ਫਿਲੀਪੀਨਜ਼ ''ਚ ਭੂਚਾਲ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ''ਤੇ PM ਮੋਦੀ ਨੇ ਜਤਾਇਆ ਦੁੱਖ
Wednesday, Oct 01, 2025 - 04:22 PM (IST)

ਨੈਸ਼ਨਲ ਡੈਸਕ- ਅੱਜ ਸਵੇਰੇ ਤੜਕਸਾਰ ਫਿਲੀਪੀਨਜ਼ ਆਏ 6.9 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਨੇ ਕਾਫ਼ੀ ਤਬਾਹੀ ਮਚਾਈ ਸੀ, ਜਿਸ ਕਾਰਨ ਹੁਣ ਤੱਕ 70 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਹੈ, ਜਦਕਿ 300 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ।
ਇਸ ਕੁਦਰਤੀ ਕਰੋਪੀ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਐਕਸ 'ਤੇ ਪੋਸਟ ਕਰਦਿਆਂ ਫਿਲੀਪੀਨਜ਼ ਨਾਲ ਹਮਦਰਦੀ ਜਤਾਈ ਹੈ। ਆਪਣੀ ਪੋਸਟ 'ਚ ਉਨ੍ਹਾਂ ਲਿਖਿਆ, ''ਫਿਲੀਪੀਨਜ਼ 'ਚ ਭੂਚਾਲ ਕਾਰਨ ਹੋਏ ਭਾਰੀ ਜਾਨੀ-ਮਾਲੀ ਨੁਕਸਾਨ ਬਾਰੇ ਜਾਣ ਕੇ ਕਾਫ਼ੀ ਦੁੱਖ ਹੋਇਆ। ਮੇਰੀਆਂ ਦੁਆਵਾਂ ਪੀੜਤ ਪਰਿਵਾਰਾਂ ਦੇ ਨਾਲ ਹਨ।''
ਉਨ੍ਹਾਂ ਅੱਗੇ ਕਿਹਾ, ''ਮੈਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤ ਇਸ ਮੁਸ਼ਕਲ ਘੜੀ 'ਚ ਫਿਲੀਪੀਨਜ਼ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e