PM ਮੋਦੀ ਨੂੰ ਮਿਲੀ ਵਿਸ਼ਵ ਚੈਂਪੀਅਨ ਭਾਰਤੀ ਕ੍ਰਿਕਟ ਟੀਮ, ਖੂਬ ਕੀਤਾ ਹਾਸਾ-ਮਜ਼ਾਕ, ਵੀਡੀਓ ਹੋਈ ਵਾਇਰਲ

07/04/2024 2:15:59 PM

ਨਵੀਂ ਦਿੱਲੀ - ਭਾਰਤੀ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ 2024 ਦਾ ਖਿਤਾਬ ਜਿੱਤ ਕੇ ਬਾਰਬਾਡੋਸ ਤੋਂ ਆਪਣੇ ਦੇਸ਼ ਪਰਤ ਆਈ ਹੈ। ਵੀਰਵਾਰ (4 ਜੁਲਾਈ) ਨੂੰ ਸਵੇਰੇ 6 ਵਜੇ ਦਿੱਲੀ ਦੇ ਆਈਜੀਆਈ ਹਵਾਈ ਅੱਡੇ 'ਤੇ ਭਾਰਤੀ ਟੀਮ ਦਾ ਜ਼ੋਰਦਾਰ ਸੁਆਗਤ ਕੀਤਾ ਗਿਆ। ਇਸ ਤੋਂ ਬਾਅਦ ਟੀਮ ਇੰਡੀਆ ਦਿੱਲੀ ਦੇ ਆਈਟੀਸੀ ਮੌਰਿਆ ਹੋਟਲ ਪਹੁੰਚੀ। ਉੱਥੋਂ ਟੀਮ ਇੰਡੀਆ ਦੇ ਖਿਡਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਲਈ ਪਹੁੰਚੇ। ਟੀਮ ਇੰਡੀਆ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦਾ ਇਕ ਵੀਡੀਓ ਸਾਹਮਣੇ ਆਇਆ ਹੈ।

ਦੱਸ ਦੇਈਏ ਕਿ ਵੀਡੀਓ 'ਚ ਦਿਖਾਈ ਦੇ ਰਿਹਾ ਹੈ ਕਿ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ, ਬੱਲੇਬਾਜ਼ ਵਿਰਾਟ ਕੋਹਲੀ, ਆਲਰਾਊਂਡਰ ਹਾਰਦਿਕ ਪੰਡਯਾ, ਸੂਰਿਆਕੁਮਾਰ ਯਾਦਵ ਅਤੇ ਰਿਸ਼ਭ ਪੰਤ ਅਤੇ ਕੋਚ ਰਾਹੁਲ ਦ੍ਰਾਵਿੜ ਸਮੇਤ ਸਾਰੇ 15 ਖਿਡਾਰੀਆਂ ਨੇ ਪੀਐੱਮ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਸਾਰੇ ਇਕੱਠੇ ਨਜ਼ਰ ਆ ਰਹੇ ਹਨ। ਵੀਡੀਓ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਕ੍ਰਿਕਟ ਟੀਮ ਨਾਲ ਗੱਲਬਾਤ ਕਰਦੇ ਹੋਏ ਕਾਫ਼ੀ ਖ਼ੁਸ਼ ਨਜ਼ਰ ਆ ਰਹੇ ਹਨ। ਉਹਨਾਂ ਨੇ ਭਾਰਤੀ ਟੀਮ ਨੂੰ ਵਧਾਈ ਵੀ ਦਿੱਤੀ। ਇਸ ਦੌਰਾਨ ਪੀਐਮ ਮੋਦੀ ਨੇ ਵਿਸ਼ਵ ਕੱਪ ਦੀ ਟਰਾਫੀ ਵੀ ਆਪਣੇ ਹੱਥਾਂ ਵਿੱਚ ਚੁੱਕੀ। 

ਪੀਐੱਮ ਮੋਦੀ ਦੀ ਭਾਰਤੀ ਖ਼ਿਡਾਰੀਆਂ ਨਾਲ 11 ਵਜੇ ਸ਼ੁਰੂ ਹੋਈ ਇਹ ਮੀਟਿੰਗ ਕਰੀਬ 12:30 ਵਜੇ ਤੱਕ ਜਾਰੀ ਰਹੀ। ਇਸ ਦੌਰਾਨ ਪੀਐਮ ਮੋਦੀ ਨੇ ਇੱਕ ਖਿਡਾਰੀ ਨਾਲ ਗੱਲ ਕੀਤੀ ਅਤੇ ਉਸ ਦੇ ਪ੍ਰਦਰਸ਼ਨ ਦੀ ਤਾਰੀਫ਼ ਕੀਤੀ। ਮੁਲਾਕਾਤ ਦੌਰਾਨ ਪੀਐੱਮ ਮੋਦੀ ਲਗਾਤਾਰ ਖਿਡਾਰੀਆਂ ਨਾਲ ਉਨ੍ਹਾਂ ਦੇ ਪ੍ਰਦਰਸ਼ਨ ਬਾਰੇ ਗੱਲਬਾਤ ਕਰਦੇ ਰਹੇ। ਇਸ ਦੌਰਾਨ ਖੁਸ਼ੀ ਅਤੇ ਖੁਸ਼ਹਾਲ ਭਰਿਆ ਮਾਹੌਲ ਬਣਿਆ ਹੋਇਆ ਸੀ। ਦਰਅਸਲ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਕ੍ਰਿਕਟ ਟੀਮ ਨੂੰ ਨਾਸ਼ਤੇ ਲਈ ਸੱਦਾ ਦਿੱਤਾ ਹੈ।

ਦੱਸਣਯੋਗ ਹੈ ਕਿ ਵੀਡੀਓ ਵਿਚ ਟੀਮ ਇੰਡੀਆ ਨੂੰ ਚੈਂਪੀਅਨ ਬਣਾਉਣ ਵਾਲੇ ਕਪਤਾਨ ਰੋਹਿਤ ਸ਼ਰਮਾ ਅਤੇ ਮੁੱਖ ਕੋਚ ਰਾਹੁਲ ਦ੍ਰਾਵਿੜ ਨੇ ਪ੍ਰਧਾਨ ਮੰਤਰੀ ਨੂੰ ਟੀ-20 ਵਿਸ਼ਵ ਕੱਪ ਦੀ ਟਰਾਫੀ ਉਹਨਾਂ ਨੂੰ ਸੌਂਪ ਦਿੱਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰਾਟ ਕੋਹਲੀ, ਰੋਹਿਤ ਸ਼ਰਮਾ, ਜਸਪ੍ਰੀਤ ਬੁਮਰਾਹ, ਸੂਰਿਆਕੁਮਾਰ ਯਾਦਵ ਨਾਲ ਗੱਲਬਾਤ ਕਰਦੇ ਨਜ਼ਰ ਆਏ। ਇਸ ਦੌਰਾਨ ਇੱਕ ਮੌਕਾ ਅਜਿਹਾ ਵੀ ਆਇਆ ਜਦੋਂ ਪੀਐਮ ਮੋਦੀ ਦੀ ਕੋਈ ਗੱਲ ਸੁਣ ਕੇ ਸਾਰੇ ਖਿਡਾਰੀ ਹੱਸਣ ਲੱਗ ਪਏ।


rajwinder kaur

Content Editor

Related News