G20 Summit : PM ਮੋਦੀ ਨੂੰ ਮਿਲੇ ਕੈਨੇਡਾ ਦੇ ਪ੍ਰਧਾਨ ਮੰਤਰੀ, ਖ਼ਾਲਿਸਤਾਨੀ ਮੁੱਦੇ 'ਤੇ ਜਾਣੋ ਕੀ ਬੋਲੇ ਟਰੂਡੋ

09/11/2023 10:12:21 AM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਰਮਿਆਨ ਅੱਜ ਦਿੱਲੀ 'ਚ ਐਤਵਾਰ ਨੂੰ ਮੁਲਾਕਾਤ ਹੋਈ ਅਤੇ ਵੱਖ-ਵੱਖ ਖੇਤਰਾਂ 'ਚ ਭਾਰਤ-ਕੈਨੇਡਾ ਸਬੰਧਾਂ ਦੀ ਪੂਰੀ ਲੜੀ 'ਤੇ ਚਰਚਾ ਕੀਤੀ। ਦੋਹਾਂ ਨੇ ਜੀ20 ਸ਼ਿਖਰ ਸੰਮੇਲਨ ਤੋਂ ਬਾਅਦ ਭਾਰਤ-ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ ਸਬੰਧਾਂ ਦੀ ਪੂਰੀ ਲੜੀ 'ਤੇ ਚਰਚਾ ਕੀਤੀ। ਇਸ ਬੈਠਕ 'ਚ ਖਾਲਿਸਤਾਨ ਅੱਤਵਾਦ ਅਤੇ ਵਿਦੇਸ਼ੀ ਦਖ਼ਲ ਅੰਦਾਜ਼ੀ ਦੇ ਮੁੱਦੇ 'ਤੇ ਗੱਲ ਹੋਈ ਹੈ।

ਇਹ ਵੀ ਪੜ੍ਹੋ-  PM ਮੋਦੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨੂੰ ਸੌਂਪੀ G20 ਦੀ ਪ੍ਰਧਾਨਗੀ, ਦਿੱਤੀ ਵਧਾਈ

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਦੋਵੇਂ ਮੁੱਦੇ ਸਾਹਮਣੇ ਆਏ। ਪਿਛਲੇ ਕੁਝ ਸਾਲਾਂ 'ਚ ਪ੍ਰਧਾਨ ਮੰਤਰੀ ਨਾਲ, ਅਸੀਂ ਉਨ੍ਹਾਂ ਦੋਹਾਂ ਮੁੱਦਿਆਂ 'ਤੇ ਕਈ ਦੌਰ ਦੀ ਗੱਲਬਾਤ ਕੀਤੀ ਹੈ। ਕੈਨੇਡਾ ਹਮੇਸ਼ਾ ਬਚਾਅ ਕਰੇਗਾ। ਪ੍ਰਗਟਾਵੇ ਦੀ ਆਜ਼ਾਦੀ, ਜ਼ਮੀਰ ਦੀ ਆਜ਼ਾਦੀ ਅਤੇ ਸ਼ਾਂਤਮਈ ਵਿਰੋਧ ਦੀ ਆਜ਼ਾਦੀ ਅਤੇ ਇਹ ਸਾਡੇ ਲਈ ਬਹੁਤ ਮਹੱਤਵਪੂਰਨ ਹੈ। ਅਸੀਂ ਹਮੇਸ਼ਾ ਹਿੰਸਾ ਨੂੰ ਰੋਕਣ ਅਤੇ ਨਫ਼ਰਤ ਨੂੰ ਪਿੱਛੇ ਧੱਕਣ ਲਈ ਹਮੇਸ਼ਾ ਮੌਜੂਦ ਹਾਂ।

ਇਹ ਵੀ ਪੜ੍ਹੋ-  ਵੱਡੀ ਖ਼ਬਰ: ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਗ੍ਰਿਫ਼ਤਾਰ

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਭਾਈਚਾਰੇ ਦੇ ਮੁੱਦੇ 'ਤੇ ਇਹ ਯਾਦ ਰੱਖਣਾ ਮਹੱਤਵਪੂਰਨ ਹੈ ਕਿ ਕੁਝ ਲੋਕਾਂ ਦੀਆਂ ਹਰਕਤਾਂ ਪੂਰੇ ਭਾਈਚਾਰੇ ਜਾਂ ਕੈਨੇਡਾ ਦੀ ਪ੍ਰਤੀਨਿਧਤਾ ਨਹੀਂ ਕਰਦੀ ਹੈ। ਇਸ ਦਾ ਦੂਜਾ ਪਹਿਲੂ ਇਹ ਹੈ ਕਿ ਅਸੀਂ ਕਾਨੂੰਨ ਦੇ ਸ਼ਾਸਨ ਦੇ ਸਨਮਾਨ ਕਰਨ ਦੇ ਮਹੱਤਵ 'ਤੇ ਵੀ ਚਾਨਣਾ ਪਾਈਏ ਅਤੇ ਅਸੀਂ ਵਿਦੇਸ਼ੀ ਦਖ਼ਲ ਅੰਦਾਜ਼ੀ ਬਾਰੇ ਵੀ ਗੱਲ ਕੀਤੀ।

ਇਹ ਵੀ ਪੜ੍ਹੋ-  ਭਾਰਤ ਫੇਰੀ 'ਤੇ ਆਏ ਬ੍ਰਿਟੇਨ ਦੇ PM ਰਿਸ਼ੀ ਸੁਨਕ ਨੇ ਪਤਨੀ ਨਾਲ ਅਕਸ਼ਰਧਾਮ ਮੰਦਰ 'ਚ ਕੀਤੀ ਪੂਜਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Tanu

This news is Content Editor Tanu