ਬਜਟ ਸੈਸ਼ਨ ਖ਼ਤਮ ਹੋਣ ''ਤੇ PM ਮੋਦੀ ਨੇ ਸੋਨੀਆ ਗਾਂਧੀ ਸਮੇਤ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

04/07/2022 4:49:09 PM

ਨਵੀਂ ਦਿੱਲੀ- ਸੰਸਦ ਦਾ ਬਜਟ ਸੈਸ਼ਨ ਅੱਜ ਯਾਨੀ ਵੀਰਵਾਰ ਨੂੰ ਅਣਮਿੱਥੇ ਸਮੇਂ ਲਈ ਖ਼ਤਮ ਹੋ ਗਿਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਨੇਤਾਵਾਂ ਨਾਲ ਪੀ.ਐੱਮ. ਮੋਦੀ ਨੇ ਮੁਲਾਕਾਤ ਕੀਤੀ, ਉਨ੍ਹਾਂ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ, ਸਪਾ ਸੰਸਥਾਪਕ ਮੁਲਾਇਮ ਸਿੰਘ, ਫਾਰੂਕ ਅਬਦੁੱਲਾ, ਅਧੀਰ ਰੰਜਨ ਚੌਧਰੀ ਆਦਿ ਸ਼ਾਮਲ ਰਹੇ। ਬਜਟ ਸੈਸ਼ਨ ਦੀ ਬੈਠਕ ਤੈਅ ਪ੍ਰੋਗਰਾਮ ਤੋਂ ਇਕ ਦਿਨ ਪਹਿਲਾਂ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। 

PunjabKesari

ਸਾਬਕਾ ਤੈਅ ਪ੍ਰੋਗਰਾਮ ਦੇ ਅਧੀਨ ਬੈਠਕ 8 ਅਪ੍ਰੈਲ ਤੱਕ ਚਲਣੀ ਸੀ। ਸਵੇਰੇ ਹੇਠਲੇ ਸਦਨ ਦੀ ਕਾਰਵਾਈ ਸ਼ੁਰੂ ਹੋਣ 'ਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ,''ਸੈਸ਼ਨ ਦੌਰਾਨ ਸਦਨ ਦੀਆਂ ਬੈਠਕਾਂ ਲਗਭਗ 177 ਘੰਟੇ 50 ਮਿੰਟ ਤੱਕ ਚੱਲੀ। ਇਸ ਦੌਰਾਨ 182 ਪ੍ਰਸ਼ਨਾਂ ਦੇ ਉੱਤਰ ਦਿੱਤੇ ਏ।'' ਉਨ੍ਹਾਂ ਦੱਸਿਆ ਕਿ ਬਜਟ ਸੈਸ਼ਨ ਲਈ ਲੋਕ ਸਭਾ ਦੀ ਕਾਰਵਾਈ 31 ਜਨਵਰੀ ਨੂੰ ਸ਼ੁਰੂ ਹੋਈ, ਜਦੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੰਸਦ ਦੇ ਦੋਹਾਂ ਸਦਨਾਂ ਦੀ ਸੰਯੁਕਤ ਬੈਠਕ ਨੂੰ ਕੇਂਦਰੀ ਕਮਰੇ 'ਚ ਸੰਬੋਧਨ ਕੀਤਾ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ, ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News