PM ਮੋਦੀ ਨੇ UAE ਦੇ ਵਫ਼ਦ ਨਾਲ ਕੀਤੀ ਮੁਲਾਕਾਤ

04/25/2022 12:21:28 PM

ਪੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੇ ਵਫ਼ਦ ਨਾਲ ਮੁਲਾਕਾਤ ਕੀਤੀ, ਜੋ ਜੰਮੂ ਕਸ਼ਮੀਰ 'ਚ ਨਿਵੇਸ਼ ਦੇ ਮੌਕਿਆਂ ਨੂੰ ਦੇਖ ਰਿਹਾ ਹੈ। ਪੀ.ਐੱਮ. ਮੋਦੀ ਨੇ ਇਸ ਮੌਕੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਨਿਵੇਸ਼ ਪ੍ਰਸਤਾਵ ਕਰੀਬ 38 ਹਜ਼ਾਰ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਪ੍ਰਧਾਨ ਮੰਤਰੀ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਸਮਾਰੋਹ 'ਚ ਹਿੱਸਾ ਲੈਣ ਲਈ ਜੰਮੂ ਕਸ਼ਮੀਰ ਪਹੁੰਚੇ ਸਨ ਅਤੇ ਉਨ੍ਹਾਂ ਨੇ ਇੱਥੋਂ ਦੇਸ਼ ਦੀਆਂ ਸਾਰੀਆਂ ਗ੍ਰਾਮ ਸਭਾਵਾਂ ਨੂੰ ਸੰਬੋਧਨ ਕੀਤਾ।

ਇਹ ਵੀ ਪੜ੍ਹੋ : J&K ਦੇ ਨੌਜਵਾਨਾਂ ਨਾਲ PM ਮੋਦੀ ਦਾ ਵਾਅਦਾ, ਕਿਹਾ- ਮੁਸੀਬਤ ਭਰੀ ਜ਼ਿੰਦਗੀ ਨਹੀਂ ਜਿਊਣ ਦੇਵਾਂਗਾ

ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਆਪਣਾ ਭਾਸ਼ਣ ਦੇਣ ਲਈ ਮੰਚ 'ਤੇ ਪਹੁੰਚਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਯੂ.ਏ.ਈ. ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਬਾਅਦ 'ਚ ਪੀ.ਐੱਮ. ਮੋਦੀ ਨੇ ਆਪਣੇ ਭਾਸ਼ਣ 'ਚ ਕਿਹਾ ਕਿ ਜੰਮੂ ਕਸ਼ਮੀਰ 'ਚ ਵਿਕਾਸ ਦੀ ਨਵੀਂ ਕਹਾਣੀ ਲਿਖੀ ਜਾ ਰਹੀ ਹੈ ਅਤੇ ਕਈ ਨਿੱਜੀ ਨਿਵੇਸ਼ਕ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਨਿਵੇਸ਼ ਲਈ ਇਛੁੱਕ ਹਨ। ਉਨ੍ਹਾਂ ਕਿਹਾ,''ਆਜ਼ਾਦੀ ਦੇ 7 ਦਹਾਕਿਆਂ 'ਚ ਜੰਮੂ ਕਸ਼ਮੀਰ 'ਚ ਨਿੱਜੀ ਖੇਤਰ ਤੋਂ ਸਿਰਫ਼ 17 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਪਰ ਹੁਣ ਤੱਕ 38 ਹਜ਼ਾਰ ਕਰੋੜ ਰੁਪਏ ਦੇ ਕਰੀਬ ਪਹੁੰਚ ਗਿਆ ਹੈ। ਸੈਰ-ਸਪਾਟਾ ਵੀ ਫਿਰ ਤੋਂ ਵਧ ਰਿਹਾ ਹੈ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News