ਬਜਟ ਮਗਰੋਂ Live ਆਏ PM ਮੋਦੀ ! ਕਿਹ- ''''ਮਹਿੰਗਾਈ ਕੰਟਰੋਲ ਕਰਨ ''ਤੇ ਫੋਕਸ...''''

Sunday, Feb 01, 2026 - 02:12 PM (IST)

ਬਜਟ ਮਗਰੋਂ Live ਆਏ PM ਮੋਦੀ ! ਕਿਹ- ''''ਮਹਿੰਗਾਈ ਕੰਟਰੋਲ ਕਰਨ ''ਤੇ ਫੋਕਸ...''''

ਨਵੀਂ ਦਿੱਲੀ- ਅੱਜ ਲੋਕ ਸਭਾ 'ਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲਗਾਤਾਰ 9ਵੀਂ ਵਾਰ ਬਜਟ ਪੇਸ਼ ਕੀਤਾ ਹੈ, ਜਿਸ ਦੌਰਾਨ ਸਿੱਖਿਆ, ਰੱਖਿਆ ਤੇ ਸਿਹਤ ਵਿਭਾਗ ਨਾਲ ਜੁੜੇ ਕਈ ਅਹਿਮ ਐਲਾਨ ਕੀਤੇ ਹਨ। ਬਜਟ ਪੇਸ਼ ਕੀਤੇ ਜਾਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਬਜਟ ਨੂੰ ਇਤਿਹਾਸਕ ਦੱਸਿਆ ਤੇ ਇਸ ਦੀ ਤਾਰੀਫ਼ ਕੀਤੀ।

ਉਨ੍ਹਾਂ ਨੇ ਕਿਹਾ ਕਿ ਇਹ ਬਜਟ ਇਤਿਹਾਸਕ ਹੈ ਤੇ ਸਾਲ 2047 ਤੱਕ ਦੇਸ਼ ਨੂੰ ਵਿਕਸਿਤ ਭਾਰਤ ਬਣਾਉਣ ਵੱਲ ਇਕ ਵੱਡਾ ਕਦਮ ਹੈ। ਉਨ੍ਹਾਂ ਨੇ ਇਸ ਦੌਰਾਨ ਮਹਿਲਾ ਸਸ਼ਕਤੀਕਰਨ ਦੀ ਵੀ ਤਾਰੀਫ਼ ਕੀਤੀ ਤੇ ਕਿਹਾ ਕਿ ਦੇਸ਼ ਦੀ ਮਹਿਲਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲਗਾਤਾਰ 9ਵੀਂ ਵਾਰ ਦੇਸ਼ ਦਾ ਬਜਟ ਪੇਸ਼ ਕਰ ਕੇ ਇਤਿਹਾਸ ਰਚ ਦਿੱਤਾ ਹੈ। 

ਉਨ੍ਹਾਂ ਨੇ ਅੱਗੇ ਕਿਹਾ ਕਿ 140 ਕਰੋੜ ਭਾਰਤੀ ਨਾਗਰਿਕਾਂ ਵਾਲਾ ਦੇਸ਼ ਦੁਨੀਆ ਦਾ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਅਰਥਵਿਵਸਥਾ ਹੈ। ਇਸ ਤੋਂ ਇਲਾਵਾ ਭਾਰਤ ਹੁਣ ਇਕ ਵਿਸ਼ਵਾਸਯੋਗ ਭਾਈਵਾਲ ਦੇ ਰੂਪ 'ਚ ਅੱਗੇ ਵਧ ਰਿਹਾ ਹੈ। ਬੀਤੇ ਦਿਨੀਂ ਯੂਰਪੀ ਯੂਨੀਅਨ ਨਾਲ ਹੋਈ ਫ੍ਰੀ ਟ੍ਰੇਡ ਐਗ੍ਰੀਮੈਂਟ (ਮਦਰ ਆਫ਼ ਆਲ ਡੀਲਜ਼) ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਗੱਲ ਦਾ ਧਿਆਨ ਰੱਖਿਆ ਗਿਆ ਹੈ ਕਿ ਇਸ ਡੀਲ ਦਾ ਸਭ ਤੋਂ ਵੱਧ ਲਾਭ ਭਾਰਤੀ ਨੌਜਵਾਨਾਂ ਤੇ ਉਦਯੋਗਪਤੀਆਂ ਨੂੰ ਮਿਲ ਸਕੇ।


author

Harpreet SIngh

Content Editor

Related News