੇਢ ਸਾਲ 'ਚ 'ਮਿਸ਼ਨ ਮੋਡ' 'ਤੇ 10 ਲੱਖ ਲੋਕਾਂ ਨੂੰ ਨੌਕਰੀਆਂ ਦੇਣ ਲਈ ਕਿਹਾ ਸੀ।

ਇਹ ਵੀ ਪੜ੍ਹੋ-  ਜਨਮ ਦਿਨ ’ਤੇ ਵਿਸ਼ੇਸ਼: ਰਾਜਨੀਤੀ ਦੇ ‘ਚਾਣਕਿਆ’ ਅਮਿਤ ਸ਼ਾਹ, ਅਜਿਹਾ ਰਿਹਾ ਸਿਆਸੀ ਸਫ਼ਰ

ਭਾਰਤ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ : ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਭਾਰਤ ਦੁਨੀਆ ਦੀ 5ਵੀਂ ਵੱਡੀ ਅਰਥਵਿਵਸਥਾ ਹੈ। 7-8 ਸਾਲਾਂ ਦੇ ਅੰਦਰ ਅਸੀਂ 10ਵੇਂ ਨੰਬਰ ਤੋਂ 5ਵੇਂ ਨੰਬਰ ਤੱਕ ਦੀ ਛਾਲ ਲਾਈ ਹੈ। ਇਹ ਸੰਭਵ ਹੋ ਰਿਹਾ ਹੈ ਕਿਉਂਕਿ ਬੀਤੇ 8 ਸਾਲਾਂ ’ਚ ਅਸੀਂ ਦੇਸ਼ ਦੀ ਅਰਥਵਿਵਸਥਾ ਦੀਆਂ ਉਨ੍ਹਾਂ ਕਮੀਆਂ ਨੂੰ ਦੂਰ ਕੀਤਾ ਹੈ, ਜੋ ਰੁਕਾਵਟਾਂ ਪੈਦਾ ਕਰਦੀਆਂ ਸਨ। ਪ੍ਰਧਾਨ ਮੰਤਰੀ ਨੇ ਆਤਮਨਿਰਭਰ ਭਾਰਤ ਦਾ ਉਦਾਹਰਣ ਦਿੰਦੇ ਹੋਏ ਕਿਹਾ ਕਿ ਅੱਜ ਦੇਸ਼ ’ਚ ਰੁਜ਼ਗਾਰ ਦੇ ਕਈ ਨਵੇਂ ਮੌਕੇ ਬਣ ਰਹੇ ਹਨ। ਅੱਜ ਗੱਡੀਆਂ ਤੋਂ ਲੈ ਕੇ ਮੈਟਰੋ ਕੋਚ, ਟਰੇਨ ਦੇ ਡੱਬੇ, ਡਿਫੈਂਸ ਦੇ ਸਾਜੋ-ਸਾਮਾਨ ਤੱਕ ਕਈ ਸੈਕਟਰ ’ਚ ਨਿਰਯਾਤ ਤੇਜ਼ੀ ਨਾਲ ਵਧ ਰਿਹਾ ਹੈ। ਇਹ ਤਾਂ ਹੀ ਸੰਭਵ ਹੋ ਸਕਿਆ ਕਿਉਂਕਿ ਭਾਰਤ ’ਚ ਫੈਕਟਰੀਆਂ ਵੱਧ ਰਹੀਆਂ ਹਨ ਅਤੇ ਨਾਲ ਹੀ ਕੰਮ ਕਰਨ ਵਾਲਿਆਂ ਦੀ ਗਿਣਤੀ ਵੀ ਵਧ ਰਹੀ ਹੈ। 
 

ਇਹ ਵੀ ਪੜ੍ਹੋ- ਕੇਦਾਰਨਾਥ ਹੈਲੀਕਾਪਟਰ ਹਾਦਸਾ; ਮੌਤ ਤੋਂ ਪਹਿਲਾਂ ਪਾਇਲਟ ਦੇ ਆਖ਼ਰੀ ਸ਼ਬਦ- ‘ਮੇਰੇ ਧੀ ਦਾ ਖ਼ਿਆਲ ਰੱਖਣਾ’

ਇਨ੍ਹਾਂ ਅਹੁਦਿਆਂ ’ਤੇ ਹੋਵੇਗੀ ਭਰਤੀ-

ਸਰਕਾਰ ਵੱਲੋਂ ਜਾਰੀ ਬਿਆਨ ਅਨੁਸਾਰ ਜਿਨ੍ਹਾਂ ਅਸਾਮੀਆਂ ਲਈ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿਚ ਕੇਂਦਰੀ ਹਥਿਆਰਬੰਦ ਬਲਾਂ ਦੇ ਕਰਮਚਾਰੀ, ਸਬ ਇੰਸਪੈਕਟਰ, ਕਾਂਸਟੇਬਲ,  ਸਟੈਨੋਗ੍ਰਾਫਰ, ਪੀ.ਏ ਅਤੇ ਇਨਕਮ ਟੈਕਸ ਇੰਸਪੈਕਟਰ ਸ਼ਾਮਲ ਹਨ। ਇਹ ਭਰਤੀਆਂ ਜਾਂ ਤਾਂ ਮੰਤਰਾਲਿਆਂ ਅਤੇ ਵਿਭਾਗਾਂ ਵੱਲੋਂ ਆਪਣੇ ਤੌਰ 'ਤੇ ਜਾਂ ਭਰਤੀ ਏਜੰਸੀਆਂ ਜਿਵੇਂ ਕਿ UPSC, SSC ਅਤੇ ਰੇਲਵੇ ਭਰਤੀ ਬੋਰਡਾਂ ਵੱਲੋਂ ਕੀਤੀਆਂ ਜਾ ਰਹੀਆਂ ਹਨ।


Tanu

Content Editor

Related News