ਪੈਰਿਸ ਪਹੁੰਚਣ 'ਤੇ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਮਿਲੇ PM ਮੋਦੀ, 'ਭਾਰਤ ਮਾਤਾ ਦੀ ਜੈ' ਤੇ 'ਵੰਦੇ ਮਾਤਰਮ' ਦੇ ਲੱਗੇ
Thursday, Jul 13, 2023 - 09:43 PM (IST)
ਇੰਟਰਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਫਰਾਂਸ ਦੀ ਰਾਜਧਾਨੀ ਪੈਰਿਸ ਪਹੁੰਚ ਗਏ ਹਨ। ਪੈਰਿਸ ਪਹੁੰਚਣ 'ਤੇ ਏਅਰਪੋਰਟ 'ਤੇ ਪੀਐੱਮ ਮੋਦੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਫਰਾਂਸ ਦੀ ਪ੍ਰਧਾਨ ਮੰਤਰੀ ਐਲਿਜ਼ਾਬੇਥ ਬੋਰਨ ਹਵਾਈ ਅੱਡੇ 'ਤੇ ਉਨ੍ਹਾਂ ਦਾ ਸਵਾਗਤ ਕਰਨ ਪਹੁੰਚੀ। ਜਦੋਂ ਪੀਐੱਮ ਮੋਦੀ ਆਪਣੇ ਹੋਟਲ 'ਹੋਟਲ ਪਲਾਜ਼ਾ ਐਥਿਨੀ' ਪਹੁੰਚੇ ਤਾਂ ਬਾਹਰ ਭਾਰਤੀ ਭਾਈਚਾਰੇ ਦੇ ਲੋਕ ਇਕੱਠੇ ਹੋ ਗਏ। ਪੀਐੱਮ ਮੋਦੀ ਨੂੰ ਦੇਖ ਕੇ ਲੋਕਾਂ ਨੇ ‘ਭਾਰਤ ਮਾਤਾ ਦੀ ਜੈ’ ਅਤੇ ‘ਵੰਦੇ ਮਾਤਰਮ’ ਦੇ ਨਾਅਰੇ ਲਾਏ। ਸਵਾਗਤ ਲਈ ਭਾਰਤੀ ਮੂਲ ਦੇ ਲੋਕਾਂ ਦੀ ਵੱਡੀ ਗਿਣਤੀ ਨੂੰ ਦੇਖ ਕੇ ਪੀਐੱਮ ਮੋਦੀ ਨੇ ਵੀ ਹੱਥ ਜੋੜ ਕੇ ਸਨਮਾਨ ਲਈ ਧੰਨਵਾਦ ਕੀਤਾ।
ਇਹ ਵੀ ਪੜ੍ਹੋ : ਪਿੰਡ ਦੇ ਹੀ ਮੁੰਡੇ ਨਾਲ ਘਰੋਂ ਭੱਜ ਕੇ ਕਰਵਾਇਆ ਸੀ ਵਿਆਹ, ਇੰਝ ਹੋਵੇਗਾ ਅੰਤ ਸੋਚਿਆ ਨਹੀਂ ਸੀ
ਫਰਾਂਸ 'ਚ ਪੀਐੱਮ ਮੋਦੀ ਨੂੰ ਮਿਲਣ ਤੋਂ ਬਾਅਦ ਭਾਰਤੀ ਭਾਈਚਾਰੇ ਦੇ ਇਕ ਵਿਅਕਤੀ ਨੇ ਕਿਹਾ ਕਿ ਮੈਂ ਮੋਦੀ ਜੀ ਨੂੰ ਤੀਜੀ ਵਾਰ ਮਿਲਿਆ ਹਾਂ, ਮਿਲ ਕੇ ਬਹੁਤ ਚੰਗਾ ਲੱਗਾ। ਜਦੋਂ ਵੀ ਮੋਦੀ ਜੀ ਫਰਾਂਸ ਆਉਂਦੇ ਹਨ, ਮੈਂ ਉਨ੍ਹਾਂ ਨੂੰ ਮਿਲਦਾ ਹਾਂ। ਜਦੋਂ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਇੱਥੇ ਆਉਂਦੇ ਹਨ ਤੇ ਅਸੀਂ ਉਨ੍ਹਾਂ ਨੂੰ ਮਿਲਦੇ ਹਾਂ ਤਾਂ ਅਸੀਂ ਬਹੁਤ ਮਾਣ ਮਹਿਸੂਸ ਕਰਦੇ ਹਾਂ। ਪ੍ਰਧਾਨ ਮੰਤਰੀ ਮੋਦੀ ਅੱਜ ਭਾਰਤੀ ਸਮੇਂ ਅਨੁਸਾਰ ਰਾਤ ਕਰੀਬ 11 ਵਜੇ ਵੱਕਾਰੀ ਲਾ ਸੀਨ ਮਿਊਜ਼ੀਕਲ ਵਿੱਚ ਭਾਰਤੀ ਭਾਈਚਾਰੇ ਦੇ ਇਕ ਸਮਾਗਮ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਇਕ ਔਰਤ ਨੇ ਪੀਐੱਮ ਮੋਦੀ ਦੇ ਪੈਰਿਸ ਪਹੁੰਚਣ 'ਤੇ ਉਨ੍ਹਾਂ ਨੂੰ ਗੀਤ ਸਮਰਪਿਤ ਕੀਤਾ। ਗੀਤ ਖਤਮ ਹੋਣ ਦੇ ਨਾਲ ਹੀ ਔਰਤ ਨੇ ਕਿਹਾ, "ਮੋਦੀ ਹੈ ਤੋ ਮੁਮਕਿਨ ਹੈ।"
ਇਹ ਵੀ ਪੜ੍ਹੋ : ਸਵੀਡਨ 'ਚ ਕੁਰਾਨ ਸਾੜਨ 'ਤੇ UN 'ਚ ਇਕਜੁੱਟ ਹੋਏ ਭਾਰਤ, ਪਾਕਿਸਤਾਨ ਤੇ ਚੀਨ, ਪ੍ਰਸਤਾਵ ਨੂੰ ਮਿਲੀ ਮਨਜ਼ੂਰੀ
ਪੈਰਿਸ ਲਈ ਰਵਾਨਾ ਹੋਣ ਤੋਂ ਪਹਿਲਾਂ ਮੋਦੀ ਨੇ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਦੀ ਯਾਤਰਾ ਦੁਵੱਲੀ ਰਣਨੀਤਕ ਭਾਈਵਾਲੀ ਨੂੰ ਨਵਾਂ ਹੁਲਾਰਾ ਦੇਵੇਗੀ। ਪ੍ਰਧਾਨ ਮੰਤਰੀ ਮੋਦੀ ਦੀ ਮੈਕਰੋਨ ਨਾਲ ਗੱਲਬਾਤ ਦਾ ਮੁੱਖ ਕੇਂਦਰ ਦੁਵੱਲੇ ਰੱਖਿਆ ਸਬੰਧਾਂ ਦਾ ਵਿਸਥਾਰ ਹੋਣ ਦੀ ਉਮੀਦ ਹੈ। ਮੋਦੀ ਨੇ ਰਵਾਨਾ ਹੋਣ ਤੋਂ ਪਹਿਲਾਂ ਜਾਰੀ ਕੀਤੇ ਇਕ ਬਿਆਨ ਵਿੱਚ ਕਿਹਾ, "ਮੈਂ ਰਾਸ਼ਟਰਪਤੀ ਮੈਕਰੋਨ ਨਾਲ ਮੁਲਾਕਾਤ ਕਰਨ ਅਤੇ ਅਗਲੇ 25 ਸਾਲਾਂ 'ਚ ਇਸ ਲੰਬੇ ਸਮੇਂ ਦੀ ਅਤੇ ਸਮੇਂ ਦੀ ਕਸੌਟੀ 'ਤੇ ਖਰੀ ਉਤਰੀ ਸਾਂਝੇਦਾਰੀ ਨੂੰ ਅੱਗੇ ਲਿਜਾਣ ਲਈ ਵਿਆਪਕ ਵਿਚਾਰ-ਵਟਾਂਦਰਾ ਕਰਨ ਦੀ ਉਮੀਦ ਕਰਦਾ ਹਾਂ।"
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8