PM ਮੋਦੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ, ਪਾਪੂਆ ਨਿਊ ਗਿਨੀ ਤੋਂ ਆਸਟ੍ਰੇਲੀਆ ਲਈ ਰਵਾਨਾ

05/22/2023 1:02:14 PM

ਇੰਟਰਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪਾਪੂਆ ਨਿਊ ਗਿਨੀ ਦੀ ਆਪਣੀ ਯਾਤਰਾ ਦੇ ਆਖਰੀ ਪੜਾਅ 'ਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਨਾਲ ਮੁਲਾਕਾਤ ਕੀਤੀ। ਮੋਦੀ ਨੇ ਖ਼ੁਦ ਟਵੀਟ ਕੀਤਾ ਕਿ ਉਹ ਹਿਪਕਿਨਜ਼ ਨਾਲ ਮੀਟਿੰਗ ਵਿਚ ਸ਼ਾਮਲ ਹੋਏ ਅਤੇ ਭਾਰਤ-ਨਿਊਜ਼ੀਲੈਂਡ ਸਬੰਧਾਂ 'ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ“ਅਸੀਂ ਆਪਣੇ ਦੇਸ਼ਾਂ ਦਰਮਿਆਨ ਵਪਾਰਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਬਿਹਤਰ ਬਣਾਉਣ ਬਾਰੇ ਗੱਲ ਕੀਤੀ।

ਪੜ੍ਹੋ ਇਹ ਅਹਿਮ ਖ਼ਬਰ-ਅੱਜ ਆਸਟ੍ਰੇਲੀਆ ਪਹੁੰਚਣਗੇ PM ਮੋਦੀ, ਅਲਬਾਨੀਜ਼ ਬੋਲੇ-ਉਹਨਾਂ ਦੀ ਮੇਜ਼ਬਾਨੀ ਕਰਨਾ ਮਾਣ ਦੀ ਗੱਲ

ਪਾਪੂਆ ਨਿਊ ਗਿਨੀ ਤੋਂ ਪ੍ਰਧਾਨ ਮੰਤਰੀ ਸਿੱਧੇ ਆਸਟ੍ਰੇਲੀਆ ਲਈ ਰਵਾਨਾ ਹੋ ਗਏ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਆਪਣੇ ਹਮਰੁਤਬਾ ਮੋਦੀ ਦੇ ਆਸਟ੍ਰੇਲੀਆ ਦੌਰੇ ਨੂੰ ਲੈ ਕੇ ਕਾਫੀ ਉਤਸੁਕ ਹਨ ਅਤੇ ਉਨ੍ਹਾਂ ਨੇ ਪੀ.ਐੱਮ ਮੋਦੀ ਦੇ ਆਸਟ੍ਰੇਲੀਆ ਦੌਰੇ 'ਤੇ ਖੁਸ਼ੀ ਜ਼ਾਹਰ ਕਰਦੇ ਹੋਏ ਇਕ ਬਿਆਨ ਜਾਰੀ ਕੀਤਾ ਹੈ। ਬਿਆਨ ਵਿਚ ਉਹਨਾਂ ਨੇ ਕਿਹਾ ਕਿ ਪੀ.ਐੱਮ ਮੋਦੀ ਦੀ ਮੇਜ਼ਬਾਨੀ ਕਰਨਾ ਉਹਨਾਂ ਲਈ ਸਨਮਾਨ ਦੀ ਗੱਲ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

Vandana

This news is Content Editor Vandana