ਸਾਊਦੀ ਅਰਬ ਦੇ ਪ੍ਰਿੰਸ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਿਹਾ- ਭਾਰਤ ਆ ਕੇ ਬਹੁਤ ਖੁਸ਼ ਹਾਂ
Monday, Sep 11, 2023 - 01:08 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸਾਊਦੀ ਅਰਬ ਦੇ ਪ੍ਰਿੰਸ ਮੁਹੰਮਦ ਬਿਨ ਸਲਮਾਨ ਅਲ ਸਾਊਦ ਨਾਲ ਕਈ ਮੁੱਦਿਆਂ 'ਤੇ ਗੱਲਬਾਤ ਕੀਤੀ। ਇਸ ਗੱਲਬਾਤ ਦੌਰਾਨ ਦੋ-ਪੱਖੀ ਵਪਾਰ ਅਤੇ ਰੱਖਿਆ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਜੀ20 ਸਿਖਰ ਸੰਮੇਲਨ ਦੀ ਸਮਾਪਤੀ ਮਗਰੋਂ ਬਿਨ ਸਲਮਾਨ ਇਸ ਸਮੇਂ ਭਾਰਤ ਦੀ ਸਰਕਾਰੀ ਯਾਤਰਾ 'ਤੇ ਹਨ। ਗੱਲਬਾਤ ਤੋਂ ਪਹਿਲਾਂ ਸਾਊਦੀ ਅਰਬ ਦੇ ਪ੍ਰਿੰਸ ਦਾ ਰਾਸ਼ਟਰਪਤੀ ਭਵਨ ਦੇ ਵਿਹੜੇ 'ਚ ਰਸਮੀ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ- G20 Summit : PM ਮੋਦੀ ਨੂੰ ਮਿਲੇ ਕੈਨੇਡਾ ਦੇ ਪ੍ਰਧਾਨ ਮੰਤਰੀ, ਖ਼ਾਲਿਸਤਾਨੀ ਮੁੱਦੇ 'ਤੇ ਜਾਣੋ ਕੀ ਬੋਲੇ ਟਰੂਡੋ
ਰਸਮੀ ਸਵਾਗਤ ਮਗਰੋਂ ਪ੍ਰਿੰਸ ਸਲਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਮਗਰੋਂ ਕਿਹਾ ਕਿ ਮੈਂ ਭਾਰਤ ਆ ਕੇ ਬਹੁਤ ਖੁਸ਼ ਹਾਂ। ਮੈਂ ਜੀ20 ਸਿਖਰ ਸੰਮੇਲਨ ਲਈ ਭਾਰਤ ਨੂੰ ਵਧਾਈ ਦੇਣਾ ਚਾਹੁੰਦਾ ਹਾਂ। ਸਿਖਰ ਸੰਮੇਲਨ ਵਿਚ ਕੀਤੇ ਗਏ ਐਲਾਨਾਂ ਨਾਲ ਦੁਨੀਆ ਨੂੰ ਫਾਇਦਾ ਹੋਵੇਗਾ। ਪ੍ਰਿੰਸ ਨੇ ਅੱਗੇ ਕਿਹਾ ਕਿ ਅਸੀਂ ਦੋਹਾਂ ਦੇਸ਼ਾਂ ਦੇ ਚੰਗੇ ਭਵਿੱਖ ਲਈ ਮਿਲ ਕੇ ਕੰਮ ਕਰਾਂਗੇ। ਸਾਊਦੀ ਅਰਬ ਪੱਛਮੀ ਏਸ਼ੀਆ 'ਚ ਭਾਰਤ ਦੇ ਪ੍ਰਮੁੱਖ ਰਣਨੀਤਕ ਸਾਂਝੇਦਾਰਾਂ 'ਚੋਂ ਇਕ ਹੈ। ਪਿਛਲੇ ਕੁਝ ਸਾਲਾਂ 'ਚ ਦੋਹਾਂ ਦੇਸ਼ਾਂ ਵਿਚਾਲੇ ਸਮੁੱਚੇ ਸਬੰਧਾਂ 'ਚ ਮਹੱਤਵਪੂਰਨ ਵਾਧਾ ਹੋਇਆ ਹੈ। ਦੋਵੇਂ ਪੱਖ ਆਪਣੀ ਸੁਰੱਖਿਆ ਸਾਂਝੇਦਾਰੀ ਨੂੰ ਮਜ਼ਬੂਤ ਕਰਨ 'ਤੇ ਵੀ ਧਿਆਨ ਕੇਂਦਰਿਤ ਕਰ ਰਹੇ ਹਨ।
ਇਹ ਵੀ ਪੜ੍ਹੋ- PM ਮੋਦੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨੂੰ ਸੌਂਪੀ G20 ਦੀ ਪ੍ਰਧਾਨਗੀ, ਦਿੱਤੀ ਵਧਾਈ
ਦੱਸ ਦੇਈਏ ਕਿ ਉਸ ਵੇਲੇ ਦੇ ਫ਼ੌਜ ਮੁਖੀ ਜਨਰਲ ਐੱਮ. ਐੱਨ. ਨਰਵਾਣੇ ਨੇ ਦਸੰਬਰ 2020 'ਚ ਸਾਊਦੀ ਅਰਬ ਦਾ ਦੌਰਾ ਕੀਤਾ ਸੀ, ਜੋ 13 ਲੱਖ ਤੋਂ ਵੱਧ ਫ਼ੌਜੀਆਂ ਦੀ ਸਮਰੱਥਾ ਵਾਲੀ ਮਜ਼ਬੂਤ ਫ਼ੌਜ ਦੇ ਮੁਖੀ ਵਲੋਂ ਮਹੱਤਵਪੂਰਨ ਖਾੜੀ ਦੇਸ਼ ਦੀ ਪਹਿਲੀ ਯਾਤਰਾ ਸੀ। ਉਦੋਂ ਤੋਂ ਦੋਹਾਂ ਪੱਖਾਂ ਦੇ ਉੱਚ ਪੱਧਰੀ ਫੌਜੀ ਅਫਸਰਾਂ ਨੇ ਇਕ ਦੂਜੇ ਦੇ ਦੇਸ਼ਾਂ ਦੇ ਕਈ ਦੌਰੇ ਕੀਤੇ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਗ੍ਰਿਫ਼ਤਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8