PM ਮੋਦੀ ਤਿੰਨ ਦਿਨਾ ਯਾਤਰਾ ''ਤੇ ਅਮਰੀਕਾ ਰਵਾਨਾ
Saturday, Sep 21, 2024 - 10:02 AM (IST)
ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਕੁਆਡ (ਚੌਤਰ ਸੁਰੱਖਿਆ ਸੰਵਾਦ) ਹਿੰਦ-ਪ੍ਰਸ਼ਾਂਤ ਖੇਤਰ ਵਿਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰਨ ਵਾਲੇ ਇਕ ਵੱਡੇ ਸਮੂਹ ਦੇ ਰੂਪ ਵਿਚ ਉਭਰਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕਾ ਦੇ ਤਿੰਨ ਦਿਨਾਂ ਦੌਰੇ 'ਤੇ ਰਵਾਨਾ ਹੋਣ ਤੋਂ ਪਹਿਲਾਂ ਇਹ ਗੱਲ ਕਹੀ। ਕਵਾਡ 'ਚ ਭਾਰਤ, ਅਮਰੀਕਾ, ਜਾਪਾਨ ਅਤੇ ਆਸਟ੍ਰੇਲੀਆ ਸ਼ਾਮਲ ਹਨ। ਆਪਣੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮੋਦੀ ਵਿਲਮਿੰਗਟਨ, ਡੇਲਾਵੇਅਰ 'ਚ ਹੋਣ ਵਾਲੇ ਸਾਲਾਨਾ ਕਵਾਡ ਸਮਿਟ 'ਚ ਸ਼ਿਰਕਤ ਕਰਨਗੇ ਅਤੇ ਨਿਊਯਾਰਕ 'ਚ ਸੰਯੁਕਤ ਰਾਸ਼ਟਰ ਮਹਾਸਭਾ 'ਚ 'ਸਮਿਟ ਆਫ ਦ ਫਿਊਚਰ' ਸਮਾਗਮ ਨੂੰ ਸੰਬੋਧਨ ਕਰਨਗੇ। ਇਸ ਤੋਂ ਇਲਾਵਾ ਉਹ ਤਕਨਾਲੋਜੀ ਖੇਤਰ ਦੀਆਂ ਚੋਟੀ ਦੀਆਂ ਅਮਰੀਕੀ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓਜ਼) ਨਾਲ ਵੀ ਮੀਟਿੰਗ ਕਰਨਗੇ।
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਡੇਲਾਵੇਅਰ ਦੇ ਵਿਲਮਿੰਗਟਨ 'ਚ ਅੱਜ ਕਵਾਡ ਦੇ ਚੌਥੇ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨਗੇ। ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕਾ ਲਈ ਰਵਾਨਾ ਹੋਣ ਤੋਂ ਪਹਿਲੇ ਕਿਹਾ,''ਮੈਂ ਕਵਾਡ ਸਿਖਰ ਸੰਮੇਲਨ 'ਚ ਆਪਣੇ ਸਹਿਯੋਗੀਆਂ ਰਾਸ਼ਟਰਪਤੀ ਬਾਈਡੇਨ, ਪ੍ਰਧਾਨ ਮੰਤਰੀ ਅਲਬਾਨੀਜ਼ ਅਤੇ ਪ੍ਰਧਾਨ ਮੰਤਰੀ ਕਿਸ਼ਿਦਾ ਨਾਲ ਬੈਠਕ ਕਰਨ ਲਈ ਉਤਸੁਕ ਹਨ।'' ਉਨ੍ਹਾਂ ਕਿਹਾ,''ਇਹ ਮੰਚ ਹਿੰਦ-ਪ੍ਰਸ਼ਾਂਤ ਖੇਤਰ 'ਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰਨ ਵਾਲੇ ਸਮਾਨ ਵਿਚਾਰਧਾਰਾ ਵਾਲੇ ਦੇਸ਼ਾਂ ਦੇ ਇਕ ਪ੍ਰਮੁੱਕ ਸਮੂਹ ਵਜੋਂ ਉਭਰਿਆ ਹੈ।'' ਪ੍ਰਧਾਨ ਮੰਤਰੀ ਅਮਰੀਕੀ ਰਾਸ਼ਟਰਪਤੀ ਬਾਈਡੇਨ ਨਾਲ ਦੋ-ਪੱਖੀ ਬੈਠਕ ਵੀ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8