G7 ਸੰਮੇਲਨ 'ਚ PM ਮੋਦੀ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਕੀਤੀ ਮੁਲਾਕਾਤ (ਤਸਵੀਰਾਂ)

06/14/2024 5:31:09 PM

ਇੰਟਰਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸੰਮੇਲਨ ਲਈ ਇਟਲੀ ਵਿੱਚ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਮੁਲਾਕਾਤ ਕੀਤੀ। ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਗਾਤਾਰ ਤੀਜੀ ਵਾਰ ਭਾਰਤ ਦਾ ਪ੍ਰਧਾਨ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ।

ਇਹ ਵੀ ਪੜ੍ਹੋ - ਮਿਸਾਲ: ਅਮਰੀਕਾ ਦੀ ਸਭ ਤੋਂ ਅਮੀਰ ਔਰਤ ਬਣੀ 92 ਸਾਲਾਂ ਜੋਆਨ, ਨੌਕਰੀ ਗਈ ਫਿਰ ਵੀ ਨਹੀਂ ਛੱਡੀ ਹਿੰਮਤ

PunjabKesari

ਮੰਨਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਅਤੇ ਸਾਂਝੇ ਹਿੱਤਾਂ ਦੇ ਮੁੱਦਿਆਂ 'ਤੇ ਚਰਚਾ ਕੀਤੀ। ਦੋਵਾਂ ਨੇਤਾਵਾਂ ਦੀ ਮੁਲਾਕਾਤ ਦੱਖਣੀ ਇਟਲੀ ਦੇ ਰਿਜ਼ੋਰਟ ਸ਼ਹਿਰ 'ਚ ਜੀ-7 ਸਿਖਰ ਸੰਮੇਲਨ ਦੌਰਾਨ ਹੋਈ। ਦੱਸ ਦੇਈਏ ਕਿ ਸੁਨਕ ਅਤੇ ਮੋਦੀ ਆਖਰੀ ਵਾਰ ਪਿਛਲੇ ਸਾਲ ਸਤੰਬਰ ਵਿੱਚ ਨਵੀਂ ਦਿੱਲੀ ਵਿੱਚ ਜੀ-20 ਸੰਮੇਲਨ ਵਿੱਚ ਮਿਲੇ ਸਨ, ਜਦੋਂ ਉਹ ਭਾਰਤ ਦੀਆਂ ਆਮ ਚੋਣਾਂ ਤੋਂ ਪਹਿਲਾਂ ਮੁਕਤ ਵਪਾਰ ਸਮਝੌਤਾ (ਐਫਟੀਏ) ਗੱਲਬਾਤ ਵਿੱਚ ਤੇਜ਼ੀ ਲਿਆਉਣ ਲਈ ਸਹਿਮਤ ਹੋਏ ਸਨ।

ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!

PunjabKesari

ਹੁਣ ਵਪਾਰਕ ਗੱਲਬਾਤ ਹਾਲਾਂਕਿ, 4 ਜੁਲਾਈ ਨੂੰ ਨਵੀਂ ਬ੍ਰਿਟਿਸ਼ ਸਰਕਾਰ ਦੇ ਚੁਣੇ ਜਾਣ ਤੋਂ ਬਾਅਦ ਹੀ ਮੁੜ ਸ਼ੁਰੂ ਹੋਣ ਦੀ ਉਮੀਦ ਹੈ। ਭਾਰਤ-ਯੂਕੇ ਐਫਟੀਏ ਗੱਲਬਾਤ, ਜੋ ਜਨਵਰੀ 2022 ਵਿੱਚ ਸ਼ੁਰੂ ਹੋਈ ਸੀ, ਦਾ ਉਦੇਸ਼ ਦੁਵੱਲੇ ਵਪਾਰ ਨੂੰ ਮਹੱਤਵਪੂਰਨ ਤੌਰ 'ਤੇ ਵਧਾਉਣਾ ਹੈ। ਪੀਐੱਮ ਮੋਦੀ ਨੇ ਐਕਸ 'ਤੇ ਪੋਸਟ ਕੀਤਾ ਕਿ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਨਾਲ-ਨਾਲ ਪੀਐੱਮ ਸੁਨਕ ਨੇ ਸੈਮੀਕੰਡਕਟਰ, ਤਕਨਾਲੋਜੀ ਅਤੇ ਵਪਾਰ ਖੇਤਰਾਂ ਵਿੱਚ ਸਹਿਯੋਗ ਬਾਰੇ ਵੀ ਚਰਚਾ ਕੀਤੀ।

ਇਹ ਵੀ ਪੜ੍ਹੋ - ਸਿੰਗਾਪੁਰ ਏਅਰਲਾਈਨਜ਼ ਹਾਦਸੇ ਦਾ ਸ਼ਿਕਾਰ ਯਾਤਰੀਆਂ ਲਈ ਵੱਡੀ ਖ਼ਬਰ, ਮਿਲੇਗਾ ਮੁਆਵਜ਼ਾ

PunjabKesari


rajwinder kaur

Content Editor

Related News