ਮੁੱਖ ਮੰਤਰੀਆਂ ਨਾਲ ਬੈਠਕ ’ਚ PM ਮੋਦੀ ਬੋਲੇ- ਕੋਰੋਨਾ ਦੀ ਚੌਥੀ ਲਹਿਰ ਦਾ ਖ਼ਤਰਾ, ਮਾਸਕ ਜ਼ਰੂਰੀ ਕਵਚ

Wednesday, Apr 27, 2022 - 01:42 PM (IST)

ਮੁੱਖ ਮੰਤਰੀਆਂ ਨਾਲ ਬੈਠਕ ’ਚ PM ਮੋਦੀ ਬੋਲੇ- ਕੋਰੋਨਾ ਦੀ ਚੌਥੀ ਲਹਿਰ ਦਾ ਖ਼ਤਰਾ, ਮਾਸਕ ਜ਼ਰੂਰੀ ਕਵਚ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਬੁੱਧਵਾਰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ਨੂੰ ਲੈ ਕੇ ਵੀਡੀਓ ਕਾਨਫਰੰਸ ਜ਼ਰੀਏ ਬੈਠਕ ਕੀਤੀ। ਬੈਠਕ ’ਚ ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਕੋਰੋਨਾ ਦੇ ਕੇਸ ਵਧ ਰਹੇ ਹਨ, ਉਸ ਤੋਂ ਸਪੱਸ਼ਟ ਹੈ ਕਿ ਕੋਰੋਨਾ ਦੀ ਚੁਣੌਤੀ ਅਜੇ ਪੂਰੀ ਤਰ੍ਹਾਂ ਟਲੀ ਨਹੀਂ ਹੈ। ਲਿਹਾਜਾ ਦੇਸ਼ ਵਾਸੀਆਂ ਨੂੰ ਚੌਕਸ ਰਹਿਣ ਦੀ ਲੋੜ ਹੈ।

ਇਹ ਵੀ ਪੜ੍ਹੋ: ਜਾਣੋ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ’ਤੇ ਕੀ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨੇ ਕਿਹਾ ਕਿ ਓਮੀਕ੍ਰੋਨ ਅਤੇ ਉਸ ਤੋਂ ਬਾਅਦ ਸਬ-ਵੈਰੀਐਂਟ ਗੰਭੀਰ ਹਾਲਾਤ ਪੈਦਾ ਕਰ ਸਕਦੇ ਹਨ, ਇਹ ਯੂਰਪ ਦੇ ਦੇਸ਼ਾਂ ’ਚ ਅਸੀਂ ਵੇਖ ਸਕਦੇ ਹਾਂ। ਉਨ੍ਹਾਂ ਕਿਹਾ ਕਿ ਕੋਰੋਨਾ ਕੇਸਾਂ ਦੀ ਬੇਕਾਬੂ ਰਫ਼ਤਾਰ ਨੂੰ ਰੋਕਣ ਲਈ ਮਿਲ ਕੇ ਕੰਮ ਕਰਨਾ ਹੋਵੇਗਾ। ਕੁਝ ਸੂਬਿਆਂ ’ਚ ਕੋਰੋਨਾ ਦੇ ਕੇਸ ਵਧੇ ਹਨ, ਸਾਨੂੰ ਅਲਰਟ ਰਹਿਣ ਦੀ ਲੋੜ ਹੈ। ਚੌਥੀ ਲਹਿਰ ਦਾ ਖ਼ਤਰਾ ਹੈ, ਇਸ ਲਈ ਮਾਸਕ ਅਜੇ ਵੀ ਜ਼ਰੂਰੀ ਹੈ, ਜੋ ਕਿ ਜ਼ੂਰਰੀ ਕਵਚ ਹੈ।

ਇਹ ਵੀ ਪੜ੍ਹੋ: ਕਿਸਾਨਾਂ ਨੂੰ ਉਨ੍ਹਾਂ ਦੀ ਰੋਜ਼ੀ-ਰੋਟੀ, ਜਾਇਦਾਦ ਤੋਂ ਵਾਂਝਾ ਕਰਨਾ ਸੰਵਿਧਾਨ ਦੀ ਉਲੰਘਣਾ: SC

ਵੱਧਦੇ ਕੋਰੋਨਾ ਕੇਸਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ। ਕੋਰੋਨਾ ਤੋਂ ਬਚਾਅ ਲਈ ਵੈਕਸੀਨ ਸਭ ਵੀ ਜ਼ਰੂਰ ਲਗਵਾਓ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਨੂੰ ਕੋਰੋਨਾ ਤੋਂ ਬਚਾਉਣ ਲਈ ਸਕੂਲਾਂ ’ਚ ਵੈਕਸੀਨ ਮੁਹਿੰਮ ਚਲਾਈ ਜਾਵੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ’ਚ ਕੁਝ ਦੇਸ਼ਾਂ ’ਚ ਕੋਰੋਨਾ ਦੇ ਵੱਖ-ਵੱਖ ਰੂਪਾਂ ਦੀ ਵਜ੍ਹਾਂ ਨਾਲ ਕੁਝ ਲਹਿਰਾਂ ਵੀ ਆਈਆਂ ਪਰ ਭਾਰਤ ਨੇ ਕਈ ਦੇਸ਼ਾਂ ਦੀ ਤੁਲਨਾ ’ਚ ਹਾਲਾਤ ’ਤੇ ਕਾਫੀ ਹੱਦ ਤੱਕ ਕਾਬੂ ਰੱਖਿਆ ਹੈ, ਸਾਨੂੰ ਅੱਗੇ ਵੀ ਮਿਲ ਕੇ ਕੰਮ ਕਰਨ ਦੀ ਲੋੜ ਹੈ। 

ਇਹ ਵੀ ਪੜ੍ਹੋ: ਰੈਸਟੋਰੈਂਟ ’ਚ ਬਾਊਂਸਰਾਂ ਵਲੋਂ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪਤਨੀ ਦਾ ਰੋ-ਰੋ ਬੁਰਾ ਹਾਲ


author

Tanu

Content Editor

Related News