ਓਮੀਕ੍ਰੋਨ ਨੂੰ ਲੈ ਕੇ ਕੇਂਦਰ ਨੇ ਸੰਭਾਲਿਆ ਮੋਰਚਾ, PM ਮੋਦੀ ਨੇ ਦਿੱਤੇ ਟੀਕਾਕਰਨ ਤੇਜ਼ ਕਰਨ ਦੇ ਹੁਕਮ

Friday, Dec 24, 2021 - 10:08 AM (IST)

ਓਮੀਕ੍ਰੋਨ ਨੂੰ ਲੈ ਕੇ ਕੇਂਦਰ ਨੇ ਸੰਭਾਲਿਆ ਮੋਰਚਾ, PM ਮੋਦੀ ਨੇ ਦਿੱਤੇ ਟੀਕਾਕਰਨ ਤੇਜ਼ ਕਰਨ ਦੇ ਹੁਕਮ

ਨਵੀਂ ਦਿੱਲੀ- ਦੇਸ਼ ’ਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਵਧਦੇ ਮਾਮਲਿਆਂ ਦਰਮਿਆਨ ਕੇਂਦਰ ਨੇ ਮੋਰਚਾ ਸੰਭਾਲ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਸ਼ਾਮ ਨੂੰ ਅਧਿਕਾਰੀਆਂ ਦੇ ਨਾਲ ਇਕ ਉੱਚ ਪੱਧਰੀ ਸਮੀਖਿਆ ਬੈਠਕ ਕੀਤੀ। ਇਸ ’ਚ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਮੋਦੀ ਨੇ ਅਧਿਕਾਰੀਆਂ ਦੇ ਨਾਲ ਦੇਸ਼ ’ਚ ਇਸ ਕੌਮਾਂਤਰੀ ਮਹਾਮਾਰੀ ਦੀ ਤਾਜ਼ਾ ਸਥਿਤੀ ਦੀ ਸਮੀਖਿਆ ਕੀਤੀ ਅਤੇ ਭਾਵੀ ਕਦਮਾਂ ਬਾਰੇ ਚਰਚਾ ਕੀਤੀ। ਬੈਠਕ ’ਚ ਓਮੀਕ੍ਰੋਨ ਦੇ ਵਧਦੇ ਮਾਮਲਿਆਂ ਨੂੰ ਰੋਕਣ ਲਈ ਹਸਪਤਾਲਾਂ ਦੀਆਂ ਤਿਆਰੀਆਂ ਨੂੰ ਲੈ ਕੇ ਗੱਲਬਾਤ ਹੋਈ। ਇਸ ਦੌਰਾਨ ਮੋਦੀ ਨੇ ਦੇਸ਼ ਭਰ ’ਚ ਕੋਵਿਡ ਵੈਕਸੀਨੇਸ਼ਨ ਦੀ ਰਫ਼ਤਾਰ ਤੇਜ਼ ਕਰਨ ਲਈ ਕਿਹਾ ਅਤੇ ਅਫ਼ਸਰਾਂ ਨੂੰ ਦਵਾਈ ਅਤੇ ਆਕਸੀਜਨ ਦੇ ਸਟਾਕ ਨੂੰ ਬਿਹਤਰ ਕਰਨ ਦੇ ਨਿਰਦੇਸ਼ ਦਿੱਤੇ। ਪ੍ਰਧਾਨ ਮੰਤਰੀ ਮੋਦੀ ਨੇ ਅਧਿਕਾਰੀਆਂ ਨੂੰ ਉਨ੍ਹਾਂ ਜ਼ਿਲਿਆਂ ਦੀ ਪਛਾਣ ਕਰਨ ਦੇ ਹੁਕਮ ਦਿੱਤੇ, ਜਿੱਥੇ ਵੈਕਸੀਨੇਸ਼ਨ ਦੀ ਸਥਿਤੀ ਅਜੇ ਠੀਕ ਨਹੀਂ ਹੈ।

ਇਹ ਵੀ ਪੜ੍ਹੋ : ਕੀ 31 ਦਸੰਬਰ ਤੱਕ ਭਾਰਤ ਬੰਦ ਦਾ ਕੀਤਾ ਗਿਆ ਹੈ ਐਲਾਨ? ਜਾਣੋ ਇਸ ਵਾਇਰਲ ਸੰਦੇਸ਼ ਦੀ ਪੂਰੀ ਸੱਚਾਈ

ਵੀਰਵਾਰ ਨੂੰ 4 ਸੂਬਿਆਂ ’ਚ ਓਮੀਕ੍ਰੋਨ ਦੇ 64 ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ ’ਚੋਂ ਤਮਿਲਨਾਡੂ ’ਚ 33, ਤੇਲੰਗਾਨਾ ’ਚ 14, ਕਰਨਾਟਕ ’ਚ 12 ਅਤੇ ਕੇਰਲ ’ਚ 5 ਮਾਮਲੇ ਸਾਹਮਣੇ ਆਏ ਹਨ। ਦੇਸ਼ ਭਰ ’ਚ ਨਵੇਂ ਵੇਰੀਐਂਟ ਤੋਂ ਪੀੜਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 355 ਹੋ ਗਈ ਹੈ। ਓਮੀਕ੍ਰੋਨ ਦੇ ਵਧਦੇ ਮਾਮਲਿਆਂ ਦਰਮਿਆਨ ਮੱਧ ਪ੍ਰਦੇਸ਼ ਸਰਕਾਰ ਨੇ ਸੂਬੇ ’ਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੂਬਾ ਵਾਸੀਆਂ ਦੇ ਨਾਂ ਸੰਦੇਸ਼ ਦਿੱਤਾ, ਜਿਸ ’ਚ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਸੂਬੇ ’ਚ ਨਾਈਟ ਕਰਫਿਊ ਫਿਰ ਤੋਂ ਲਾਗੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਓਮੀਕ੍ਰੋਨ ਨੂੰ ਲੈ ਕੇ ਏਮਜ਼ ਡਾਇਰੈਕਟਰ ਗੁਲੇਰੀਆ ਦੀ ਚਿਤਾਵਨੀ, ਕਿਹਾ- ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ

ਚੋਣਾਂ ਵਾਲੇ ਸੂਬਿਆਂ ਨੂੰ ਵੀ ਕਿਹਾ-ਟੀਕਾਕਰਨ ਤੇਜ਼ ਕਰੋ
ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਓਮੀਕ੍ਰੋਨ ਰੂਪ ਦੇ ਮਾਮਲਿਆਂ ’ਚ ਲਗਾਤਾਰ ਵਾਧੇ ਦੇ ਮੱਦੇਨਜ਼ਰ ਵੀਰਵਾਰ ਨੂੰ ਉਨ੍ਹਾਂ ਸੂਬਿਆਂ ਨੂੰ ਸੰਵੇਦਨਸ਼ੀਲ ਆਬਾਦੀ ਦੀ ਰੱਖਿਆ ਲਈ ਕੋਵਿਡ ਟੀਕਾਕਰਨ ਨੂੰ ਤੇਜ਼ੀ ਨਾਲ ਵਧਾਉਣ ਦੀ ਸਲਾਹ ਦਿੱਤੀ, ਜਿੱਥੇ ਅਗਲੇ ਕੁੱਝ ਮਹੀਨਿਆਂ ’ਚ ਵਿਧਾਨ ਸਭਾ ਚੋਣਾਂ ਪ੍ਰਸਤਾਵਿਤ ਹਨ। ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕ੍ਰਿਸਮਸ ਅਤੇ ਨਵੇਂ ਸਾਲ ਤੋਂ ਪਹਿਲਾਂ ਸਥਾਨਕ ਪੱਧਰ ’ਤੇ ਪਾਬੰਦੀ ਲਾਉਣ ’ਤੇ ਵਿਚਾਰ ਕਰਨ ਦੀ ਸਲਾਹ ਦਿੱਤੀ ਗਈ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News