PM ਮੋਦੀ ਨੇ ਪੰਡਿਤ ਨਹਿਰੂ ਦੀ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ

05/27/2023 10:08:49 AM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ 59ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਉਨ੍ਹਾਂ ਦੀ ਬਰਸੀ 'ਤੇ ਮੈਂ ਸਾਡੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਨੂੰ ਸ਼ਰਧਾਂਜਲੀ ਦਿੰਦਾ ਹਾਂ।

ਭਾਰਤ ਦੇ ਪਹਿਲੇ ਅਤੇ ਸਭ ਤੋਂ ਲੰਬੇ ਸਮੇਂ ਤੱਕ ਅਹੁਦੇ 'ਤੇ ਰਹਿਣ ਵਾਲੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਨਹਿਰੂ ਦਾ 1964 'ਚ ਦਿਹਾਂਤ ਹੋ ਗਿਆ ਸੀ। ਭਾਰਤ ਦੇ ਸੁਤੰਤਰਤਾ ਸੰਗ੍ਰਾਮ ਵਿਚ ਨਹਿਰੂ ਦੀ ਮੁੱਖ ਭੂਮਿਕਾ ਸੀ। ਉਹ 1947 'ਚ ਆਜ਼ਾਦੀ ਮਗਰੋਂ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਵੀ ਬਣੇ। ਭਾਰਤ ਨੂੰ ਬ੍ਰਿਟਿਸ਼ ਸ਼ਾਸਨ ਤੋਂ ਮੁਕਤ ਕਰਨ ਲਈ ਨਹਿਰੂ ਨੇ ਅੰਗੇਰਜ਼ਾ ਖ਼ਿਲਾਫ਼ ਲੜਾਈ ਲੜੀ ਅਤੇ ਭਾਰਤੀ ਰਾਸ਼ਟਰੀ ਕਾਂਗਰਸ (INC) ਦੇ ਮੁੱਖ ਨੇਤਾਵਾਂ ਵਿਚੋਂ ਇਕ ਸਨ। 

ਖ਼ਾਸ ਗੱਲ ਇਹ ਹੈ ਕਿ ਉਨ੍ਹਾਂ ਨੂੰ ਬੱਚਿਆਂ ਨਾਲ ਬਹੁਤ ਲਗਾਅ ਸੀ ਅਤੇ ਬੱਚੇ ਉਨ੍ਹਾਂ ਨੂੰ ਚਾਚਾ ਨਹਿਰੂ ਕਹਿ ਕੇ ਬੁਲਾਉਂਦੇ ਸਨ। ਨਹਿਰੂ ਦੀ ਜਯੰਤੀ 14 ਨਵੰਬਰ ਨੂੰ ਭਾਰਤ 'ਚ ਹਰ ਸਾਲ ਬਾਲ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ।

Tanu

This news is Content Editor Tanu