ਕਿਸ਼ਤਵਾੜ ਬੱਦਲ ਫਟਣ ਮਾਮਲੇ ''ਤੇ PM ਮੋਦੀ ਨੇ ਜਤਾਇਆ ਦੁੱਖ, ਦਿੱਤਾ ਹਰ ਸੰਭਵ ਮਦਦ ਦਾ ਭਰੋਸਾ
Thursday, Aug 14, 2025 - 05:08 PM (IST)

ਨੈਸ਼ਨਲ ਡੈਸਕ- ਅੱਜ ਇਕ ਪਾਸੇ ਜਿੱਥੇ ਪੂਰਾ ਉੱਤਰੀ ਭਾਰਤ ਭਾਰੀ ਬਾਰਿਸ਼ ਦੀ ਚਪੇਟ 'ਚ ਆਇਆ ਹੋਇਆ ਹੈ, ਉੱਥੇ ਹੀ ਜੰਮੂ-ਕਸ਼ਮੀਰ 'ਚ ਕੁਦਰਤ ਦੀ ਕਰੋਪੀ ਦੇਖਣ ਨੂੰ ਮਿਲੀ ਹੈ, ਜਿੱਥੇ ਕਿਸ਼ਤਵਾੜ ਜ਼ਿਲ੍ਹੇ 'ਚ ਬੱਦਲ ਫਟ ਜਾਣ ਭਿਆਨਕ ਹੜ੍ਹ ਆ ਗਿਆ ਹੈ ਤੇ ਇਸ ਕਾਰਨ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਸ ਮਾਮਲੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਆਪਣੇ ਐਕਸ ਅਕਾਊਂਟ 'ਤੇ ਪੋਸਟ ਸਾਂਝੀ ਕਰ ਕੇ ਲਿਖਿਆ, ''ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਬੱਦਲ ਫਟਣ ਕਾਰਨ ਪ੍ਰਭਾਵਿਤ ਹੋਏ ਲੋਕਾਂ ਨਾਲ ਮੇਰੀਆਂ ਦੁਆਵਾਂ। ਸਥਿਤੀ 'ਤੇ ਨਜ਼ਦੀਕੀ ਤੋਂ ਨਜ਼ਰ ਰੱਖੀ ਜਾ ਰਹੀ ਹੈ ਤੇ ਰਾਹਤ ਤੇ ਬਚਾਅ ਕਾਰਜ ਜਾਰੀ ਹਨ। ਲੋੜਵੰਦਾਂ ਨੂੰ ਹਰ ਤਰ੍ਹਾਂ ਦੀ ਸੰਭਵ ਮਦਦ ਪਹੁੰਚਾਈ ਜਾਵੇਗੀ।''
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 5 ਅਗਸਤ ਨੂੰ ਉੱਤਰਾਖੰਡ ਦੇ ਧਰਾਲੀ 'ਚ ਵੀ ਬੱਦਲ ਫਟਿਆ ਸੀ, ਜਿਸ ਕਾਰਨ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ ਕਈ ਲੋਕ ਲਾਪਤਾ ਹੋ ਗਏ ਸਨ। ਉਸ ਤੋਂ ਬਾਅਦ 10 ਦਿਨਾਂ ਦੇ ਅੰਦਰ ਇਹ ਦੂਜਾ ਮੌਕਾ ਹੈ, ਜਦੋਂ ਦੇਸ਼ 'ਚ ਬੱਦਲ ਫਟਣ ਕਾਰਨ ਭਾਰੀ ਤਬਾਹੀ ਮਚ ਗਈ ਹੈ ਤੇ ਕਈ ਲੋਕਾਂ ਦੀ ਜਾਨ ਚਲੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e