ਕਿਸਾਨਾਂ ਨਾਲ ਗੱਲਬਾਤ ਤੋਂ ਪਹਿਲਾਂ PM ਮੋਦੀ ਨੇ ਬੁਲਾਈ ਬੈਠਕ, ਰਾਜਨਾਥ-ਸ਼ਾਹ ਵੀ ਮੌਜੂਦ

Saturday, Dec 05, 2020 - 11:00 AM (IST)

ਕਿਸਾਨਾਂ ਨਾਲ ਗੱਲਬਾਤ ਤੋਂ ਪਹਿਲਾਂ PM ਮੋਦੀ ਨੇ ਬੁਲਾਈ ਬੈਠਕ, ਰਾਜਨਾਥ-ਸ਼ਾਹ ਵੀ ਮੌਜੂਦ

ਨਵੀਂ ਦਿੱਲੀ— ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਕਿਸਾਨ ਅੰਦੋਲਨ ਦਾ ਅੱਜ 10ਵਾਂ ਦਿਨ ਹੈ। ਅੱਜ ਦਾ ਦਿਨ ਵੀ ਕਾਫੀ ਅਹਿਮ ਹੈ, ਕਿਉਂਕਿ ਅੱਜ 5ਵੇਂ ਦੌਰ ਦੀ ਗੱਲਬਾਤ ਹੋਣੀ ਹੈ। ਇਸ ਗੱਲਬਾਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਠਕ ਬੁਲਾਈ ਹੈ। ਇਹ ਬੈਠਕ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੇ ਘਰ ਹੋ ਰਹੀ ਹੈ। ਬੈਠਕ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਹਨ। ਇਸ ਤੋਂ ਇਲਾਵਾ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲ ਮੰਤਰੀ ਪੀਊਸ਼ ਗੋਇਲ ਵੀ ਮੌਜੂਦ ਹਨ।

ਇਹ ਵੀ ਪੜ੍ਹੋ : ਕਿਸਾਨਾਂ ਨੇ 8 ਦਸੰਬਰ ਨੂੰ ਕੀਤਾ ਭਾਰਤ ਬੰਦ ਦਾ ਐਲਾਨ

ਦੱਸ ਦੇਈਏ ਕਿ ਅੱਜ ਦੁਪਹਿਰ 2 ਵਜੇ ਕਿਸਾਨਾਂ ਨਾਲ ਬੈਠਕ ਹੋਣੀ ਹੈ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਹੈ ਕਿ ਮੈਨੂੰ ਉਮੀਦ ਹੈ ਕਿ ਕਿਸਾਨ ਸਕਾਰਾਤਮਕ ਸੋਚਣਗੇ ਅਤੇ ਆਪਣਾ ਅੰਦੋਲਨ ਖਤਮ ਕਰਨਗੇ। ਓਧਰ ਕਿਸਾਨ ਸੰਯੁਕਤ ਮੋਰਚਾ ਦੇ ਪ੍ਰਧਾਨ ਰਾਮਪਾਲ ਸਿੰਘ ਨੇ ਕਿਹਾ ਕਿ ਹੈ ਕਿ ਅੱਜ ਆਰ-ਪਾਰ ਦੀ ਲੜਾਈ ਕਰ ਕੇ ਆਵਾਂਗੇ, ਰੋਜ਼-ਰੋਜ਼ ਬੈਠਕ ਨਹੀਂ ਹੋਵੇਗੀ। ਅੱਜ ਬੈਠਕ ਵਿਚ ਕੋਈ ਹੋਰ ਗੱਲ ਨਹੀਂ ਹੋਵੇਗੀ, ਕਾਨੂੰਨਾਂ ਨੂੰ ਰੱਦ ਕਰਨ ਲਈ ਹੀ ਗੱਲ ਹੋਵੇਗੀ। ਉਨ੍ਹਾਂ ਕਿਹਾ ਕਿ ਤਿੰਨੋਂ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਸਰਕਾਰ ਨੂੰ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਲਿਖਤੀ 'ਚ ਦੇਣਾ ਹੋਵੇਗਾ ਕਿ ਐੱਮ. ਐੱਸ. ਪੀ. ਜਾਰੀ ਰਹੇਗੀ। ਅੱਜ ਦੀ ਗੱਲਬਾਤ ਤੋਂ ਕੋਈ ਸਕਾਰਾਤਮਕ ਨਤੀਜਾ ਨਹੀਂ ਨਿਕਲਦਾ ਤਾਂ ਰਾਜਸਥਾਨ ਦੇ ਕਿਸਾਨ ਐੱਨ. ਐੱਚ-8 ਨਾਲ ਦਿੱਲੀ ਵਲੋਂ ਮਾਰਚ ਕਰਨਗੇ ਅਤੇ ਜੰਤਰ-ਮੰਤਰ 'ਤੇ ਡੇਰੇ ਲਾਉਣਗੇ। 

ਇਹ ਵੀ ਪੜ੍ਹੋ : ਦਿੱਲੀ ਪੁਲਸ ਵਲੋਂ ਲਾਏ ਬੈਰੀਕੇਡਜ਼ ਲੰਘਣ ਲਈ ਕਿਸਾਨਾਂ ਨੇ ਪੰਜਾਬ ਤੋਂ ਮੰਗਵਾਏ ਘੋੜੇ

ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ 8 ਦਸੰਬਰ ਨੂੰ ਭਾਰਤ ਬੰਦ ਦੀ ਕਾਲ ਦਿੱਤੀ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਜੇਕਰ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਗਏ ਤਾਂ 8 ਦਸਬੰਰ ਨੂੰ ਭਾਰਤ ਬੰਦ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ। ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) 'ਤੇ ਗਰੰਟੀ ਚਾਹੁੰਦੇ ਹਨ। ਉੱਥੇ ਹੀ ਕੇਂਦਰ ਸਰਕਾਰ ਕਾਨੂੰਨਾਂ ਨੂੰ ਵਾਪਸ ਲੈਣ ਦੀ ਗੱਲ ਤਾਂ ਨਹੀਂ ਮੰਨ ਰਹੀ ਪਰ ਕਿਸਾਨਾਂ ਦੀਆਂ ਕੁਝ ਮੰਗਾਂ ਹਨ, ਜਿਸ 'ਤੇ ਸਰਕਾਰ ਰਾਜ਼ੀ ਹੁੰਦੀ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ : ਠੰਡੀਆਂ ਰਾਤਾਂ 'ਚ ਵੀ ਨਹੀਂ ਡੋਲੇ ਸੰਘਰਸ਼ੀ ਕਿਸਾਨ, ਇੰਝ ਕੱਟ ਰਹੇ ਨੇ ਰਾਤਾਂ (ਵੇਖੋ ਤਸਵੀਰਾਂ)

ਇਹ ਵੀ ਪੜ੍ਹੋ : ਕਿਸਾਨ ਅੰਦੋਲਨ 'ਚ ਡਟੀਆਂ ਬੀਬੀਆਂ ਦੇ ਹੌਂਸਲੇ ਬੁਲੰਦ, ਕਿਹਾ- 'ਹੱਕ ਲੈ ਕੇ ਹੀ ਮੁੜਾਂਗੇ, ਭਾਵੇਂ ਸਾਲ ਲੱਗ ਜਾਏ'

 

ਨੋਟ: ਕਿਸਾਨ ਅੰਦੋਲਨ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਇਸ ਬੈਠਕ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਇ


author

Tanu

Content Editor

Related News