ਮਿਲਖਾ ਸਿੰਘ ਦੇ ਦਿਹਾਂਤ ''ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ''ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ''

Saturday, Jun 19, 2021 - 03:01 AM (IST)

ਮਿਲਖਾ ਸਿੰਘ ਦੇ ਦਿਹਾਂਤ ''ਤੇ PM ਮੋਦੀ ਨੇ ਜਤਾਇਆ ਸੋਗ, ਬੋਲੇ- ''ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ''

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਮਹਾਨ ਦੌੜਾਕ ਮਿਲਖਾ ਸਿੰਘ ਦੇ ਦਿਹਾਂਤ 'ਤੇ ਸੋਗ ਜਤਾਉਂਦੇ ਹੋਏ ਕਿਹਾ ਕਿ ਭਾਰਤ ਨੇ ਅਜਿਹਾ ਮਹਾਨ ਖਿਡਾਰੀ ਗੁਆ ਦਿੱਤਾ ਜਿਨ੍ਹਾਂ ਦੇ ਜੀਵਨ ਤੋਂ ਉਭਰ ਰਹੇ ਖਿਡਾਰੀਆਂ ਨੂੰ ਪ੍ਰੇਰਨਾ ਮਿਲਦੀ ਰਹੇਗੀ। ਮਿਲਖਾ ਸਿੰਘ ਦਾ ਲੱਗਭੱਗ ਇੱਕ ਮਹੀਨੇ ਤੱਕ ਕੋਰੋਨਾ ਇਨਫੈਕਸ਼ਨ ਨਾਲ ਜੂਝਣ ਤੋਂ ਬਾਅਦ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਪੀ.ਜੀ.ਆਈ.ਐੱਮ.ਈ.ਆਰ. ਵਿੱਚ ਦਿਹਾਂਤ ਹੋ ਗਿਆ। ਉਹ 91 ਸਾਲ  ਦੇ ਸਨ। 

ਇਹ ਵੀ ਪੜ੍ਹੋ-  ਜ਼ਿੰਦਗੀ ਦੀ ਜੰਗ ਹਾਰੇ 'ਫਲਾਇੰਗ ਸਿੱਖ' ਮਿਲਖਾ ਸਿੰਘ, ਪੀ.ਜੀ.ਆਈ. 'ਚ ਹੋਈ ਮੌਤ

ਪੀ.ਐੱਮ. ਮੋਦੀ ਨੇ ਟਵੀਟ ਕੀਤਾ, ‘‘ਮਿਲਖਾ ਸਿੰਘ ਜੀ ਦੇ ਦਿਹਾਂਤ ਨਾਲ ਅਸੀਂ ਇੱਕ ਮਹਾਨ ਖਿਡਾਰੀ ਨੂੰ ਗੁਆ ਦਿੱਤਾ ਜਿਨ੍ਹਾਂ ਦਾ ਅਣਗਿਣਤ ਭਾਰਤੀਆਂ ਦੇ ਦਿਲ ਵਿੱਚ ਵਿਸ਼ੇਸ਼ ਸਥਾਨ ਸੀ। ਆਪਣੇ ਪ੍ਰੇਰਕ ਸ਼ਖਸੀਅਤ ਨਾਲ ਉਹ ਲੱਖਾਂ  ਦੇ ਚਹੇਤੇ ਸਨ। ਮੈਂ ਉਨ੍ਹਾਂ ਦੇ ਦਿਹਾਂਤ ਤੋਂ ਦੁਖੀ ਹਾਂ। ਉਨ੍ਹਾਂ ਅੱਗੇ ਲਿਖਿਆ, ‘‘ਮੈਂ ਕੁੱਝ ਦਿਨ ਪਹਿਲਾਂ ਹੀ ਮਿਲਖਾ ਸਿੰਘ  ਜੀ ਨਾਲ ਗੱਲ ਕੀਤੀ ਸੀ। ਮੈਨੂੰ ਨਹੀਂ ਪਤਾ ਸੀ ਕਿ ਇਹ ਸਾਡੀ ਆਖਰੀ ਗੱਲ ਹੋਵੇਗੀ। ਉਨ੍ਹਾਂ ਦੇ ਜੀਵਨ ਤੋਂ ਕਈ ਉਭਰ ਰਹੇ ਖਿਡਾਰੀਆਂ ਨੂੰ ਪ੍ਰੇਰਨਾ ਮਿਲੇਗੀ। ਉਨ੍ਹਾਂ ਦੇ ਪਰਿਵਾਰ ਅਤੇ ਦੁਨੀਆ ਭਰ ਵਿੱਚ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਮੇਰੀਆਂ ਸੰਵੇਦਨਾਵਾਂ।''

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ। 


author

Inder Prajapati

Content Editor

Related News