PM ਮੋਦੀ ਨੇ ਜੀ-7 ਸਿਖਰ ਸੰਮੇਲਨ ਦੌਰਾਨ ਪੋਪ ਫਰਾਂਸਿਸ ਨਾਲ ਕੀਤੀ ਮੁਲਾਕਾਤ, ਗਰਮਜੋਸ਼ੀ ਨਾਲ ਲਾਇਆ ਗਲੇ
Saturday, Jun 15, 2024 - 02:18 AM (IST)
 
            
            ਇੰਟਰਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਇਟਲੀ ’ਚ ਜੀ-7 ਸਿਖਰ ਸੰਮੇਲਨ ਦੌਰਾਨ ਪੋਪ ਫਰਾਂਸਿਸ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਪੋਪ ਨੂੰ ਗਰਮਜੋਸ਼ੀ ਨਾਲ ਗਲੇ ਲਾਇਆ ਅਤੇ ਭਾਰਤ ਆਉਣ ਦਾ ਸੱਦਾ ਵੀ ਦਿੱਤਾ।

ਮੋਦੀ ਨੇ ਐਕਸ ’ਤੇ ਇਕ ਪੋਸਟ ’ਚ ਕਿਹਾ ਕਿ ਜੀ-7 ਸਿਖਰ ਸੰਮੇਲਨ ਦੌਰਾਨ ਉਨ੍ਹਾਂ ਨੇ ਪੋਪ ਫਰਾਂਸਿਸ ਨਾਲ ਮੁਲਾਕਾਤ ਕੀਤੀ ਹੈ। ਮੈਂ ਲੋਕਾਂ ਦੀ ਸੇਵਾ ਕਰਨ ਅਤੇ ਸਾਡੇ ਗ੍ਰਹਿ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਦੀ ਵਚਨਬੱਧਤਾ ਦੀ ਪ੍ਰਸ਼ੰਸਾ ਕਰਦਾ ਹਾਂ, ਇਸ ਦੇ ਨਾਲ ਮੈਂ ਉਨ੍ਹਾਂ ਨੂੰ ਭਾਰਤ ਆਉਣ ਦਾ ਸੱਦਾ ਵੀ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੋਪ ਸਿਹਤ ਸਬੰਧੀ ਸਮੱਸਿਆਵਾਂ ਕਾਰਨ ਵ੍ਹੀਲਚੇਅਰ ਦੀ ਵਰਤੋਂ ਕਰ ਰਹੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            