PM ਮੋਦੀ ਨੂੰ ਮਿਲੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ
Tuesday, Jun 10, 2025 - 02:41 PM (IST)

ਨਵੀਂ ਦਿੱਲੀ- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਸੋਸ਼ਲ ਮੀਡੀਆ ਪੋਸਟ ਵਿਚ ਦੋਵਾਂ ਨੇਤਾਵਾਂ ਦੀ ਮੁਲਾਕਾਤ ਦੀ ਤਸਵੀਰ ਸਾਂਝੀ ਕੀਤੀ ਹੈ ਅਤੇ ਲਿਖਿਆ ਹੈ ਕਿ ਦਿੱਲੀ ਦੀ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਹੈ।
ਗੁਪਤਾ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਕੀ ਗੱਲ ਹੋਈ, ਇਸ ਬਾਰੇ ਅਧਿਕਾਰਤ ਤੌਰ 'ਤੇ ਕੁਝ ਨਹੀਂ ਦੱਸਿਆ ਗਿਆ ਹੈ ਪਰ ਸੂਤਰਾਂ ਨੇ ਇਸ ਨੂੰ ਸ਼ਿਸ਼ਟਾਚਾਰ ਭੇਟ ਦੱਸਿਆ ਹੈ। ਸਮਝਿਆ ਜਾਂਦਾ ਹੈ ਕਿ ਇਸ ਦੌਰਾਨ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਰਾਜਧਾਨੀ ਦਿੱਲੀ ਵਿਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਖ਼ਾਸ ਰੂਪ ਨਾਲ ਯਮੁਨਾ ਦੀ ਸਫ਼ਾਈ ਅਤੇ ਹੋਰ ਵਿਸ਼ਿਆਂ ਬਾਰੇ ਗੱਲਬਾਤ ਕੀਤੀ ਗਈ।