PM ਮੋਦੀ ਦੱਖਣੀ ਅਫਰੀਕਾ ਲਈ ਹੋਏ ਰਵਾਨਾ, 15ਵੇਂ ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ, ਜਾਣੋ ਪੂਰਾ ਪ੍ਰੋਗਰਾਮ

Tuesday, Aug 22, 2023 - 11:21 AM (IST)

PM ਮੋਦੀ ਦੱਖਣੀ ਅਫਰੀਕਾ ਲਈ ਹੋਏ ਰਵਾਨਾ, 15ਵੇਂ ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ, ਜਾਣੋ ਪੂਰਾ ਪ੍ਰੋਗਰਾਮ

ਜੋਹਾਨਸਬਰਗ- ਦੱਖਣੀ ਅਫਰੀਕਾ ਦੇ ਜੋਹਾਨਸਬਰਗ 'ਚ ਮੰਗਲਵਾਰ ਤੋਂ ਬ੍ਰਿਕਸ ਸੰਮੇਲਨ ਸ਼ੁਰੂ ਹੋਣ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 15ਵੇਂ ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਅੱਜ ਜੋਹਾਨਸਬਰਗ ਲਈ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਨੂੰ ਦੱਖਣੀ ਅਫਰੀਕਾ ਵੱਲੋਂ ਆਯੋਜਿਤ ਬ੍ਰਿਕਸ ਸੰਮੇਲਨ ਲਈ ਸੱਦਾ ਦਿੱਤਾ ਗਿਆ ਸੀ।

 

ਪ੍ਰਧਾਨ ਮੰਤਰੀ ਮੋਦੀ ਦੱਖਣੀ ਅਫਰੀਕਾ ਲਈ ਰਵਾਨਾ ਹੋਏ
ਦੱਸ ਦੇਈਏ ਕਿ ਬ੍ਰਿਕਸ 'ਚ ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ ਸ਼ਾਮਲ ਹਨ। ਜੋ ਵਿਸ਼ਵ ਦੀ ਆਰਥਿਕਤਾ ਦਾ ਇੱਕ ਚੌਥਾਈ ਹਿੱਸਾ ਦਰਸਾਉਂਦਾ ਹੈ। ਇਸ ਤੋਂ ਪਹਿਲਾਂ ਵਿਦੇਸ਼ ਸਕੱਤਰ ਵਿਨੈ ਕਵਾਤਰਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ 22 ਤੋਂ 24 ਅਗਸਤ ਤੱਕ ਹੋਣ ਵਾਲੇ ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਮੰਗਲਵਾਰ ਸਵੇਰੇ ਜੋਹਾਨਸਬਰਗ ਲਈ ਰਵਾਨਾ ਹੋਣਗੇ।

 

ਇਹ ਖ਼ਬਰ ਵੀ ਪੜ੍ਹੋ - ਭਰਾ ਨੇ ਕੈਨੇਡਾ ਬੈਠੇ ਛੋਟੇ ਵੀਰ ਨੂੰ ਵੀਡੀਓ ਭੇਜ ਕੇ ਸੁਣਾਈ ਹੱਡਬੀਤੀ ਤੇ ਫ਼ਿਰ ਚੁੱਕ ਲਿਆ ਖ਼ੌਫ਼ਨਾਕ ਕਦਮ
ਪੀਐੱਮ ਮੋਦੀ ਹੋਣਗੇ ਰਾਤ ਦੇ ਖਾਣੇ 'ਚ ਸ਼ਾਮਲ 
ਵਿਦੇਸ਼ ਸਕੱਤਰ ਵਿਨੈ ਕਵਾਤਰਾ ਦਾ ਕਹਿਣਾ ਹੈ ਕਿ ਭਾਰਤ ਕੋਲ ਬ੍ਰਿਕਸ ਦੀ ਮੈਂਬਰਸ਼ਿਪ ਵਧਾਉਣ ਲਈ ਸਕਾਰਾਤਮਕ ਸੋਚ ਅਤੇ ਖੁੱਲ੍ਹਾ ਦਿਮਾਗ ਹੈ। ਇਸ ਸਬੰਧੀ ਸਾਰੇ ਮੈਂਬਰਾਂ ਦੀ ਸਹਿਮਤੀ ਬਣ ਕੇ ਫ਼ੈਸਲਾ ਲਿਆ ਜਾਵੇਗਾ। ਕਵਾਤਰਾ ਨੇ ਦੱਸਿਆ ਕਿ 22 ਅਗਸਤ 2023 ਨੂੰ ਪੀਐੱਮ ਮੋਦੀ ਬ੍ਰਿਕਸ ਨੇਤਾਵਾਂ ਦੇ ਨਾਲ ਡਿਨਰ 'ਚ ਹਿੱਸਾ ਲੈਣਗੇ। ਇਸ ਦੌਰਾਨ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵੀ ਮੌਜੂਦ ਹੋਣਗੇ।
ਵਲਾਦੀਮੀਰ ਪੁਤਿਨ ਵਰਚੁਅਲ ਤੌਰ 'ਤੇ ਸ਼ਾਮਲ ਹੋਣਗੇ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ 15ਵੇਂ ਬ੍ਰਿਕਸ ਸੰਮੇਲਨ 'ਚ ਵਰਚੁਅਲ ਤੌਰ 'ਤੇ ਸ਼ਿਰਕਤ ਕਰਨਗੇ, ਜਦੋਂ ਕਿ ਰੂਸੀ ਵਫ਼ਦ ਦੀ ਅਗਵਾਈ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਕਰਨਗੇ। ਬ੍ਰਿਕਸ ਬੈਠਕ ਤੋਂ ਬਾਅਦ ਪੀਐੱਮ ਮੋਦੀ 25 ਅਗਸਤ ਨੂੰ ਗ੍ਰੀਸ ਦੀ ਯਾਤਰਾ 'ਤੇ ਜਾਣਗੇ।

ਇਹ ਖ਼ਬਰ ਵੀ ਪੜ੍ਹੋ - ਹੜ੍ਹਾਂ 'ਤੇ ਸਿਆਸਤ ਕਰਨ ਵਾਲਿਆਂ ਨੂੰ ਕੈਬਨਿਟ ਮੰਤਰੀ ਧਾਲੀਵਾਲ ਦਾ ਠੋਕਵਾਂ ਜਵਾਬ, ਕਹੀਆਂ ਇਹ ਗੱਲਾਂ
ਭਾਰਤੀ ਪ੍ਰਵਾਸੀਆਂ ਨੇ ਜਤਾਈ ਖੁਸ਼ੀ 
ਜੋਹਾਨਸਬਰਗ 'ਚ ਭਾਰਤੀ ਪ੍ਰਵਾਸੀਆਂ ਨੇ ਸੋਮਵਾਰ ਨੂੰ ਕਿਹਾ ਕਿ 15ਵੇਂ ਬ੍ਰਿਕਸ ਸੰਮੇਲਨ ਲਈ ਪ੍ਰਧਾਨ ਮੰਤਰੀ ਮੋਦੀ ਦਾ ਦੱਖਣੀ ਅਫਰੀਕਾ ਦੌਰਾ ਭਾਰਤੀ ਭਾਈਚਾਰੇ ਲਈ ਬਹੁਤ ਲਾਭਦਾਇਕ ਹੋਵੇਗਾ। ਉਨ੍ਹਾਂ ਕਿਹਾ ਕਿ ਬ੍ਰਿਕਸ ਸੰਮੇਲਨ ਦਾ ਮਹੱਤਵ ਹੈ। ਦੱਖਣੀ ਅਫਰੀਕਾ ਅਤੇ ਭਾਰਤ ਦਰਮਿਆਨ ਦੁਵੱਲੇ ਵਪਾਰ ਅਤੇ ਸਹਿਯੋਗ ਨੂੰ ਵਧਾਉਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਦੇ ਦੱਖਣੀ ਅਫ਼ਰੀਕਾ ਦੌਰੇ ਨੂੰ ਲੈ ਕੇ ਉਤਸ਼ਾਹਤ ਹਨ ਭਾਰਤੀ
Concept Digicom ਦੀ ਸੀ.ਈ.ਓ. ਸ੍ਰਿਸ਼ਟੀ ਸੁਮਾਨੀ ਨੇ ਕਿਹਾ, “PM ਮੋਦੀ ਦਾ ਦੱਖਣੀ ਅਫ਼ਰੀਕਾ ਦਾ ਦੌਰਾ ਬਹੁਤ ਲਾਭਦਾਇਕ ਹੋਣ ਵਾਲਾ ਹੈ ਕਿਉਂਕਿ ਦੱਖਣੀ ਅਫ਼ਰੀਕਾ 'ਚ ਵੱਡੀ ਗਿਣਤੀ 'ਚ ਭਾਰਤੀ ਭਾਈਚਾਰਾ ਹੈ। ਉਨ੍ਹਾਂ ਕਿਹਾ ਕਿ ਹੁਣ ਇੱਥੇ ਭਾਰਤੀ ਸੱਭਿਆਚਾਰ ਵਧ ਰਿਹਾ ਹੈ। ਮੈਨੂੰ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਦੇ ਵਿਚਾਰ ਬਹੁਤ ਭਵਿੱਖਵਾਦੀ ਹਨ ਅਤੇ ਇਸ ਨਾਲ ਇੱਥੇ ਭਾਰਤੀ ਭਾਈਚਾਰੇ ਨੂੰ ਅਸਲ 'ਚ ਮਦਦ ਮਿਲੇਗੀ। ਅਸੀਂ ਪੀਐੱਮ ਮੋਦੀ ਦੇ ਦੌਰੇ ਨੂੰ ਲੈ ਕੇ ਉਤਸ਼ਾਹਿਤ ਹਾਂ। ਉਨ੍ਹਾਂ ਲਈ ਰੱਖੜੀ ਦੀ ਰਸਮ ਵੀ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Aarti dhillon

Content Editor

Related News