ਮਨਸਾ ਦੇਵੀ ਭਾਜੜ ਮਾਮਲੇ ''ਤੇ PM ਮੋਦੀ ਨੇ ਜਤਾਇਆ ਦੁੱਖ
Sunday, Jul 27, 2025 - 12:54 PM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਉਤਰਾਖੰਡ ਦੇ ਹਰਿਦੁਆਰ ਵਿੱਚ ਮਨਸਾ ਦੇਵੀ ਭਗਦੜ 'ਚ 6 ਲੋਕਾਂ ਦੀ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਿਹਾ ਹੈ, ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇੱਕ ਪੋਸਟ ਵਿੱਚ ਕਿਹਾ, "ਉੱਤਰਾਖੰਡ ਦੇ ਹਰਿਦੁਆਰ ਵਿੱਚ ਮਨਸਾ ਦੇਵੀ ਮੰਦਰ ਜਾਣ ਵਾਲੇ ਰਸਤੇ 'ਤੇ ਭਗਦੜ ਕਾਰਨ ਹੋਏ ਜਾਨੀ ਨੁਕਸਾਨ 'ਤੇ ਬਹੁਤ ਦੁੱਖ ਹੈ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਮੇਰੀ ਸੰਵੇਦਨਾ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਿਹਾ ਹੈ।"
ਇਹ ਵੀ ਪੜ੍ਹੋ- ਔਰਤਾਂ ਦੀ ਸਕੀਮ ਦਾ ਫ਼ਾਇਦਾ ਲੈ ਰਹੇ 14 ਹਜ਼ਾਰ 'ਬੰਦੇ' ! ਸੂਬਾ ਸਰਕਾਰ ਨੂੰ ਲਾ ਗਏ ਕਰੋੜਾਂ ਦਾ ਚੂਨਾ
ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ, ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵੀ ਕਿਹਾ ਸੀ ਕਿ ਰਾਹਤ ਤੇ ਬਚਾਅ ਕਾਰਜ ਚੱਲ ਰਹੇ ਹਨ ਤੇ ਉਹ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ। ਮੁੱਖ ਮੰਤਰੀ ਧਾਮੀ ਨੇ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਵੀ ਹੁਕਮ ਦਿੱਤੇ ਹਨ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਰਾਹਤ ਕਾਰਜ ਅਜੇ ਵੀ ਜਾਰੀ ਹਨ ਅਤੇ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e