ਹੈਲੀਕਾਪਟਰ ਹਾਦਸੇ ''ਚ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਦਾ ਦਿਹਾਂਤ, PM ਮੋਦੀ ਨੇ ਜਤਾਇਆ ਸੋਗ

Monday, May 20, 2024 - 12:34 PM (IST)

ਹੈਲੀਕਾਪਟਰ ਹਾਦਸੇ ''ਚ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਦਾ ਦਿਹਾਂਤ, PM ਮੋਦੀ ਨੇ ਜਤਾਇਆ ਸੋਗ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਦੇ ਦਿਹਾਂਤ 'ਤੇ ਸੋਗ ਜ਼ਾਹਰ ਕੀਤਾ ਅਤੇ ਕਿਹਾ ਕਿ ਭਾਰਤ-ਈਰਾਨ ਦੇ ਦੋ-ਪੱਖੀ ਸਬੰਧਾਂ ਨੂੰ ਮਜ਼ਬੂਤ ਕਰਨ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਈਰਾਨ ਦੇ ਰਾਸ਼ਟਰਪਤੀ ਡਾ. ਸੈਯਦ ਇਬਰਾਹਿਮ ਰਈਸੀ ਦੇ ਦੁਖਦ ਦਿਹਾਂਤ ਤੋਂ ਡੂੰਘਾ ਦੁੱਖ ਅਤੇ ਸਦਮਾ ਲੱਗਾ ਹੈ। ਭਾਰਤ-ਈਰਾਨ ਦੇ ਦੋ-ਪੱਖੀ ਸਬੰਧਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਈਰਾਨ ਦੇ ਲੋਕਾਂ ਪ੍ਰਤੀ ਮੇਰੀ ਦਿਲੋਂ ਹਮਦਰਦੀ। ਦੁੱਖ ਦੀ ਇਸ ਘੜੀ ਵਿਚ ਭਾਰਤ, ਈਰਾਨ ਨਾਲ ਖੜ੍ਹਾ ਹੈ। 

PunjabKesari

ਦੱਸ ਦੇਈਏ ਕਿ ਰਾਸ਼ਟਰਪਤੀ ਇਬਰਾਹਿਮ ਰਈਸੀ ਦੀ ਹੈਲੀਕਾਪਟਰ ਹਾਦਸੇ ਵਿਚ ਮੌਤ ਹੋ ਗਈ ਹੈ। ਉਨ੍ਹਾਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਐਤਵਾਰ ਨੂੰ ਹਾਦਸਾਗ੍ਰਸਤ ਹੋਇਆ ਸੀ ਪਰ ਰਾਸ਼ਟਰਪਤੀ ਦੀ ਮੌਤ ਦੀ ਪੁਸ਼ਟੀ ਸੋਮਵਾਰ ਨੂੰ ਹੈਲੀਕਾਪਟਰ ਦਾ ਮਲਬਾ ਮਿਲਣ ਮਗਰੋਂ ਹੋਈ। ਇਸ ਹਾਦਸੇ ਵਿਚ ਈਰਾਨ ਦੇ ਵਿਦੇਸ਼ ਮੰਤਰੀ ਹੁਸੈਨ-ਅਮੀਰ-ਅਬਦੁਲਾਹੀਅਨ ਸਮੇਤ ਹੈਲੀਕਾਪਟਰ ਵਿਚ ਸਵਾਰ ਹੋਰ ਲੋਕਾਂ ਦੀ ਵੀ ਮੌਤ ਹੋ ਗਈ।


author

Tanu

Content Editor

Related News