PM ਮੋਦੀ ਨੇ ਇਟਲੀ ''ਚ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੋਈ ਗੱਲਬਾਤ?

06/15/2024 2:21:10 AM

ਇੰਟਰਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਟਲੀ 'ਚ G7 ਸੰਮੇਲਨ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਵੀ ਮੁਲਾਕਾਤ ਕੀਤੀ। ਪੀਐਮ ਮੋਦੀ ਨੇ ਇਸ ਮੁਲਾਕਾਤ ਦੀ ਤਸਵੀਰ ਆਪਣੇ ਟਵਿਟਰ ਹੈਂਡਲ 'ਤੇ ਸ਼ੇਅਰ ਕੀਤੀ ਹੈ। ਹਾਲਾਂਕਿ ਦੋਵਾਂ ਨੇਤਾਵਾਂ ਵਿਚਾਲੇ ਅਜੇ ਤੱਕ ਦੁਵੱਲੀ ਗੱਲਬਾਤ ਨਹੀਂ ਹੋਈ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਜੀ-7 ਸੰਮੇਲਨ 'ਚ ਹਿੱਸਾ ਲੈਣ ਲਈ ਇਟਲੀ ਦੇ ਦੋ ਦਿਨਾਂ ਦੌਰੇ 'ਤੇ ਹਨ। ਇਸ ਤੋਂ ਪਹਿਲਾਂ ਉਹ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ, ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ।

ਇਹ ਵੀ ਪੜ੍ਹੋ- ਹਸਪਤਾਲ ਦੇ ਟਾਇਲਟ 'ਚ ਮਿਲਿਆ ਨਵਜੰਮਿਆ ਬੱਚਾ, ਫੈਲੀ ਸਨਸਨੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹਾਲ ਹੀ ਵਿੱਚ ਆਪਣੇ ਕੈਨੇਡੀਅਨ ਹਮਰੁਤਬਾ ਜਸਟਿਨ ਟਰੂਡੋ ਦੇ ਵਧਾਈ ਸੰਦੇਸ਼ ਦਾ ਜਵਾਬ ਦਿੱਤਾ ਸੀ। ਜਵਾਬ ਵਿਚ ਆਪਸੀ ਸਮਝ ਅਤੇ ਇੱਕ ਦੂਜੇ ਦੀਆਂ ਚਿੰਤਾਵਾਂ ਦੇ ਸਤਿਕਾਰ ਦੇ ਆਧਾਰ 'ਤੇ ਓਟਵਾ ਨਾਲ ਸਹਿਯੋਗ ਕਰਨ ਦੇ ਨਵੀਂ ਦਿੱਲੀ ਦੇ ਇਰਾਦੇ ਨੂੰ ਰੇਖਾਂਕਿਤ ਕੀਤਾ। ਪੀਐਮ ਮੋਦੀ ਨੇ ਕਿਹਾ ਸੀ ਕਿ ਉਹ ਕੈਨੇਡਾ ਨਾਲ ਕੰਮ ਕਰਨ ਲਈ ਉਤਸੁਕ ਹਨ।

ਭਾਰਤ ਨੇ ਚੁੱਕਿਆ ਇਹ ਮੁੱਦਾ
ਭਾਰਤ ਨੇ ਲਗਾਤਾਰ ਇਸ ਗੱਲ ਨੂੰ ਉਜਾਗਰ ਕੀਤਾ ਹੈ ਕਿ ਦੁਵੱਲੇ ਸਬੰਧਾਂ ਵਿੱਚ ਮੁੱਖ ਮੁੱਦਾ ਕੈਨੇਡਾ ਵਿੱਚ ਖਾਲਿਸਤਾਨ ਪੱਖੀ ਤੱਤ ਰਿਹਾ ਹੈ। ਇਸ ਤੋਂ ਇਲਾਵਾ ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤੀ ਡਿਪਲੋਮੈਟਾਂ ਨੂੰ ਧਮਕੀਆਂ ਦੇਣ ਦੇ ਕਈ ਮਾਮਲੇ ਵੀ ਸਾਹਮਣੇ ਆਏ ਹਨ।

ਹਰਦੀਪ ਨਿੱਝਰ ਦੇ ਕਤਲ ਤੋਂ ਬਾਅਦ ਰਿਸ਼ਤਿਆਂ 'ਚ ਆਈ ਸੀ ਦਰਾਰ
ਦੱਸ ਦੇਈਏ ਕਿ ਕੈਨੇਡਾ ‘ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਮਾਰੇ ਜਾਣ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ‘ਚ ਖਟਾਸ ਆ ਗਈ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ। ਪਰ ਭਾਰਤ ਨੇ ਕੈਨੇਡਾ ਦੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਇਨ੍ਹਾਂ ਨੂੰ ਸਿਆਸਤ ਤੋਂ ਪ੍ਰੇਰਿਤ ਅਤੇ ਬਦਨੀਤੀ ਵਾਲਾ ਕਰਾਰ ਦਿੱਤਾ ਸੀ।

ਇਹ ਵੀ ਪੜ੍ਹੋ- ਅੱਗ ਦੀ ਅਫਵਾਹ ਕਾਰਨ ਕਈ ਯਾਤਰੀਆਂ ਨੇ ਟ੍ਰੇਨ ਤੋਂ ਮਾਰੀ ਛਾਲ, ਦੂਜੇ ਪਾਸਿਓ ਆ ਰਹੀ ਮਾਲ ਗੱਡੀ ਦੇ ਹੋਏ ਸ਼ਿਕਾਰ

ਇਸ ਤੋਂ ਪਹਿਲਾਂ ਜਸਟਿਨ ਟਰੂਡੋ ਜੀ-20 ਸੰਮੇਲਨ 'ਚ ਹਿੱਸਾ ਲੈਣ ਲਈ ਪਿਛਲੇ ਸਾਲ ਸਤੰਬਰ 'ਚ ਭਾਰਤ ਆਏ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਰਤਾਨੀਆ ਅਤੇ ਕੈਨੇਡਾ ਵਿੱਚ ਖਾਲਿਸਤਾਨੀ ਸਰਗਰਮੀਆਂ ਵਧਣ ਦਾ ਮੁੱਦਾ ਉਠਾਇਆ ਸੀ। ਦੋ-ਪੱਖੀ ਗੱਲਬਾਤ ਦੌਰਾਨ, ਪੀਐਮ ਨੇ ਦੋਵਾਂ ਦੇਸ਼ਾਂ ਵਿੱਚ ਵੱਧ ਰਹੇ ਖਾਲਿਸਤਾਨੀ ਸਮਰਥਕਾਂ ਅਤੇ ਭਾਰਤ ਵਿਰੁੱਧ ਉਨ੍ਹਾਂ ਦੀ ਸਾਜ਼ਿਸ਼ ਬਾਰੇ ਚਿੰਤਾ ਜ਼ਾਹਰ ਕੀਤੀ। ਭਾਰਤ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਵੀ ਖਾਲਿਸਤਾਨੀ ਗਤੀਵਿਧੀਆਂ ਨੂੰ ਰੋਕਣ ਅਤੇ ਭਾਰਤ ਵਿਰੁੱਧ ਪ੍ਰਦਰਸ਼ਨ ਬੰਦ ਕਰਨ ਦੀ ਮੰਗ ਕੀਤੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e


Inder Prajapati

Content Editor

Related News