PM ਮੋਦੀ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਕੀਤੀ ਮੁਲਾਕਾਤ

Tuesday, Jul 26, 2022 - 02:35 PM (IST)

PM ਮੋਦੀ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੰਗਲਵਾਰ ਯਾਨੀ ਕਿ ਅੱਜ ਰਾਸ਼ਟਰਪਤੀ ਭਵਨ ਵਿਖੇ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਗੁਲਦਸਤਾ ਭੇਟ ਕੀਤਾ। ਮੁਰਮੂ ਦੇ ਰਾਸ਼ਟਰਪਤੀ ਅਹੁਦਾ ਸੰਭਾਲਣ ਮਗਰੋਂ ਦੋਹਾਂ ਵਿਚਾਲੇ ਇਹ ਪਹਿਲੀ ਮੁਲਾਕਾਤ ਹੈ। 

PunjabKesari

ਝਾਰਖੰਡ ਦੀ ਸਾਬਕਾ ਰਾਜਪਾਲ ਰਹੀ ਮੁਰਮੂ ਨੇ ਸੋਮਵਾਰ ਨੂੰ ਭਾਰਤ ਦੀ 15ਵੀਂ ਰਾਸ਼ਟਰਪਤੀ ਦੇ ਰੂਪ ’ਚ ਸਹੁੰ ਚੁੱਕੀ ਸੀ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐੱਨ.ਵੀ ਰਮਨਾ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਸੀ। ਓਧਰ ਰਾਸ਼ਟਰਪਤੀ ਸਕੱਤਰੇਤ ਨੇ ਟਵੀਟ ਕੀਤਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਰਾਸ਼ਟਰਪਤੀ ਭਵਨ ’ਚ ਮੁਲਾਕਾਤ ਕੀਤੀ। ਮੁਰਮੂ ਦੇ ਕੱਲ ਕਾਰਜਭਾਰ ਸੰਭਾਲਣ ਮਗਰੋਂ ਦੋਹਾਂ ਵਿਚਾਲੇ ਇਹ ਪਹਿਲੀ ਮੁਲਾਕਾਤ ਸੀ।

PunjabKesari


author

Tanu

Content Editor

Related News