ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਦੇ ਸੰਸਦ ਮੈਂਬਰਾਂ ਨਾਲ ਕੀਤੀ ਮੁਲਾਕਾਤ
Friday, Jul 28, 2017 - 02:27 PM (IST)
ਨਵੀਂ ਦਿੱਲੀ—ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਸ਼ਾਸਿਤ ਸੂਬੇ ਦੇ ਸੰਸਦ ਮੈਂਬਰਾਂ ਦੇ ਨਾਲ ਸਮੇਂ-ਸਮੇਂ 'ਤੇ ਬੈਠਕ ਕਰਕੇ ਉਨ੍ਹਾਂ ਦੇ ਸੂਬਿਆਂ ਦੇ ਕੰਮਕਾਜ ਦਾ ਬਿਓਰਾ ਲੈਂਦੇ ਰਹਿੰਦੇ ਹਨ। ਇਸ ਦੇ ਚਲਦੇ ਅੱਜ ਉਨ੍ਹਾਂ ਨੇ ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਵੀ ਮੌਜੂਦ ਰਹੀ। ਬੈਠਕ ਦੌਰਾਨ ਅਕਸਰ ਪ੍ਰਧਾਨ ਮੰਤਰੀ ਮੋਦੀ ਸੰਸਦ ਮੈਂਬਰ ਨੂੰ ਸਚਾਰੂ ਰੂਪ ਨਾਲ ਸ਼ਾਸਨ ਵਿਵਸਥਾ ਚਲਾਉਣ ਨੂੰ ਲੈ ਕੇ ਸੁਝਾਅ ਦਿੰਦੇ ਰਹਿੰਦੇ ਹਨ।
Prime Minister Narendra Modi met MPs from Madhya Pradesh and Chhattisgarh in Delhi; Union Minister Sushma Swaraj also present pic.twitter.com/coAlHm0s6O
— ANI (@ANI_news) July 28, 2017
ਜਾਣਕਾਰੀ ਮੁਤਾਬਕ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਸੰਸਦ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨਾਲ ਪ੍ਰਦੇਸ਼ 'ਚ ਕੇਂਦਰੀ ਯੋਜਨਾਵਾਂ ਦਾ ਫੀਡਬੈਕ ਲਿਆ ਸੀ। ਪ੍ਰਧਾਨ ਮੰਤਰੀ ਮੋਦੀ ਦੇ ਵੱਲੋਂ ਸੰਸਦ ਮੈਂਬਰ ਨੂੰ ਬਿਹਤਰ ਕੰਮ ਦੇ ਰਾਹੀਂ ਜਨਤਾ ਦੇ 'ਚ ਰਹਿਣ ਦੀ ਸਲਾਹ ਦਿੱਤੀ ਗਈ ਸੀ।
