PM ਮੋਦੀ ਨੂੰ ਪਸੰਦ ਆਈ ‘ਦਿ ਕਸ਼ਮੀਰ ਫਾਈਲਜ਼’, ਫਿਲਮ ਨਿਰਮਾਤਾ ਬੋਲੇ- ਇੰਨਾ ਮਾਣ ਕਦੇ ਮਹਿਸੂਸ ਨਹੀਂ ਹੋਇਆ

03/13/2022 12:07:46 PM

ਨੈਸ਼ਨਲ ਡੈਸਕ– ਹਾਲ ਹੀ ’ਚ ਰਿਲੀਜ਼ ਹੋਈ ਫਿਲਮ ‘ਦਿ ਕਸ਼ਮੀਰ ਫਾਈਲਜ਼’ ਚਰਚਾ ’ਚ ਬਣੀ ਹੋਈ ਹੈ। ਫਿਲਮ ਨਾਲ ਜੁੜੇ ਕਈ ਕਲਾਕਾਰ ਵੀ ਲਗਾਤਾਰ ਸੁਰਖੀਆਂ ’ਚ ਬਣੇ ਹੋਏ ਹਨ। ਸਿਨਮਾਘਰਾਂ ’ਚ ਆਉਂਦੇ ਹੀ ਫਿਲਮ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਨਤਾ ਹੀ ਨਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਇਹ ਫਿਲਮ ਪਸੰਦ ਆਈ ਹੈ। ਉਨ੍ਹਾਂ ਨੇ ਫਿਲਮ ਦੀ ਟੀਮ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਵੀ ਦਿੱਤੀ।

ਇਹ ਵੀ ਪੜ੍ਹੋ: ‘ਦਿ ਕਸ਼ਮੀਰ ਫਾਈਲਜ਼’ ਫਿਲਮ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਲਿਆ ਵੱਡਾ ਫ਼ੈਸਲਾ

PunjabKesari

‘ਦਿ ਕਸ਼ਮੀਰ ਫਾਈਲਜ਼’ ਨੂੰ ਦਰਸ਼ਕਾਂ ਦਾ ਬੇਮਿਸਾਲ ਹੁੰਗਾਰਾ ਮਿਲਿਆ ਹੈ। ਬੀਤੇ ਦਿਨੀਂ ਡਾਇਰੈਕਟਰ ਵਿਵੇਕ ਰੰਜਨ ਅਗਨੀਹੋਤਰੀ, ਅਭਿਨੇਤਰੀ ਪੱਲਵੀ ਜੋਸ਼ੀ ਅਤੇ ਫਿਲਮ ਦੇ ਨਿਰਮਾਤਾ ਅਭਿਸ਼ੇਕ ਸਮੇਤ ਫਿਲਮ ਦੀ ਟੀਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਫਿਲਮ ਦੀ ਸ਼ਲਾਘਾ ਕੀਤੀ। ਡਾਇਰੈਕਟਰ ਵਿਵੇਕ ਅਗਨੀਹੋਤਰੀ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਲਿਖਿਆ- ‘‘ਮੈਂ ਬਹੁਤ ਖੁਸ਼ ਹਾਂ ਕਿ ਅਭਿਸ਼ੇਕ ਨੇ ਭਾਰਤ ਦੀ ਇਸ ਚੁਣੌਤੀ ਭਰੇ ਸੱਚ ਨੂੰ ਵਿਖਾਉਣ ਦੀ ਹਿੰਮਤ ਵਿਖਾਈ। USA ’ਚ #TheKashmirFiles ਦੀ ਸਕ੍ਰੀਨਿੰਗ ਤੋਂ ਨਰਿੰਦਰ ਮੋਦੀ ਦੀ ਲੀਡਰਸ਼ਿਪ ਪ੍ਰਤੀ ਦੁਨੀਆ ਦੇ ਬਦਲਦੇ ਨਜ਼ਰੀਏ ਨੂੰ ਲੈ ਕੇ ਫਾਇਦੇਮੰਦ ਸਾਬਤ ਹੋਵੇਗਾ। 

ਇਹ ਵੀ ਪੜ੍ਹੋ: ਯੂਕ੍ਰੇਨ ਤੋਂ ਪਰਤੇ ਆਪਣੇ ਪੁੱਤ ਨੂੰ ਵੇਖ ਭਾਵੁਕ ਹੋਏ ਪਿਤਾ, ਕਿਹਾ- ਇਹ ਮੇਰਾ ਨਹੀਂ, ਮੋਦੀ ਜੀ ਦਾ ਬੇਟਾ ਹੈ

PunjabKesari

ਉੱਥੇ ਹੀ ਫਿਲਮ ਨਿਰਮਾਤਾ ਅਭਿਸ਼ੇਕ ਅਗਰਵਾਲ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ, ‘‘ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣਾ ਸੁਖਦ ਅਨੁਭਵ ਰਿਹਾ।  #TheKashmirFiles ਲਈ ਉਨ੍ਹਾਂ ਦੀ ਪ੍ਰਸ਼ੰਸਾ ਅਤੇ ਚੰਗੇ ਸ਼ਬਦ ਇਸ ਨੂੰ ਹੋਰ ਵੀ ਖ਼ਾਸ ਬਣਾਉਂਦਾ ਹੈ। ਅਸੀਂ ਇਸ ਤੋਂ ਪਹਿਲਾਂ ਕਿਸੇ ਫਿਲਮ ਨੂੰ ਪ੍ਰੋਡਿਊਸ ਕਰਨ ’ਚ ਇੰਨਾ ਮਾਣ ਮਹਿਸੂਸ ਨਹੀਂ ਕੀਤਾ, ਧੰਨਵਾਦ ਮੋਦੀ ਜੀ...।’ ਇਸ ਫਿਲਮ ’ਚ ਅਨੁਪਮ ਖੇਰ, ਮਿਥੁਨ ਚੱਕਰਵਰਤੀ, ਦਰਸ਼ਨ ਕੁਮਾਰ ਅਤੇ ਪੱਲਵੀ ਜੋਸ਼ੀ ਵੀ ਹੈ। 

PunjabKesari
 

ਕਸ਼ਮੀਰੀ ਪੰਡਤਾਂ ਦੇ ਸੰਘਰਸ਼ ਨੂੰ ਬਿਆਨ ਕਰਦੀ ਹੈ ਫਿਲਮ-
ਇਹ ਫਿਲਮ 90 ਦੇ ਦਹਾਕੇ ਵਿਚ ਕਸ਼ਮੀਰੀ ਪੰਡਤਾਂ ਦੇ ਬੇਘਰ ਹੋਣ ਦੀ ਕਹਾਣੀ ਨੂੰ ਦਰਸਾਉਂਦੀ ਹੈ। ਇਸ ਫਿਲਮ ’ਚ ਇਹ ਵੀ ਦੱਸਿਆ ਗਿਆ ਹੈ ਕਿ ਕਿਵੇਂ ਕਸ਼ਮੀਰੀ ਪੰਡਤਾਂ ਨੂੰ ਆਪਣੇ ਘਰੋਂ ਭੱਜਣ ਲਈ ਮਜ਼ਬੂਰ ਕੀਤਾ ਗਿਆ ਸੀ। ਫ਼ਿਲਮ ਨਾ ਸਿਰਫ਼ ਕਸ਼ਮੀਰੀ ਪੰਡਤਾਂ ਦੇ ਦਰਦ ਅਤੇ ਸੰਘਰਸ਼ ਨੂੰ ਦਰਸਾਉਂਦੀ ਹੈ, ਸਗੋਂ  ਉਸ ਦੌਰ ਦੀ ਰਾਜਨੀਤੀ 'ਤੇ ਵੀ ਸਵਾਲ ਖੜ੍ਹੇ ਕਰਦੀ ਹੈ। ਇਸ ਬਾਰੇ ਸੋਸ਼ਲ ਮੀਡੀਆ 'ਤੇ ਚਰਚਾ ਦਾ ਬਾਜ਼ਾਰ ਗਰਮ ਹੈ ਅਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਮਿਲ ਰਹੀਆਂ ਹਨ। ਫਿਲਮ ਦਿ ਕਸ਼ਮੀਰ ਫਾਈਲਜ਼ ਕਈ ਵਿਵਾਦਾਂ ਵਿਚ ਘਿਰੀ ਹੋਈ ਸੀ। ਕਸ਼ਮੀਰ ਫਾਈਲਜ਼ ਨੇ 11 ਮਾਰਚ ਨੂੰ ਬਾਕਸ ਆਫਿਸ 'ਤੇ ਸ਼ਾਨਦਾਰ ਸ਼ੁਰੂਆਤ ਕੀਤੀ ਸੀ ਅਤੇ ਪਹਿਲੇ ਦਿਨ 3.55 ਕਰੋੜ ਰੁਪਏ ਕਮਾਏ। 


Tanu

Content Editor

Related News