PM ਮੋਦੀ ਨੇ ਸਰਬੀਆ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਕਈ ਅਹਿਮ ਮੁੱਦਿਆਂ ''ਤੇ ਕੀਤੀ ਚਰਚਾ

Wednesday, Feb 18, 2026 - 04:47 PM (IST)

PM ਮੋਦੀ ਨੇ ਸਰਬੀਆ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਕਈ ਅਹਿਮ ਮੁੱਦਿਆਂ ''ਤੇ ਕੀਤੀ ਚਰਚਾ

ਨੈਸ਼ਨਲ ਡੈਸਕ- ਭਾਰਤ ਦੀ ਮੇਜ਼ਬਾਨੀ ਵਿੱਚ ਚੱਲ ਰਹੇ 'ਇੰਡੀਆ AI ਇੰਪੈਕਟ ਸਮਿਟ' ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਬੀਆ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਵੁਸਿਕ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਦੁਵੱਲੇ ਸਹਿਯੋਗ ਨੂੰ ਵਧਾਉਣ ਲਈ ਕਈ ਅਹਿਮ ਖੇਤਰਾਂ 'ਤੇ ਗੰਭੀਰ ਚਰਚਾ ਕੀਤੀ।

ਮੁਲਾਕਾਤ ਦੌਰਾਨ ਰੱਖਿਆ, ਨਿਰਮਾਣ, ਖਾਦ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਵਿੱਚ ਸਾਂਝੇਦਾਰੀ ਨੂੰ ਹੋਰ ਡੂੰਘਾ ਕਰਨ 'ਤੇ ਚਰਚਾ ਕੀਤੀ ਗਈ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਭਾਰਤ ਅਤੇ ਸਰਬੀਆ ਕਈ ਸਾਲਾਂ ਤੋਂ ਮਿਲ ਕੇ ਕੰਮ ਕਰ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਰਿਸ਼ਤਾ ਹੋਰ ਮਜ਼ਬੂਤ ਹੋਵੇਗਾ।

Sastao sam se sa predsednikom Aleksandrom Vučićem na marginama Samita o uticaju veštačke inteligencije u Delhiju. Razgovarali smo o načinima za produbljivanje saradnje u oblastima kao što su odbrana, proizvodnja, Demokratska revolucionarna institucija (DPI), đubriva i… pic.twitter.com/BZqNdxqALS

— Narendra Modi (@narendramodi) February 18, 2026

ਰਾਸ਼ਟਰਪਤੀ ਵੁਸਿਕ ਨੇ ਭਾਰਤ ਨੂੰ ਇੱਕ ਭਰੋਸੇਮੰਦ ਸਾਥੀ ਦੱਸਦਿਆਂ ਕਿਹਾ ਕਿ ਉਹ ਆਰਥਿਕ ਅਦਾਨ-ਪ੍ਰਦਾਨ ਅਤੇ ਨਵੇਂ ਨਿਵੇਸ਼ ਪ੍ਰੋਜੈਕਟਾਂ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਸਰਬੀਆਈ ਐਕਸਪੋ ਵਿੱਚ ਭਾਰਤ ਦੀ ਭਾਗੀਦਾਰੀ 'ਤੇ ਖੁਸ਼ੀ ਪ੍ਰਗਟਾਈ। ਦਿੱਲੀ ਵਿੱਚ 16 ਤੋਂ 20 ਫਰਵਰੀ ਤੱਕ ਚੱਲ ਰਹੇ ਇਸ AI ਸੰਮੇਲਨ ਵਿੱਚ ਦੁਨੀਆ ਦੇ 20 ਤੋਂ ਵੱਧ ਦੇਸ਼ਾਂ ਦੇ ਮੁਖੀ, 60 ਮੰਤਰੀ ਅਤੇ 500 ਤੋਂ ਵੱਧ ਗਲੋਬਲ AI ਲੀਡਰ ਹਿੱਸਾ ਲੈ ਰਹੇ ਹਨ।

ਦੋਵਾਂ ਦੇਸ਼ਾਂ ਦੇ ਆਗੂਆਂ ਦੀ ਇਸ ਮੁਲਾਕਾਤ ਨਾਲ ਨਾ ਸਿਰਫ਼ ਤਕਨਾਲੋਜੀ ਦੇ ਖੇਤਰ ਵਿੱਚ, ਸਗੋਂ ਰਵਾਇਤੀ ਉਦਯੋਗਾਂ ਵਿੱਚ ਵੀ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਨਵੀਂ ਦਿਸ਼ਾ ਮਿਲਣ ਦੀ ਉਮੀਦ ਹੈ।

ਇਹ ਵੀ ਪੜ੍ਹੋ- ਸ਼ਹਿਰਾਂ ਦੇ ਸ਼ਹਿਰ ਹੋ ਜਾਣਗੇ ਖ਼ਤਮ, ਮਚੇਗੀ ਤਬਾਹੀ ! NASA ਦੇ ਵਿਗਿਆਨੀਆਂ ਨੇ ਦੇ'ਤੀ ਚਿਤਾਵਨੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News