20 ਤੋਂ 25 ਜੂਨ ਤਕ US ਅਤੇ ਮਿਸਰ ਦੌਰੇ 'ਤੇ PM ਮੋਦੀ, ਵਿਦੇਸ਼ ਮੰਤਰਾਲਾ ਨੇ ਜਾਰੀ ਕੀਤਾ ਯਾਤਰਾ ਦਾ ਸ਼ੈਡਿਊਲ

Friday, Jun 16, 2023 - 12:43 PM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਤੋਂ 25 ਜੂਨ ਤਕ ਅਮਰੀਕਾ ਅਤੇ ਮਿਸਰ ਦੀ ਯਾਤਰਾ 'ਤੇ ਜਾਣਗੇ। ਵਿਦੇਸ਼ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਦੇ ਨਾਲ ਆਪਣੀ ਉੱਚ ਪੱਧਰੀ ਗੱਲਬਾਤ ਦੇ ਕ੍ਰਮ ਨੂੰ ਅੱਗੇ ਵਧਾਉਂਦੇ ਹੋਏ 22 ਜੂਨ ਨੂੰ ਵਾਸ਼ਿੰਗਟਨ 'ਚ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਮੰਤਰਾਲਾ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਬਾਈਡੇਨ ਅਤੇ ਪ੍ਰਥਮ ਮਹਿਲਾ ਜਿਲ ਬਾਈਡੇਨ 22 ਜੂਨ ਦੀ ਸ਼ਾਮ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਸਨਮਾਨ 'ਚ ਸਟੇਟ ਡਿਨਰ ਦੀ ਮੇਜ਼ਬਾਨੀ ਕਰਨਗੇ।

ਮੰਤਰਾਲਾ ਨੇ ਯਾਤਰਾ ਪ੍ਰੋਗਰਾਮ ਬਾਰੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ 21 ਜੂਨ ਨੂੰ ਨਿਊਯਾਰਕ ਸਥਿਤ ਸੰਯੁਕਤ ਰਾਸ਼ਟਰ ਦਫਤਰ 'ਚ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਦੀ ਅਗਵਾਈ ਕਰਨਗੇ। ਉਨ੍ਹਾਂ ਦੱਸਿਆ ਕਿ ਮੋਦੀ 22 ਜੂਨ ਨੂੰ ਅਮਰੀਕੀ ਕਾਂਗਰਸ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ ਅਤੇ ਇਸਦੇ ਇਕ ਦਿਨ ਬਾਅਦ ਯਾਨੀ 23 ਜੂਨ ਨੂੰ ਅਮਰੀਕਾ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਅਤੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਉਨ੍ਹਾਂ ਦੇ ਸਨਮਾਨ 'ਚ ਦੁਪਹਿਰ ਦੇ ਭੋਜਨ ਦੀ ਮੇਜ਼ਬਾਨੀ ਕਰਨਗੇ। ਮੰਤਰਾਲਾ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮੋਦੀ ਵਾਸ਼ਿੰਗਟਨ 'ਚ ਕਈ ਪ੍ਰਮੁੱਖ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀ.ਈ.ਓ.), ਪੇਸ਼ੇਵਰਾਂ ਅਤੇ ਹੋਰ ਹਿੱਤਧਾਰਕਾਂ ਦੇ ਨਾਲ ਵੀ ਗੱਲਬਾਤ ਕਰਨਗੇ।


Rakesh

Content Editor

Related News