ਜੰਮੂ ਕਸ਼ਮੀਰ ਨੂੰ ਲੈ ਕੇ ਵੀਰਵਾਰ ਨੂੰ ਸਾਰੇ ਦਲਾਂ ਦੀ ਬੈਠਕ ਬੁਲਾ ਸਕਦੇ ਹਨ PM ਮੋਦੀ

06/19/2021 1:25:11 PM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਵੀਰਵਾਰ ਨੂੰ ਜੰਮੂ ਕਸ਼ਮੀਰ ਨੂੰ ਲੈ ਕੇ ਸਾਰੇ ਦਲਾਂ ਦੀ ਬੈਠਕ ਬੁਲਾ ਸਕਦੇ ਹਨ। ਇਸ ਬੈਠਕ 'ਚ ਕੇਂਦਰ ਸਰਕਾਰ ਜੰਮੂ ਕਸ਼ਮੀਰ ਨਾਲ ਜੁੜੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਕਰ ਸਕਦੀ ਹੈ। ਸਾਲ 2019 'ਚ ਧਾਰਾ 370 ਨੂੰ ਖ਼ਤਮ ਕਰਨ ਤੋਂ ਬਾਅਦ ਪੈਦਾ ਹੋਏ ਸਿਆਸੀ ਗਤੀਰੋਧ ਨੂੰ ਖ਼ਤਮ ਕਰਨ ਲਈ ਪੀ.ਐੱਮ. ਦਾ ਇਹ ਪਹਿਲਾ ਵੱਡਾ ਕਦਮ ਹੈ। ਜੰਮੂ ਕਸ਼ਮੀਰ ਦੇ ਇਕ ਸੀਨੀਅਰ ਨੇਤਾ ਨੇ ਇਕ ਨਿਊਜ਼ ਚੈਨਲ ਨੂੰ ਦੱਸਿਆ,''ਸਾਨੂੰ ਅਗਲੇ ਹਫ਼ਤੇ ਇਕ ਬੈਠਕ ਬਾਰੇ ਸੂਚਿਤ ਕੀਤਾ ਗਿਆ ਹੈ। ਹਾਲਾਂਕਿ ਅਸੀਂ ਰਸਮੀ ਸੱਦੇ ਦੀ ਉਡੀਕ ਕਰ ਰਹੇ ਹਾਂ।''

ਇਹ ਵੀ ਪੜ੍ਹੋ : J-K 'ਤੇ ਸ਼ਾਹ ਤੋਂ ਬਾਅਦ ਹੁਣ ਡੋਭਾਲ ਦੀ ਬੈਠਕ, ਅਮਰਨਾਥ ਯਾਤਰਾ ਸਮੇਤ ਮੌਜੂਦਾ ਹਾਲਾਤ 'ਤੇ ਮੰਥਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਅਤੇ ਸੀਨੀਅਰ ਸੁਰੱਖਿਆ ਅਤੇ ਖੁਫ਼ੀਆ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਅਗਸਤ 2019 'ਚ ਕੇਂਦਰ ਸਰਕਾਰ ਨੇ ਉਸ ਧਾਰਾ 370 ਨੂੰ ਖ਼ਤਮ ਕਰ ਦਿੱਤਾ ਸੀ, ਜੋ ਕਿ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦਿੰਦਾ ਸੀ। ਇਸ ਦੇ ਨਾਲ ਹੀ ਸੂਬੇ ਨੂੰ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜੰਮੂ ਕਸ਼ਮੀਰ ਅਤੇ ਲੱਦਾਖ 'ਚ ਵੰਡ ਦਿੱਤਾ ਸੀ।

 


DIsha

Content Editor

Related News