ਗੁਰੂ ਰਵਿਦਾਸ ਮਹਾਰਾਜ ਦੀ ਜਯੰਤੀ ਮੌਕੇ PM ਮੋਦੀ ਨੇ ਕੀਤਾ ਨਮਨ, ਕਿਹਾ- ਉਨ੍ਹਾਂ ਦਾ ਸੰਦੇਸ਼ ਹਰ ਪੀੜ੍ਹੀ ਨੂੰ ਕਰੇਗਾ ਪ੍ਰੇਰਿਤ

Saturday, Feb 24, 2024 - 12:07 PM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੀ ਜਯੰਤੀ 'ਤੇ ਉਨ੍ਹਾਂ ਨੂੰ ਨਮਨ ਕੀਤਾ ਅਤੇ ਕਿਹਾ ਕਿ ਸਮਾਨਤਾ ਅਤੇ ਸਦਭਾਵਨਾ 'ਤੇ ਆਧਾਰਿਤ ਉਨ੍ਹਾਂ ਦਾ ਸੰਦੇਸ਼ ਹਰ ਪੀੜ੍ਹੀ ਨੂੰ ਪ੍ਰੇਰਿਤ ਕਰੇਗਾ। ਪ੍ਰਧਾਨ ਮੰਤਰੀ ਮੋਦੀ ਸ਼ੁੱਕਰਵਾਰ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਵਿਚ ਗੁਰੂ ਰਵਿਦਾਸ ਜੀ ਦੀ 647ਵੀਂ ਜਯੰਤੀ ਮਨਾਉਣ ਲਈ ਇਕ ਸਮਾਗਮ ਵਿਚ ਸ਼ਾਮਲ ਹੋਏ ਸਨ।

 

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ ਕਿ ਗੁਰੂ ਰਵਿਦਾਸ ਜਯੰਤੀ 'ਤੇ ਉਨ੍ਹਾਂ ਨੂੰ ਆਦਰਪੂਰਨ ਸ਼ਰਧਾਂਜਲੀ। ਇਸ ਮੌਕੇ ਦੇਸ਼ ਭਰ ਦੇ ਆਪਣੇ ਪਰਿਵਾਰ ਵਾਲਿਆਂ ਨੂੰ ਢੇਰ ਸਾਰੀਆਂ ਸ਼ੁੱਭਕਾਮਨਾਵਾਂ। ਸਮਾਨਤਾ ਅਤੇ ਸਦਭਾਵਨਾ 'ਤੇ ਆਧਾਰਿਤ ਉਨ੍ਹਾਂ ਦਾ ਸੰਦੇਸ਼ ਸਮਾਜ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰੇਗਾ। ਵੱਡੀ ਗਿਣਤੀ ਵਿਚ ਲੋਕ ਗੁਰੂ ਰਵਿਦਾਸ ਜੀ ਦੇ ਕਿਸੇ ਵੀ ਕਿਸਮ ਦੇ ਵਿਤਕਰੇ ਦੇ ਵਿਰੁੱਧ ਉਨ੍ਹਾਂ ਦੇ ਵਿਚਾਰਾਂ ਤੋਂ ਪ੍ਰਭਾਵਿਤ ਹਨ।


Tanu

Content Editor

Related News