PM ਮੋਦੀ ਨੇ ਬਰੂਨੇਈ 'ਚ ਭਾਰਤੀ ਭਾਈਚਾਰੇ ਨਾਲ ਕੀਤੀ ਮੁਲਾਕਾਤ, ਇਕ ਬੱਚੇ ਨੂੰ ਦਿੱਤਾ ਆਟੋਗ੍ਰਾਫ

Tuesday, Sep 03, 2024 - 06:03 PM (IST)

PM ਮੋਦੀ ਨੇ ਬਰੂਨੇਈ 'ਚ ਭਾਰਤੀ ਭਾਈਚਾਰੇ ਨਾਲ ਕੀਤੀ ਮੁਲਾਕਾਤ, ਇਕ ਬੱਚੇ ਨੂੰ ਦਿੱਤਾ ਆਟੋਗ੍ਰਾਫ

ਬਰੂਨੇਈ (ਏ.ਐੱਨ.ਆਈ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦਾਰੂਸਲਮ ਪਹੁੰਚ ਗਏ ਹਨ। ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਦੁਵੱਲੀ ਯਾਤਰਾ ਹੈ। ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਪੀ.ਐੱਮ. ਮੋਦੀ ਨੇ ਬਾਂਦਰ ਸੇਰੀ ਬੇਗਾਵਾਂ ਦੇ ਇੱਕ ਹੋਸਟਲ ਵਿੱਚ ਬੱਚਿਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਇਕ ਬੱਚੇ ਨੇ ਉਨ੍ਹਾਂ ਨੂੰ ਸਕੈਚ ਪੇਸ਼ ਕੀਤਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਉਸ ਨੂੰ ਆਪਣਾ ਆਟੋਗ੍ਰਾਫ ਦਿੱਤਾ।

ਪੜ੍ਹੋ ਇਹ ਅਹਿਮ ਖ਼ਬਰ- PM ਮੋਦੀ ਬਰੂਨੇਈ ਪਹੁੰਚੇ, ਕ੍ਰਾਊਨ ਪ੍ਰਿੰਸ ਨੇ ਕੀਤਾ ਸਵਾਗਤ,  ਦਿੱਤਾ ਗਿਆ ਗਾਰਡ ਆਫ ਆਨਰ

PunjabKesari

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਰੂਨੇਈ ਦੇ ਕ੍ਰਾਊਨ ਪ੍ਰਿੰਸ ਹਾਜੀ ਅਲ-ਮੁਹਤਾਦੀ ਬਿੱਲਾ ਦੀ ਮੌਜੂਦਗੀ ਵਿੱਚ ਰਸਮੀ ਸੁਆਗਤ ਦੌਰਾਨ ਗਾਰਡ ਆਫ਼ ਆਨਰ ਦਿੱਤਾ ਗਿਆ। ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਦੁਵੱਲੀ ਯਾਤਰਾ ਹੈ ਅਤੇ ਦੋਵੇਂ ਦੇਸ਼ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੇ 40 ਸਾਲ ਪੂਰੇ ਹੋਣ ਦਾ ਜਸ਼ਨ ਮਨਾ ਰਹੇ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News