PM ਮੋਦੀ ਦੀ ਚੀਨੀ ਰਾਸ਼ਟਰਪਤੀ ਜਿਨਪਿੰਗ ਨੂੰ ਦੋ-ਟੁਕ, ਸਬੰਧ ਸਾਧਾਰਣ ਬਣਾਉਣ ਲਈ LAC ਦਾ ਸਨਮਾਨ ਜ਼ਰੂਰੀ

Friday, Aug 25, 2023 - 03:17 AM (IST)

ਨਵੀਂ ਦਿੱਲੀ (ਏ. ਐੱਨ. ਆਈ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਕਸ ਸਿਖਰ ਸੰਮੇਲਨ ਤੋਂ ਵੱਖਰੇ ਤੌਰ ’ਤੇ ਗੱਲਬਾਤ ’ਚ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਪੂਰਬੀ ਲੱਦਾਖ ’ਚ ਅਸਲ ਕੰਟਰੋਲ ਰੇਖਾ (ਐੱਲ. ਏ. ਸੀ.) ’ਤੇ ਅਣਸੁਲਝੇ ਮੁੱਦਿਆਂ ਦੇ ਸਬੰਧ ’ਚ ਭਾਰਤ ਦੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ।

ਇਹ ਖ਼ਬਰ ਵੀ ਪੜ੍ਹੋ - CM ਮਾਨ ਦਾ ਕਿਸਾਨਾਂ ਲਈ ਅਹਿਮ ਐਲਾਨ, ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਤੋਂ ਰੋਕਣ ਲਈ ਚੁੱਕਿਆ ਇਹ ਕਦਮ

ਵਿਦੇਸ਼ ਸਕੱਤਰ ਵਿਨੇ ਕਵਾਤਰਾ ਅਨੁਸਾਰ ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਸਰਹੱਦੀ ਖੇਤਰਾਂ ’ਚ ਸ਼ਾਂਤੀ ਬਣਾਈ ਰੱਖਣਾ ਅਤੇ ਐੱਲ . ਏ. ਸੀ. ਦਾ ਸਨਮਾਨ ਕਰਨਾ ਭਾਰਤ-ਚੀਨ ਸਬੰਧਾਂ ਨੂੰ ਸਾਧਾਰਣ ਬਣਾਉਣ ਲਈ ਜ਼ਰੂਰੀ ਹੈ। ਵਿਦੇਸ਼ ਸਕੱਤਰ ਨੇ ਕਿਹਾ ਕਿ ਇਸ ਸਬੰਧ ’ਚ ਦੋਵੇਂ ਨੇਤਾ ਆਪਣੇ ਸਬੰਧਤ ਅਧਿਕਾਰੀਆਂ ਨੂੰ ਫੌਜੀਆਂ ਦੀ ਛੇਤੀ ਵਾਪਸੀ ਅਤੇ ਤਣਾਅ ਘੱਟ ਕਰਨ ਦੀਆਂ ਕੋਸ਼ਿਸ਼ਾਂ ਨੂੰ ਤੇਜ਼ ਕਰਨ ਦਾ ਹੁਕਮ ਦੇਣ ’ਤੇ ਸਹਿਮਤ ਹੋਏ।

ਇਹ ਖ਼ਬਰ ਵੀ ਪੜ੍ਹੋ - ਕਪੂਰਥਲਾ 'ਚ ਵਾਪਰੀ ਸ਼ਰਮਨਾਕ ਘਟਨਾ, 9 ਸਾਲਾ ਦਿਵਿਆਂਗ ਬੱਚੀ ਨਾਲ ਜਬਰ-ਜ਼ਿਨਾਹ

ਮਈ, 2020 ’ਚ ਪੂਰਬੀ ਲੱਦਾਖ ’ਚ ਸਰਹੱਦ ’ਤੇ ਡੈੱਡਲਾਕ ਸ਼ੁਰੂ ਹੋਣ ਤੋਂ ਬਾਅਦ ਭਾਰਤ ਅਤੇ ਚੀਨ ਵਿਚਾਲੇ ਸਬੰਧਾਂ ’ਚ ਤਣਾਅ ਪੈਦਾ ਹੋ ਗਿਆ। ਭਾਰਤੀ ਅਤੇ ਚੀਨੀ ਫੌਜੀਆਂ ਵਿਚਾਲੇ ਪੂਰਬੀ ਲੱਦਾਖ ’ਚ ਕੁਝ ਥਾਵਾਂ ’ਤੇ ਡੈੱਡਲਾਕ ਬਣਿਆ ਹੋਇਆ ਹੈ, ਜਦੋਂ ਕਿ ਦੋਵਾਂ ਪੱਖਾਂ ਨੇ ਵਿਆਪਕ ਡਿਪਲੋਮੈਟਿਕ ਅਤੇ ਫੌਜੀ ਵਾਰਤਾ ਤੋਂ ਬਾਅਦ ਕਈ ਖੇਤਰਾਂ ਤੋਂ ਫੌਜੀਆਂ ਨੂੰ ਪਿੱਛੇ ਹਟਾਉਣ ਦੀ ਪ੍ਰਕਿਰਿਆ ਪੂਰੀ ਕਰ ਲਈ ਹੈ। ਭਾਰਤ ਅਤੇ ਚੀਨ ਨੇ 13 ਅਤੇ 14 ਅਗਸਤ ਨੂੰ ਕੋਰ ਕਮਾਂਡਰ-ਪੱਧਰੀ ਗੱਲਬਾਤ ਦਾ 19ਵਾਂ ਦੌਰ ਆਯੋਜਿਤ ਕੀਤਾ, ਜਿਸ ’ਚ ਪੂਰਬੀ ਲੱਦਾਖ ਦੇ ਦੇਪਸਾਂਗ ਅਤੇ ਡੇਮਚੋਕ ਦੇ ਡੈੱਡਲਾਕ ਵਾਲੇ ਖੇਤਰਾਂ ’ਚ ਲਟਕੇ ਮੁੱਦਿਆਂ ਨੂੰ ਹੱਲ ਕਰਨ ’ਤੇ ਧਿਆਨ ਕੇਂਦਰਿਤ ਕੀਤਾ ਗਿਆ। ਇਕ ਸਾਂਝੇ ਬਿਆਨ ’ਚ ਗੱਲਬਾਤ ਨੂੰ ‘ਸਕਾਰਾਤਮਕ, ਉਸਾਰੂ ਅਤੇ ਗਹਿਰਾਈ ਵਾਲੀ’ ਦੱਸਿਆ ਗਿਆ ਅਤੇ ਦੋਵੇਂ ਪੱਖ ਬਾਕੀ ਮੁੱਦਿਆਂ ਦਾ ਛੇਤੀ ਨਾਲ ਹੱਲ ਕਰਨ ’ਤੇ ਸਹਿਮਤ ਹੋਏ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News