ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ PM ਮੋਦੀ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ
Sunday, Sep 03, 2023 - 05:37 AM (IST)
ਨੈਸ਼ਨਲ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਇੱਥੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਨੇ ਗੁਲਦਸਤਾ ਦੇ ਕੇ ਉਨ੍ਹਾਂ ਦਾ ਸੁਆਗਤ ਕੀਤਾ ਤੇ ਭਾਰਤ ਦੇ ਚੰਦਰਯਾਨ-3 ਮਿਸ਼ਨ ਦੀ ਸਫ਼ਲਤਾ ਲਈ ਵਧਾਈ ਦਿੱਤੀ।
ਇਹ ਖ਼ਬਰ ਵੀ ਪੜ੍ਹੋ - Part Time Job ਦੀ ਭਾਲ 'ਚ ਹੋ ਤਾਂ ਹੋ ਜਾਓ ਸਾਵਧਾਨ, ਕਿਤੇ ਕਰ ਨਾ ਬੈਠੀਓ ਅਜਿਹੀ ਗਲਤੀ
ਰਾਸ਼ਟਰਪਤੀ ਦਫ਼ਤਰ ਨੇ ਸੋਸ਼ਲ ਮੀਡੀਆ 'ਤੇ ਇਸ ਮੀਟਿੰਗ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਨੇ ਗੁਲਦਸਤਾ ਦੇ ਕੇ ਉਨ੍ਹਾਂ ਦਾ ਸੁਆਗਤ ਕੀਤਾ ਤੇ ਭਾਰਤ ਦੇ ਚੰਦਰਯਾਨ-3 ਮਿਸ਼ਨ ਦੀ ਸਫ਼ਲਤਾ ਲਈ ਵਧਾਈ ਦਿੱਤੀ।"
Prime Minister Shri @narendramodi called on President Droupadi Murmu at Rashtrapati Bhavan. The President welcomed him with a bouquet and expressed compliments for the success of India’s Chandrayaan-3 mission. pic.twitter.com/VKVrWPfu3k
— President of India (@rashtrapatibhvn) September 2, 2023
ਇਹ ਖ਼ਬਰ ਵੀ ਪੜ੍ਹੋ - ਰੋਮਾਂਚਕ ਮੁਕਾਬਲੇ ਵਿਚ ਪਾਕਿਸਤਾਨ ਨੂੰ ਹਰਾ ਕੇ ਏਸ਼ੀਆਈ ਚੈਂਪੀਅਨ ਬਣਿਆ ਭਾਰਤ
ਪੀ.ਐੱਮ. ਮੋਦੀ ਨੇ ਇਹ ਮੁਲਾਕਾਤ ਅਜਿਹੇ ਸਮੇਂ ਕੀਤੀ ਹੈ, ਜਦੋਂ ਕੇਂਦਰ ਸਰਕਾਰ ਨੇ ਅੰਮ੍ਰਿਤਕਾਲ ਵਿਚ 18 ਤੋਂ 22 ਸਤੰਬਰ ਵਿਚਾਲੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਸੰਸਦ ਦਾ ਵਿਸ਼ੇਸ਼ ਸੈਸ਼ਨ 18 ਸਤੰਬਰ ਤੋਂ ਸ਼ੁਰੂ ਹੋਵੇਗਾ ਤੇ ਸਰਕਾਰ ਦੇ ਕੰਮਕਾਰ ਨੂੰ ਵੇਖਦਿਆਂ 22 ਸਤੰਬਰ ਤਕ ਚੱਲੇਗਾ। ਲੋਕ ਸਭਾ ਤੇ ਰਾਜ ਸਭਾ ਸਕੱਤਰੇਤ ਨੇ ਇਹ ਜਾਣਕਾਰੀ ਦਿੱਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8