UAE ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜ਼ਾਇਦ ਦੇ ਦਿਹਾਂਤ ’ਤੇ PM ਮੋਦੀ ਨੇ ਪ੍ਰਗਟਾਇਆ ਸ਼ੋਕ

Friday, May 13, 2022 - 11:23 PM (IST)

UAE ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜ਼ਾਇਦ ਦੇ ਦਿਹਾਂਤ ’ਤੇ PM ਮੋਦੀ ਨੇ ਪ੍ਰਗਟਾਇਆ ਸ਼ੋਕ

 ਨੈਸ਼ਨਲ ਡੈਸਕ : ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਅਤੇ ਆਬੂਧਾਬੀ ਦੇ ਸ਼ਾਸਕ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹੀਯਾਨ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਉਹ 73 ਸਾਲ ਦੇ ਸਨ। ਰਾਸ਼ਟਰਪਤੀ ਮਾਮਲਿਆਂ ਦੇ ਮੰਤਰਾਲੇ ਨੇ ਸ਼ੋਕ ਪ੍ਰਗਟ ਕਰਦੇ ਹੋਏ ਕਿਹਾ ਕਿ ਅਰਬ, ਇਸਲਾਮਿਕ ਦੇਸ਼ਾਂ ਸਮੇਤ ਦੁਨੀਆ ਦੀਆਂ ਮਸ਼ਹੂਰ ਹਸਤੀਆਂ ਨੇ ਸ਼ੇਖ ਖਲੀਫਾ ਦੀ ਮੌਤ ’ਤੇ ਸੋਗ ਪ੍ਰਗਟ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਸਕੂਲਾਂ ’ਚ 15 ਮਈ ਤੋਂ ਨਹੀਂ ਹੋਣਗੀਆਂ ਗਰਮੀਆਂ ਦੀਆਂ ਛੁੱਟੀਆਂ

PunjabKesari

ਇਹ ਵੀ ਪੜ੍ਹੋ : ਨਸ਼ਿਆਂ ਨੂੰ ਰੋਕਣ ਲਈ ਪੁਲਸ ਅਫ਼ਸਰਾਂ ਦੀ ਜਵਾਬਦੇਹੀ ਦੇ ਹੁਕਮਾਂ ਨੂੰ PM ਮਾਨ ਅਮਲੀਜਾਮਾ ਪਹਿਨਾਉਣ : ਸਿੱਧੂ

ਭਾਰਤੀ ਪ੍ਰਧਾਨ ਮੰਤਰੀ ਨੇ ਵੀ ਟਵੀਟ ਕਰਦਿਆਂ ਦੁੱਖ ਪ੍ਰਗਟ ਕੀਤਾ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਟਵੀਟ ਕੀਤਾ, ‘‘ਹਿਜ਼ ਹਾਈਨੇਸ ਸ਼ੇਖ ਖਲੀਫਾ ਬਿਨ ਜ਼ਾਇਦ ਦੇ ਦੇਹਾਂਤ ਬਾਰੇ ਜਾਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਉਹ ਇਕ ਮਹਾਨ ਰਾਜਨੇਤਾ ਅਤੇ ਦੂਰਦਰਸ਼ੀ ਸਨ, ਜਿਨ੍ਹਾਂ ਦੇ ਅਧੀਨ ਭਾਰਤ-ਯੂ.ਏ.ਈ. ਸਬੰਧਾਂ ’ਚ ਤਰੱਕੀ ਹੋਈ। ਸੰਯੁਕਤ ਅਰਬ ਅਮੀਰਾਤ ਦੇ ਲੋਕਾਂ ਪ੍ਰਤੀ ਭਾਰਤ ਦੇ ਲੋਕਾਂ ਦੀ ਦਿਲੋਂ ਸੰਵੇਦਨਾ ਹੈ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।’’


author

Manoj

Content Editor

Related News