ਹੋਣ ਜਾ ਰਹੀ ਕੋਈ ਵੱਡੀ ਕਾਰਵਾਈ ! PM ਮੋਦੀ ਨੇ ਰੱਖਿਆ ਸਕੱਤਰ ਨਾਲ ਕੀਤੀ ਮੁਲਾਕਾਤ
Monday, May 05, 2025 - 02:00 PM (IST)

ਨਵੀਂ ਦਿੱਲੀ- 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਮਗਰੋਂ ਭਾਰਤ ਤੇ ਪਾਕਿਸਾਤਨ ਵਿਚਾਲੇ ਹਾਲਾਤ ਕਾਫ਼ੀ ਤਣਾਅਪੂਰਨ ਬਣੇ ਹੋਏ ਹਨ। ਇਸੇ ਦੌਰਾਨ ਅੱਜ ਭਾਰਤ ਦੇ ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਰਾਸ਼ਟਰੀ ਸੁਰੱਖਿਆ ਮੁੱਦਿਆਂ 'ਤੇ ਚਰਚਾ ਕਰਨ ਲਈ ਮੁਲਾਕਾਤ ਕੀਤੀ। ਇਹ ਮੀਟਿੰਗ ਉੱਚ-ਪੱਧਰੀ ਸਲਾਹ-ਮਸ਼ਵਰੇ ਲਈ ਕੀਤੀ ਗਈ, ਜਿਸ ਵਿੱਚ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਦੇ ਮੁਖੀਆਂ ਨਾਲ ਪਹਿਲਾਂ ਕੀਤੀਆਂ ਗਈਆਂ ਮੀਟਿੰਗਾਂ ਦੌਰਾਨ ਲਏ ਗਏ ਫ਼ੈਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।
ਜ਼ਿਕਰਯੋਗ ਹੈ ਕਿ ਪਹਿਲਗਾਮ 'ਚ ਹੋਏ ਭਿਆਨਕ ਅੱਤਵਾਦੀ ਹਮਲੇ 'ਚ 26 ਨਾਗਰਿਕਾਂ ਦੀ ਮੌਤ ਹੋ ਗਈ ਸੀ ਤੇ ਇਸ ਹਮਲੇ ਲਈ ਪਾਕਿਸਤਾਨ ਨਾਲ ਕਥਿਤ ਸਬੰਧਾਂ ਵਾਲੇ ਅੱਤਵਾਦੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਹਮਲੇ 'ਤੇ ਕਾਰਵਾਈ ਕਰਦਿਆਂ ਭਾਰਤ ਸਰਕਾਰ ਨੇ ਪਾਕਿਸਤਾਨ ਖ਼ਿਲਾਫ਼ ਸਖ਼ਤ ਐਕਸ਼ਨ ਲੈਂਦੇ ਹੋਏ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰ ਦਿੱਤਾ ਸੀ।
ਇਹ ਵੀ ਪੜ੍ਹੋ- ਭਾਰਤ ਨਾਲ ਜੰਗ ਦੇ ਡਰੋਂ UNSC ਕੋਲ ਪਹੁੰਚਿਆ ਪਾਕਿਸਤਾਨ, ਸ਼ਾਂਤੀ ਲਈ ਮੰਗਿਆ ਮੁਲਾਕਾਤ ਦਾ ਸਮਾਂ
ਇਸ ਤੋਂ ਇਲਾਵਾ ਭਾਰਤ ਨੇ ਪਾਕਿਸਤਾਨੀ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ ਅਤੇ ਪਾਕਿਸਤਾਨੀ ਡਿਪਲੋਮੈਟਾਂ ਨੂੰ ਕੱਢ ਦਿੱਤਾ ਹੈ, ਜਦੋਂ ਕਿ ਪਾਕਿਸਤਾਨ ਤੋਂ ਆਪਣੇ ਡਿਪਲੋਮੈਟਾਂ ਨੂੰ ਵੀ ਵਾਪਸ ਬੁਲਾ ਲਿਆ ਹੈ। ਇਸ ਮਗਰੋਂ ਭਾਰਤ ਨੇ ਜੰਮੂ-ਕਸ਼ਮੀਰ 'ਚ ਕਈ ਟੂਰਿਸਟ ਪਲੇਸ ਵੀ ਅਸਥਾਈ ਤੌਰ 'ਤੇ ਬੰਦ ਕਰ ਦਿੱਤੇ ਹਨ।
ਇਹ ਵੀ ਪੜ੍ਹੋ- ਜੰਗ ਦੀ ਤਿਆਰੀ ! ਭਾਰਤ-ਪਾਕਿ ਤਣਾਅ ਦਰਮਿਆਨ ਕਰਾਚੀ ਪਹੁੰਚ ਗਿਆ ਤੁਰਕੀ ਨੇਵੀ ਦਾ ਜਹਾਜ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e