ਇਜ਼ਰਾਈਲ-ਹਮਾਸ ਯੁੱਧ ਦੌਰਾਨ PM ਮੋਦੀ ਨੇ PM ਨੇਤਨਯਾਹੂ ਨਾਲ ਫੋਨ ''ਤੇ ਕੀਤੀ ਗੱਲ, ਦਵਾਇਆ ਇਹ ਭਰੋਸਾ

10/10/2023 6:01:33 PM

ਨਵੀਂ ਦਿੱਲੀ- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕਰ ਕੇ ਦੇਸ਼ ਦੇ ਤਾਜ਼ਾ ਹਾਲਾਤ ਦੀ ਜਾਣਕਾਰੀ ਦਿੱਤੀ। ਫੋਨ 'ਤੇ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਅੱਤਵਾਦ ਦੀ ਸਖ਼ਤ ਨਿੰਦਾ ਕਰਦਿਆਂ ਇਜ਼ਰਾਈਲ ਨਾਲ ਇਕਜੁਟਤਾ ਜ਼ਾਹਰ ਕੀਤੀ। 

ਇਹ ਵੀ ਪੜ੍ਹੋ-  ਹਮਾਸ-ਇਜ਼ਰਾਈਲ ਵਿਚਾਲੇ ਚੌਥੇ ਦਿਨ ਵੀ ਜੰਗ ਜਾਰੀ, 1,600 ਦੇ ਕਰੀਬ ਪਹੁੰਚੀ ਮ੍ਰਿਤਕਾਂ ਦੀ ਗਿਣਤੀ

ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨੇਤਨਯਾਹੂ ਨੂੰ ਉਨ੍ਹਾਂ ਦੇ ਫੋਨ ਕਾਲ ਅਤੇ ਇਜ਼ਰਾਈਲ ਵਿਚ ਤਾਜ਼ਾ ਹਾਲਾਤ 'ਤੇ ਅਪਡੇਟ ਦੇਣ ਲਈ ਧੰਨਵਾਦ ਕਰਦਾ ਹਾਂ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਦੇ ਲੋਕ ਇਸ ਮੁਸ਼ਕਲ ਘੜੀ ਵਿਚ ਇਜ਼ਰਾਈਲ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਭਾਰਤ ਅੱਤਵਾਦ ਦੇ ਸਾਰੇ ਰੂਪਾਂ ਅਤੇ ਪ੍ਰਗਟਾਵੇ ਦੀ ਜ਼ੋਰਦਾਰ ਅਤੇ ਸਪੱਸ਼ਟ ਤੌਰ 'ਤੇ ਨਿੰਦਾ ਕਰਦਾ ਹੈ।

ਇਹ ਵੀ ਪੜ੍ਹੋ- ਯੁੱਧ ਦੌਰਾਨ ਡਿੱਗਿਆ ਇਜ਼ਰਾਈਲ ਦੀ ਕਰੰਸੀ ਦਾ ਮੁੱਲ, ਮਜਬੂਰਨ ਲੈਣਾ ਪਿਆ ਇਹ ਵੱਡਾ ਫ਼ੈਸਲਾ

ਜ਼ਿਕਰਯੋਗ ਹੈ ਕਿ ਹਮਾਸ ਅਤੇ ਇਜ਼ਰਾਈਲ ਵਿਚਾਲੇ ਮੰਗਲਵਾਰ ਨੂੰ ਚੌਥੇ ਦਿਨ ਵੀ ਸੰਘਰਸ਼ ਜਾਰੀ ਰਿਹਾ, ਜਿਸ ਕਾਰਨ ਦੋਵਾਂ ਪਾਸਿਆਂ ਤੋਂ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,600 ਦੇ ਕਰੀਬ ਪਹੁੰਚ ਗਈ ਹੈ ਅਤੇ ਹਜ਼ਾਰਾਂ ਲੋਕ ਜ਼ਖਮੀ ਅਤੇ ਆਪਣੇ ਘਰਾਂ ਤੋਂ ਬੇਘਰ ਹੋ ਗਏ ਹਨ। ਤਾਜ਼ਾ ਅਪਡੇਟ ਵਿਚ ਇਜ਼ਰਾਈਲ ਦੇ ਸਿਹਤ ਮੰਤਰਾਲਾ ਨੇ ਕਿਹਾ ਕਿ ਜ਼ਖ਼ਮੀ ਲੋਕਾਂ ਦੀ ਗਿਣਤੀ 2,616 ਹੋ ਗਈ ਹੈ, ਜਿਨ੍ਹਾਂ 'ਚ 25 ਦੀ ਹਾਲਤ ਗੰਭੀਰ ਹੈ। ਸੰਯੁਕਤ ਰਾਸ਼ਟਰ ਦੇ ਮਨੁੱਖਤਾਵਾਦੀ ਮਾਮਲਿਆਂ ਦੇ ਤਾਲਮੇਲ ਦਫਤਰ ਅਨੁਸਾਰ ਸੰਘਰਸ਼ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਗਾਜ਼ਾ ਵਿਚ 1,87,500 ਤੋਂ ਵੱਧ ਲੋਕ ਬੇਘਰ ਹੋ ਚੁੱਕੇ ਹਨ।

ਇਹ ਵੀ ਪੜ੍ਹੋ : ਇਜ਼ਰਾਈਲ-ਹਮਾਸ ਟਕਰਾਅ ਵਧਣ 'ਤੇ ਬੋਲੇ ਕਰਾਊਨ ਪ੍ਰਿੰਸ, ਫਲਸਤੀਨੀਆਂ ਨਾਲ ਖੜ੍ਹਾ ਹੈ ਸਾਊਦੀ ਅਰਬ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

Tanu

This news is Content Editor Tanu