ਅੰਬੇਡਕਰ ਜਯੰਤੀ: PM ਮੋਦੀ ਨੇ ਬਾਬਾ ਸਾਹਿਬ ਅੰਬੇਡਕਰ ਨੂੰ ਦਿੱਤੀ ਸ਼ਰਧਾਂਜਲੀ

Sunday, Apr 14, 2024 - 10:33 AM (IST)

ਅੰਬੇਡਕਰ ਜਯੰਤੀ: PM ਮੋਦੀ ਨੇ ਬਾਬਾ ਸਾਹਿਬ ਅੰਬੇਡਕਰ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮਰਾਵ ਅੰਬੇਡਕਰ ਦੀ ਜਯੰਤੀ ਮੌਕੇ ਐਤਵਾਰ ਯਾਨੀ ਕਿ ਅੱਜ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ। ਜੈ ਭੀਮ। ਇਸ ਪੋਸਟ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਵੱਖ-ਵੱਖ ਪ੍ਰੋਗਰਾਮਾਂ ਵਿਚ ਬਾਬਾ ਸਾਹਿਬ ਅੰਬੇਡਕਰ 'ਤੇ ਦਿੱਤੇ ਆਪਣੇ ਭਾਸ਼ਣਾਂ 'ਤੇ ਆਧਾਰਿਤ ਇਕ ਵੀਡੀਓ ਵੀ ਸਾਂਝੀ ਕੀਤੀ। ਦੱਸ ਦੇਈਏ ਕਿ ਅੰਬੇਡਕਰ ਦਾ ਜਨਮ 14 ਅਪ੍ਰੈਲ, 1891 ਨੂੰ ਮੱਧ ਪ੍ਰਦੇਸ਼ ਦੇ ਮਹੂ ਵਿਚ ਹੋਇਆ ਸੀ।

 


author

Tanu

Content Editor

Related News