PM ਮੋਦੀ ਨੇ ਬਸਵੇਸ਼ਵਰ ਦੀ ਜਯੰਤੀ ਮੌਕੇ ਕੀਤਾ ਨਮਨ, ਕਿਹਾ- ਉਨ੍ਹਾਂ ਦੇ ਵਿਚਾਰ ਪ੍ਰੇਰਕ ਸ਼ਕਤੀ

Sunday, Apr 23, 2023 - 11:24 AM (IST)

PM ਮੋਦੀ ਨੇ ਬਸਵੇਸ਼ਵਰ ਦੀ ਜਯੰਤੀ ਮੌਕੇ ਕੀਤਾ ਨਮਨ, ਕਿਹਾ- ਉਨ੍ਹਾਂ ਦੇ ਵਿਚਾਰ ਪ੍ਰੇਰਕ ਸ਼ਕਤੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਨੇਤਾ, ਕਵੀ ਅਤੇ ਸਮਾਜ ਸੁਧਾਰਕ ਬਸਵੇਸ਼ਵਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਮਨ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਿਚਾਰ ਅਤੇ ਆਦਰਸ਼ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਦੇ ਹਨ।ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, "ਅੱਜ ਬਸਵ ਜਯੰਤੀ ਦੇ ਸ਼ੁਭ ਮੌਕੇ 'ਤੇ ਮੈਂ ਜਗਦਗੁਰੂ ਬਸਵੇਸ਼ਵਰ ਨੂੰ ਨਮਨ ਕਰਦਾ ਹਾਂ, ਜਿਨ੍ਹਾਂ ਦੇ ਵਿਚਾਰ ਅਤੇ ਆਦਰਸ਼ ਸਾਨੂੰ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਦੱਬੇ-ਕੁਚਲੇ ਲੋਕਾਂ ਨੂੰ ਸਸ਼ਕਤ ਕਰਨ ਅਤੇ ਇਕ ਮਜ਼ਬੂਤ ​​ਅਤੇ ਖੁਸ਼ਹਾਲ ਸਮਾਜ ਦੀ ਉਸਾਰੀ 'ਤੇ ਜ਼ੋਰ ਦਿੱਤਾ।''  ਲਿੰਗ ਅਤੇ ਜਾਤੀ ਭੇਦਭਾਵ ਦੇ ਵਿਰੁੱਧ ਖੜੇ ਹੋਣ ਵਾਲੇ ਬਸਵੇਸ਼ਵਰ ਨੂੰ ਲਿੰਗਾਯਤ ਮਤ ਦੇ ਉਦੈ ਪਿੱਛੇ ਪ੍ਰੇਰਕ ਸ਼ਕਤੀ ਮੰਨਿਆ ਜਾਂਦਾ ਹੈ।

 


author

Tanu

Content Editor

Related News