PM ਮੋਦੀ ਨੇ ਮਹਾਤਮਾ ਗਾਂਧੀ ਦੀ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ
Tuesday, Jan 30, 2024 - 11:06 AM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, ''ਮੈਂ ਬਾਪੂ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਦਿੰਦਾ ਹਾਂ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਵੀ ਸ਼ਰਧਾਂਜਲੀ ਭੇਟ ਕਰਦਾ ਹਾਂ ਜੋ ਸਾਡੇ ਦੇਸ਼ ਲਈ ਸ਼ਹੀਦ ਹੋਏ ਹਨ। ਉਨ੍ਹਾਂ ਦੀ ਕੁਰਬਾਨੀ ਸਾਨੂੰ ਲੋਕਾਂ ਦੀ ਸੇਵਾ ਕਰਨ ਅਤੇ ਸਾਡੇ ਦੇਸ਼ ਲਈ ਉਨ੍ਹਾਂ ਦੇ ਸੁਫ਼ਨੇ ਨੂੰ ਪੂਰਾ ਕਰਨ ਲਈ ਪ੍ਰੇਰਿਤ ਕਰਦੀ ਹੈ।
'ਐਕਸ' 'ਤੇ ਪ੍ਰਧਾਨ ਮੰਤਰੀ ਦੇ ਜੀਵਨ ਨਾਲ ਜੁੜੀਆਂ ਕਹਾਣੀਆਂ ਸਾਂਝੀਆਂ ਕਰਨ ਵਾਲੇ 'ਮੋਦੀਆਰਕਾਈਵ' ਨਾਮੀ ਖਾਤੇ 'ਤੇ ਪ੍ਰਧਾਨ ਮੰਤਰੀ ਦੀ ਨਿੱਜੀ ਡਾਇਰੀ ਦੇ ਕੁਝ ਪੰਨੇ ਗਾਂਧੀ ਦੇ ਹਵਾਲੇ ਦੇ ਨਾਲ ਸਾਂਝੇ ਕੀਤੇ ਗਏ ਸਨ। 'ਮੋਦੀਆਰਕਾਈਵ' ਨੇ 'ਐਕਸ' 'ਤੇ ਲਿਖਿਆ ਕਿ ਅਸੀਂ ਨਰਿੰਦਰ ਮੋਦੀ ਦੀ ਨਿੱਜੀ ਡਾਇਰੀ ਦੇ ਪੰਨੇ ਤੁਹਾਡੇ ਨਾਲ ਸਾਂਝੇ ਕਰ ਰਹੇ ਹਾਂ, ਜੋ ਦਰਸਾਉਂਦੇ ਹਨ ਕਿ ਉਨ੍ਹਾਂ ਨੇ ਮਹਾਤਮਾ ਗਾਂਧੀ ਨੂੰ ਕਾਫੀ ਪੜ੍ਹਿਆ ਸੀ, ਸਗੋਂ ਆਪਣੀ ਨਿੱਜੀ ਡਾਇਰੀ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ 'ਤੇ ਲਿਖਿਆ ਸੀ, ਜਿਸ ਤੋਂ ਉਨ੍ਹਾਂ ਨੂੰ ਪ੍ਰੇਰਣਾ ਮਿਲਦੀ ਹੈ। ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 1948 'ਚ ਨੱਥੂਰਾਮ ਗੋਡਸੇ ਵਲੋਂ ਕਤਲ ਕਰ ਦਿੱਤਾ ਗਿਆ ਸੀ।