G7 ਸੰਮੇਲਨ ''ਚ PM ਮੋਦੀ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਸਣੇ ਕਈ ਦੇਸ਼ਾਂ ਦੇ ਆਗੂਆਂ ਨਾਲ ਕੀਤੀ ਮੁਲਾਕਾਤ

Wednesday, Jun 17, 2026 - 04:34 PM (IST)

G7 ਸੰਮੇਲਨ ''ਚ PM ਮੋਦੀ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਸਣੇ ਕਈ ਦੇਸ਼ਾਂ ਦੇ ਆਗੂਆਂ ਨਾਲ ਕੀਤੀ ਮੁਲਾਕਾਤ

ਇੰਟਰਨੈਸ਼ਨਲ ਡੈਸਕ- ਫਰਾਂਸ ਦੇ 'ਇਵੀਅਨ' ਸ਼ਹਿਰ 'ਚ ਚੱਲ ਰਹੇ G7 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਈ ਦੇਸ਼ਾਂ ਦੇ ਮੁਖੀਆਂ ਨਾਲ ਮਹੱਤਵਪੂਰਨ ਦੁਵੱਲੀਆਂ ਮੁਲਾਕਾਤਾਂ ਕੀਤੀਆਂ। ਉਨ੍ਹਾਂ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਅਤੇ ਸੰਯੁਕਤ ਅਰਬ ਅਮੀਰਾਤ (UAE) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨਾਲ ਵੱਖ-ਵੱਖ ਬੈਠਕਾਂ ਕੀਤੀਆਂ। ਇਸ ਤੋਂ ਇਲਾਵਾ, ਪੀ.ਐੱਮ. ਮੋਦੀ ਨੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜੇ-ਮਯੁੰਗ, ਜਾਪਾਨ ਦੀ ਪ੍ਰਧਾਨ ਮੰਤਰੀ ਸਨਾਏ ਤਾਕਾਈਚੀ, ਕੀਨੀਆ ਦੇ ਰਾਸ਼ਟਰਪਤੀ ਵਿਲੀਅਮ ਰੁਟੋ ਅਤੇ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨਾਲ ਵੀ ਆਪਸੀ ਅਤੇ ਗਲੋਬਲ ਮੁੱਦਿਆਂ 'ਤੇ ਚਰਚਾ ਕੀਤੀ।

ਪੀ.ਐੱਮ. ਮੋਦੀ ਅਤੇ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ 'ਵਿਜ਼ਨ 2035' ਤਹਿਤ ਵਪਾਰ, ਰੱਖਿਆ, ਸੁਰੱਖਿਆ, ਗ੍ਰੀਨ ਐਨਰਜੀ, ਤਕਨਾਲੋਜੀ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਹੋਏ ਵਿਕਾਸ ਦਾ ਸਵਾਗਤ ਕੀਤਾ। ਮੁਲਾਕਾਤ ਦੋਵਾਂ ਆਗੂਆਂ ਨੇ ਆਰਥਿਕ ਅਤੇ ਵਪਾਰਕ ਸਮਝੌਤੇ ਨੂੰ ਜਲਦੀ ਲਾਗੂ ਕਰਨ ਦੀ ਉਮੀਦ ਜਤਾਈ।

ਸਿੱਖਿਆ ਦੇ ਖੇਤਰ ਵਿੱਚ ਹੋਈ ਤਰੱਕੀ ਬਾਰੇ ਦੋਵਾਂ ਆਗੂਆਂ ਨੇ ਦੱਸਿਆ ਕਿ ਬੈਂਗਲੁਰੂ 'ਚ 'ਯੂਨੀਵਰਸਿਟੀ ਆਫ਼ ਲਿਵਰਪੂਲ' ਅਤੇ ਮੁੰਬਈ ਵਿੱਚ 'ਯੂਨੀਵਰਸਿਟੀ ਆਫ਼ ਯਾਰਕ' ਤੇ 'ਯੂਨੀਵਰਸਿਟੀ ਆਫ਼ ਬ੍ਰਿਸਟਲ' ਵੱਲੋਂ ਆਪਣੇ ਕੈਂਪਸ ਸਥਾਪਤ ਕਰਨ ਦੀ ਕਾਰਵਾਈ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਨੇ ਯੂਕ੍ਰੇਨ ਅਤੇ ਪੱਛਮੀ ਏਸ਼ੀਆ ਦੇ ਹਾਲਾਤ 'ਤੇ ਵੀ ਵਿਚਾਰ ਸਾਂਝੇ ਕੀਤੇ।

ਇਹ ਵੀ ਪੜ੍ਹੋ- ਇਕ ਜੰਗ ਖ਼ਤਮ, ਦੂਜੀ ਤਿਆਰ ! ਹੁਣ ਚੀਨ ਨੇ ਖਿੱਚੀ ਤਿਆਰੀ, ਭੇਜ'ਤੇ ਜੰਗੀ ਜਹਾਜ਼

ਪੀ.ਐੱਮ. ਮੋਦੀ ਅਤੇ ਯੂ.ਏ.ਈ. ਦੇ ਰਾਸ਼ਟਰਪਤੀ ਅਲ ਨਾਹਯਾਨ ਵਿਚਾਲੇ ਇਸ ਸਾਲ ਇਹ ਤੀਜੀ ਮੁਲਾਕਾਤ ਸੀ, ਜੋ ਦੋਵਾਂ ਦੇਸ਼ਾਂ ਦੇ ਮਜ਼ਬੂਤ ਸਬੰਧਾਂ ਨੂੰ ਦਰਸਾਉਂਦੀ ਹੈ। ਦੋਵਾਂ ਨੇ ਤਕਨਾਲੋਜੀ, ਵਪਾਰ, ਨਿਵੇਸ਼, ਊਰਜਾ ਅਤੇ ਰੱਖਿਆ ਸਹਿਯੋਗ ਦੀ ਸਮੀਖਿਆ ਕੀਤੀ।

ਪੱਛਮੀ ਏਸ਼ੀਆ ਵਿੱਚ ਸਥਿਰਤਾ ਅਤੇ ਸ਼ਾਂਤੀ ਲਈ ਪੀ.ਐੱਮ. ਮੋਦੀ ਨੇ ਅੰਤਰਰਾਸ਼ਟਰੀ ਕਾਨੂੰਨਾਂ ਅਤੇ ਖੇਤਰੀ ਅਖੰਡਤਾ ਦੇ ਸਨਮਾਨ 'ਤੇ ਜ਼ੋਰ ਦਿੱਤਾ। ਦੋਵਾਂ ਦੇਸ਼ਾਂ ਨੇ 'ਹੋਰਮੁਜ਼' ਤੋਂ ਬਿਨਾਂ ਕਿਸੇ ਰੁਕਾਵਟ ਦੇ ਸੁਰੱਖਿਅਤ ਸਮੁੰਦਰੀ ਵਪਾਰ ਅਤੇ ਆਵਾਜਾਈ ਜਾਰੀ ਰੱਖਣ ਦੀ ਅਪੀਲ ਕੀਤੀ।

ਇਸ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨੂੰ ਇਸ ਸਾਲ ਦੇ ਅੰਤ ਵਿੱਚ ਭਾਰਤ ਦੀ ਮੇਜ਼ਬਾਨੀ ਵਿੱਚ ਹੋਣ ਵਾਲੇ ਬ੍ਰਿਕਸ ਸੰਮੇਲਨ 'ਚ ਹਿੱਸਾ ਲੈਣ ਲਈ ਰਸਮੀ ਤੌਰ 'ਤੇ ਸੱਦਾ ਵੀ ਦਿੱਤਾ ਹੈ।

ਇਹ ਵੀ ਪੜ੍ਹੋ- ਇਰਾਨ ਦੇ ਹੱਥ ਲੱਗਾ ਪਰਮਾਣੂ ਬੰਬ ਤੋਂ ਵੀ 'ਵੱਡਾ ਹਥਿਆਰ' ! ਉਂਗਲਾਂ 'ਤੇ ਨਚਾ ਸਕਦੈ ਪੂਰੀ ਦੁਨੀਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News