ਕਾਂਗਰਸ ਪ੍ਰਧਾਨ ਚੁਣੇ ਜਾਣ ’ਤੇ PM ਮੋਦੀ ਨੇ ਮੱਲਿਕਾਰਜੁਨ ਖੜਗੇ ਨੂੰ ਦਿੱਤੀ ਵਧਾਈ
Wednesday, Oct 19, 2022 - 06:04 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਪ੍ਰਧਾਨ ਚੁਣੇ ਜਾਣ ’ਤੇ ਮੱਲਿਕਾਰਜੁਨ ਖੜਗੇ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ ਕਰ ਕੇ ਖੜਗੇ ਨੂੰ ਵਧਾਈ ਦਿੱਤੀ। ਉਨ੍ਹਾਂ ਟਵਿੱਟਰ ’ਤੇ ਲਿਖਿਆ, ‘‘ਮੱਲਿਕਾਰਜੁਨ ਖੜਗੇ ਜੀ ਨੂੰ ਕਾਂਗਰਸ ਦੇ ਪ੍ਰਧਾਨ ਦੇ ਰੂਪ ’ਚ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਮੇਰੀਆਂ ਸ਼ੁੱਭਕਾਮਨਾਵਾਂ। ਉਨ੍ਹਾਂ ਦਾ ਅੱਗੇ ਦਾ ਕਾਰਜਕਾਲ ਫ਼ਲਦਾਇਕ ਹੋਵੇ।’’
ਇਹ ਵੀ ਪੜ੍ਹੋ- ਥਰੂਰ ਨੂੰ ਪਛਾੜ ਮਲਿਕਾਰਜੁਨ ਖੜਗੇ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ, ਮਿਲੀਆਂ 7 ਹਜ਼ਾਰ ਤੋਂ ਵੱਧ ਵੋਟਾਂ
ਦੱਸਣਯੋਗ ਹੈ ਕਿ 24 ਸਾਲਾਂ ’ਚ ਪਹਿਲੀ ਵਾਰ ਹੋਇਆ ਹੈ, ਜਦੋਂ ਗਾਂਧੀ ਪਰਿਵਾਰ ਦੇ ਬਾਹਰ ਦਾ ਕੋਈ ਨੇਤਾ ਪ੍ਰਧਾਨ ਅਹੁਦੇ ’ਤੇ ਪਹੁੰਚਿਆ। ਕਾਂਗਰਸ ਦੇ ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਵਿਚਾਲੇ ਪ੍ਰਧਾਨ ਅਹੁਦੇ ਨੂੰ ਲੈ ਕੇ ਮੁਕਾਬਲਾ ਸੀ। ਮਲਿਕਾਰਜੁਨ ਖੜਗੇ ਪਾਰਟੀ ਦੇ ਨਵੇਂ ਪ੍ਰਧਾਨ ਚੁਣੇ ਗਏ। ਉਨ੍ਹਾਂ ਨੂੰ 7,897 ਵੋਟਾਂ ਮਿਲੀਆਂ, ਜਦਕਿ ਥਰੂਰ ਨੂੰ ਸਿਰਫ਼ 1,072 ਵੋਟਾਂ ਮਿਲੀਆਂ। ਜਦਕਿ 461 ਵੋਟਾਂ ਰਿਜੈਕਟ ਹੋਈਆਂ ਹਨ। ਕਾਂਗਰਸ ਦੇ ਕੇਂਦਰੀ ਚੋਣ ਅਧਿਕਾਰੀ ਦੇ ਮੁਖੀ ਮਧੂਸੂਦਨ ਮਿਸਤਰੀ ਨੇ ਖੜਗੇ ਨੂੰ ਨਵਾਂ ਪ੍ਰਧਾਨ ਐਲਾਨ ਕੀਤਾ।
ਇਹ ਵੀ ਪੜ੍ਹੋ- ਮੱਲਿਕਾਰਜੁਨ ਖੜਗੇ ਦੇ ਪ੍ਰਧਾਨ ਬਣਨ ਮਗਰੋਂ ਰਾਹੁਲ ਗਾਂਧੀ ਬੋਲੇ- ਮੇਰੀ ਭੂਮਿਕਾ ਪ੍ਰਧਾਨ ਤੈਅ ਕਰਨਗੇ