PM ਮੋਦੀ ਨੇ ਮਾਂ ਗੰਗਾ ਦੀ ਕੀਤੀ ਪੂਜਾ, ਵਾਰਾਣਸੀ ''ਚ ਅੱਜ ਦਾਖ਼ਲ ਕਰਨਗੇ ਨਾਮਜ਼ਦਗੀ ਪੱਤਰ
Tuesday, May 14, 2024 - 10:18 AM (IST)
ਵਾਰਾਣਸੀ- ਲੋਕ ਸਭਾ ਚੋਣਾਂ 2024 ਦੇ ਨਜ਼ਰੀਏ ਤੋਂ ਅੱਜ ਦਾ ਦਿਨ ਬਹੁਤ ਖਾਸ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੀ ਵਾਰਾਣਸੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਉਨ੍ਹਾਂ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ NDA ਗਠਜੋੜ ਦੇ ਕਈ ਨੇਤਾ ਮੌਜੂਦ ਰਹਿਣਗੇ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਸਭ ਤੋਂ ਪਹਿਲਾਂ ਬਨਾਰਸ ਦੇ ਦਸ਼ਾਸ਼ਵਮੇਧ ਘਾਟ ਗਏ, ਜਿੱਥੇ ਉਨ੍ਹਾਂ ਨੇ ਮਾਂ ਗੰਗਾ ਦੀ ਆਰਤੀ ਕੀਤੀ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਵਾਰਾਣਸੀ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਉਮੀਦਵਾਰ ਹਨ।
ਇਹ ਵੀ ਪੜ੍ਹੋ- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ PM ਮੋਦੀ ਨੇ ਟੇਕਿਆ ਮੱਥਾ, ਲੰਗਰ ਦੀ ਕੀਤੀ ਸੇਵਾ
प्रधानमंत्री श्री @narendramodi वाराणसी में दशाश्वमेध घाट पर मां गंगा का पूजन कर रहे हैं। https://t.co/NbwdrgLtA5
— BJP (@BJP4India) May 14, 2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ ਤੋਂ ਪਹਿਲਾਂ ਵਾਰਾਣਸੀ ਵਿਚ ਕਲੈਕਟਰੇਟ ਕੰਪਲੈਕਸ ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਮੋਦੀ ਵਾਰਾਣਸੀ ਤੋਂ ਨਾਮਜ਼ਦਗੀ ਦਾਖ਼ਲ ਕਰਨ ਜਾ ਰਹੇ ਹਨ। ਪ੍ਰਧਾਨ ਮੰਤਰੀ ਕੁਝ ਦੇਰ ਬਾਅਦ ਕਾਲ ਭੈਰਵ ਦੇ ਦਰਸ਼ਨ ਕਰਨਗੇ, ਜਿਸ ਤੋਂ ਬਾਅਦ ਉਨ੍ਹਾਂ ਦਾ ਕਾਫ਼ਿਲਾ ਕਲੈਕਟਰੇਟ ਸਥਿਤ ਨਾਮਜ਼ਦਗੀ ਵਾਲੀ ਥਾਂ ਵੱਲ ਰਵਾਨਾ ਹੋਵੇਗਾ। ਇਹ ਤੀਜਾ ਮੌਕਾ ਹੈ, ਜਦੋਂ ਪ੍ਰਧਾਨ ਮੰਤਰੀ ਮੋਦੀ ਵਾਰਾਣਸੀ ਸੰਸਦੀ ਖੇਤਰ ਤੋਂ ਆਪਣੀ ਨਾਮਜ਼ਦਗੀ ਦਰਜ ਕਰਾਉਣਗੇ। ਇਸ ਤੋਂ ਪਹਿਲਾਂ ਸਾਲ 2014 ਅਤੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿੱਤ ਮਿਲੀ ਸੀ।
ਇਹ ਵੀ ਪੜ੍ਹੋ- ਜਾਣੋ ਕੌਣ ਹਨ ਡੀ-ਵੋਟਰ, ਜਿਨ੍ਹਾਂ ਨੂੰ ਭਾਰਤ ’ਚ ਰਹਿ ਕੇ ਵੀ ਵੋਟ ਪਾਉਣ ਦਾ ਅਧਿਕਾਰ ਨਹੀਂ
ਜ਼ਿਕਰਯੋਗ ਹੈ ਕਿ ਪ੍ਰਧਾਨ ਮੋਦੀ ਸੋਮਵਾਰ ਨੂੰ ਆਪਣੇ ਸੰਸਦੀ ਖੇਤਰ ਦੇ ਦੋ ਦਿਨਾਂ ਦੌਰੇ 'ਤੇ ਆਏ ਸਨ ਅਤੇ ਬੀਤੀ ਦੇਰ ਸ਼ਾਮ ਉਨ੍ਹਾਂ ਨੇ ਰੋਡ ਸ਼ੋਅ ਰਾਹੀਂ ਕਾਸ਼ੀ ਦੇ ਲੋਕਾਂ ਤੋਂ ਜਿੱਤ ਦਾ ਆਸ਼ੀਰਵਾਦ ਮੰਗਿਆ ਸੀ। ਭਗਵੇਂ ਰੰਗ ਵਿਚ ਰੰਗੇ ਪ੍ਰਧਾਨ ਮੰਤਰੀ ਮੋਦੀ ਦੇ ਰੋਡ ਸ਼ੋਅ ਵਿਚ ਭਾਰੀ ਭੀੜ ਵੇਖਣ ਨੂੰ ਮਿਲੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ ਯੋਗੀ ਆਦਿੱਤਿਆਨਾਥ ਸਮੇਤ ਦੇਸ਼ ਦੇ ਕਰੀਬ 12 ਮੁੱਖ ਮੰਤਰੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e