ਮੰਗਲ ਪਾਂਡੇ ਦੀ ਜਨਮ ਵਰ੍ਹੇਗੰਢ ਮੌਕੇ PM ਮੋਦੀ ਨੇ ਦਿੱਤੀ ਸ਼ਰਧਾਂਜਲੀ
Saturday, Jul 19, 2025 - 10:55 AM (IST)

ਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲ ਪਾਂਡੇ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਬ੍ਰਿਟਿਸ਼ ਸਮਰਾਜ ਨੂੰ ਚੁਣੌਤੀ ਦੇਣ ਵਿੱਚ ਉਨ੍ਹਾਂ ਦੀ ਹਿੰਮਤ ਦੀ ਪ੍ਰਸ਼ੰਸਾ ਕੀਤੀ। ਮੋਦੀ ਨੇ ਕਿਹਾ ਕਿ ਮੰਗਲ ਪਾਂਡੇ ਦੀ ਬਹਾਦਰੀ ਦੀ ਕਹਾਣੀ ਦੇਸ਼ ਦੇ ਲੋਕਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗੀ।
ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, "ਮਹਾਨ ਆਜ਼ਾਦੀ ਘੁਲਾਟੀਏ ਮੰਗਲ ਪਾਂਡੇ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ। ਉਹ ਦੇਸ਼ ਦੇ ਮੋਹਰੀ ਯੋਧੇ ਸਨ ਜਿਨ੍ਹਾਂ ਨੇ ਬ੍ਰਿਟਿਸ਼ ਸ਼ਾਸਨ ਨੂੰ ਚੁਣੌਤੀ ਦਿੱਤੀ। ਉਨ੍ਹਾਂ ਦੀ ਹਿੰਮਤ ਅਤੇ ਬਹਾਦਰੀ ਦੀ ਕਹਾਣੀ ਦੇਸ਼ ਵਾਸੀਆਂ ਲਈ ਪ੍ਰੇਰਨਾ ਸਰੋਤ ਬਣੀ ਰਹੇਗੀ।''
ਜ਼ਿਕਰਯੋਗ ਹੈ ਕਿ ਈਸਟ ਇੰਡੀਆ ਕੰਪਨੀ ਦੀ ਬੰਗਾਲ ਫੌਜ ਵਿੱਚ ਸਿਪਾਹੀ ਰਹੇ ਮੰਗਲ ਪਾਂਡੇ ਦਾ ਜਨਮ 19 ਜੁਲਾਈ 1827 ਨੂੰ ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਵਿੱਚ ਹੋਇਆ ਸੀ। ਉਨ੍ਹਾਂ ਨੇ 1857 ਵਿੱਚ ਬ੍ਰਿਟਿਸ਼ ਸ਼ਾਸਨ ਵਿਰੁੱਧ ਭਾਰਤੀ ਸੈਨਿਕਾਂ ਦੇ ਵਿਦਰੋਹ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਬਹੁਤ ਸਾਰੇ ਇਤਿਹਾਸਕਾਰ 1857 ਦੇ ਵਿਦਰੋਹ ਨੂੰ ਭਾਰਤ ਦਾ ਪਹਿਲਾ ਆਜ਼ਾਦੀ ਸੰਗਰਾਮ ਮੰਨਦੇ ਹਨ।
ਇਹ ਵੀ ਪੜ੍ਹੋ- ਅਮਰੀਕਾ 'ਚ ਫੜੀ ਗਈ ਪੰਜਾਬੀਆਂ ਦੀ ਗੈਂਗ ! ਮੋਸਟ ਵਾਂਟੇਡ ਭਗੌੜੇ ਸਣੇ 8 ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e